ਸੁਖਦੇਵ ਸਿੰਘ/ਵਿਜੇ ਥਾਪਰ, ਬਟਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 21 ਸਤੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਰਾਤ ਨੂੰ ਬਟਾਲਾ ਵਿਖੇ ਪਹੁੰਚੇਗਾ। ਉਕਤ ਜਾਣਕਾਰੀ ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਸਰਵਨ ਸਿੰਘ ਕੁਲਾਰ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ (ਦੋਵੇਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ), ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇਦਾਰ ਕਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਜਰਨੈਲ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਾਲ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਬਟਾਲਾ ਵਿਖੇ ਲਿਆਉਣ ਲਈ ਵਿਸ਼ੇਸ਼ ਮੁਲਾਕਾਤ ਕਰ ਕੇ ਸੱਦਾ ਪੱਤਰ ਦੇਣ ਉਪਰੰਤ ਦਿੱਤੀ। ਜਥੇਦਾਰ ਗੋਰਾ ਨੇ ਕਿਹਾ ਕਿ ਵਿਆਹ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਨੂੰ ਸਚੁੱਜੇ ਢੰਗ ਨਾਲ ਸਜਾਉਣ ਤੇ ਮਹਾਨ ਨਗਰ ਕੀਰਤਨ ਦੇ ਸਮੁੱਚੇ ਰੂਟ ਦੀ ਰੂਪ ਰੇਖਾ ਸਬੰਧੀ ਵਿਚਾਰ ਵਟਾਂਦਰਾ ਕੀਤੇ ਗਏ।
ਇਸ ਮੌਕੇ ’ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ, ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਕਲਵੰਤ ਸਿੰਘ ਐੱਮਸੀ, ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ ਸਾਹਿਬ, ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ, ਗੁਰਪ੍ਰੀਤ ਸਿੰਘ ਕੋਠਾ, ਬਲਕਾਰ ਸਿੰਘ ਪੰਜਗਰਾਈਂ ਅਤੇ ਸਿਮਰਤਪਾਲ ਸਿੰਘ ਭਾਟੀਆ ਹਾਜ਼ਰ ਸਨ। ਇਸ ਮੌਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਜਥੇਦਾਰ ਗੋਰਾ ਅਤੇ ਹੋਰਨਾਂ ਦਾ ਸਿਰੋਪਾਓ ਦੇ ਨਾਲ ਸਨਮਾਨ ਕੀਤਾ ਗਿਆ। ਇਸ ਸਮੇਂ ਇੰਜੀਨਿਅਰਿੰਗ ਸਵਰਨ ਸਿੰਘ ਮੈਂਬਰ ਪੀਏਸੀ, ਚੈਂਚਲ ਸਿੰਘ ਮੀਤ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਭੁਪਿੰਦਰ ਸਿੰਘ ਰਿਕਾਰਡ ਕੀਪਰ ਆਦਿ ਹਾਜ਼ਰ ਸਨ।



