Ad-Time-For-Vacation.png

ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਵਿਚਾਰਾਂ ਤੋਂ ਯੂ.ਕੇ. ਦੀਆਂ ਸੰਗਤਾਂ ਅਸ਼ੰਤੁਸ਼ਟ

ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੱਖ ਪ੍ਰਚਾਰਕ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਅਮਰੀਕਾ ਵਿੱਚ ਇੱਕ ਸਮਾਗਮ ਦੌਰਾਨ ਗੁਰੂ ਰਾਮਦਾਸ ਜੀ ਦੇ ਅੰਮ੍ਰਿਤ ਸਰੋਵਰ ਅਤੇ ਗੁਰ ਅਸਥਾਨਾਂ ਬਾਰੇ ਪੇਸ਼ ਕੀਤੇ ਵਿਚਾਰਾਂ ਤੇ ਯੂ. ਕੇ. ਦੀਆਂ ਸਿੱਖ ਸੰਗਤਾਂ ਵੱਲੋਂ ਅਸੰਤੁਸ਼ਟੀ ਪ੍ਰਗਟਾਈ ਜਾ ਰਹੀ ਹੈ। ਇਸ ਸਬੰਧੀ ਮਿਡਲੈਂਡ ਦੇ ਗੁਰੂ ਘਰਾਂ ਦੇ ਪ੍ਰਬੰਧਕਾਂ ਅਤੇ ਸਿੱਖ ਆਗੂਆਂ ਦੀ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਬ੍ਰਮਿੰਘਮ ਵਿਖੇ ਇੱਕ ਮੀਟਿੰਗ ਹੋਈ, ਜਿਸ ਵਿੱਚ ਕਿਹਾ ਗਿਆ ਕਿ ਢੱਡਰੀਆਂ ਵਾਲਿਆਂ ਵੱਲੋਂ ਪੇਸ਼ ਕੀਤੇ ਵਿਚਾਰਾਂ ਨਾਲ ਸਦੀਆਂ ਤੋਂ ਦਰਸ਼ਨ ਇਸ਼ਨਾਨ ਦੀ ਚੱਲ ਰਹੀ ਪ੍ਰਥਾ ਨੂੰ ਢਾਅ ਲੱਗੀ ਹੈ, ਜਿਸ ਨਾਲ ਸਿੱਖਾਂ ਦੇ ਹਿਰਦਿਆਂ ਨੂੰ ਸੱਟ ਵੱਜੀ ਹੈ। ਇਸ ਮੌਕੇ ਸਰਬ ਸੰਮਤੀ ਨਾਲ ਪਾਸ ਕੀਤੇ ਮਤਿਆਂ ਵਿੱਚ ਕਿਹਾ ਗਿਆ ਹੈ ਕਿ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਵਿਚਾਰਾਂ ਦੇ ਵਿਵਾਦ ਤੋਂ ਬਾਅਦ ਦਿੱਤੇ ਗਏ ਸਪੱਸ਼ਟੀਕਰਨਾਂ ਤੋਂ ਸੰਗਤਾਂ ਸੰਤੁਸ਼ਟ ਨਹੀਂ ਹਨ, ਪੁਰਾਤਨ ਸਿੱਖ ਸਿਧਾਂਤਾਂ ਅਤੇ ਪ੍ਰੰਪਰਾਵਾਂ ਨੂੰ ਠੇਸ ਪਹੁੰਚੀ ਹੈ, ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ਼ਿਕਾਇਤ ਭੇਜੀ ਜਾਵੇਗੀ ਅਤੇ ਲੋੜੀਂਦੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਘਟਨਾ ਸਬੰਧੀ ਜਦੋਂ ਤੱਕ ਕੋਈ ਫੈਸਲਾ ਨਹੀਂ ਹੁੰਦਾ ਯੂ. ਕੇ. ਦੇ ਸਮਾਗਮਾਂ ਤੋਂ ਸੰਕੋਚ ਕੀਤਾ ਜਾਵੇ। ਇਸ ਮੌਕੇ ਗੁਰਦੁਆਰਾ ਵਿਲਨਹਾਲ ਤੋਂ ਜਸਵਿੰਦਰ ਸਿੰਘ ਸੰਘਾ, ਸਿਮਰਨ ਸਿੰਘ, ਗੁਰਮੇਲ ਸਿੰਘ, ਸੁਤੰਤਰ ਸਿੰਘ, ਸੰਗਤ ਟਰੱਸਟ ਤੋਂ ਰਣਧੀਰ ਸਿੰਘ, ਜਸਵਿੰਦਰ ਸਿੰਘ ਜੱਸੀ, ਸ੍ਰੀ ਗੁਰੂ ਹਰ ਰਾਇ ਸਾਹਿਬ ਤੋਂ ਸਰੂਪ ਸਿੰਘ, ਪ੍ਰਕਾਸ਼ ਸਿੰਘ, ਬਲਜੀਤ ਸਿੰਘ, ਤਲਵਿੰਦਰ ਸਿੰਘ, ਗੁਰਦੁਆਰਾ ਬਾਬਾ ਸੰਗ ਤੋਂ ਨਰਿੰਦਰਪਾਲ ਸਿੰਘ, ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਟਿਵੀਡੇਲ ਬਲਵਿੰਦਰ ਸਿੰਘ, ਧਰਮ ਯੁੱਧ ਜੱਥਾ ਦਮਦਮੀ ਟਕਸਾਲ, ਗੁਰੂ ਨਾਨਕ ਗੁਰਦੁਆਰਾ ਸ਼ੈਫੀਲਡ, ਗੁਰਦੁਆਰਾ ਸਮੈਦਿਕ, ਗੁਰੂ ਨਾਨਕ ਗੁਰਦੁਆਰਾ ਸੈਜਲੀ ਸਟਰੀਟ ਤੋਂ ਤਰਸੇਮ ਸਿੰਘ, ਜਸਵਿੰਦਰ ਸਿੰਘ, ਅਮਰਜੀਤ ਸਿੰਘ, ਪ੍ਰਮਜੀਤ ਸਿੰਘ ਆਦਿ ਹਾਜ਼ਰ ਸਨ।

Share:

Facebook
Twitter
Pinterest
LinkedIn
matrimonail-ads
On Key

Related Posts

ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ

ਸਿਟੀ ਆਫ ਸਰੀ ਵਲੋਂ ਗੈਰ-ਕਾਨੂੰਨੀ ਉਸਾਰੀ ਵਿਰੁੱਧ ਲਗਾਤਾਰ ਕਾਰਵਾਈ ਜ਼ਾਰੀ

ਸਰੀ, ਬੀ.ਸੀ. – ਕੌਂਸਲ ਨੇ ਸਟਾਫ ਨੂੰ 9397 – 132 ਸਟਰੀਟ ਦੀ ਪ੍ਰੋਪਰਟੀ ਦੇ ਸਿਰਲੇਖ ‘ਤੇ ਨੋਟਿਸ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿੱਥੇ ਘਰ ਮਾਲਕਾਂ ਨੇ ਬਿਨਾਂ ਪਰਮਿਟ ਅਤੇ ਸਿਟੀ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.