ਬੀ.ਸੀ. ਚੋਣਾਂ ‘ਚ ਐਨ.ਡੀ.ਪੀ ਉਮੀਦਵਾਰ ਅਮਨਪ੍ਰੀਤ ਸਿੰਘ ਦੇ ਜਿੱਤ ਦੇ ਆਸਾਰ

ਨਿਊਵੈਸਟ:- ਇਸ ਮਹੀਨੇ ਬ੍ਰਿਟਿਸ਼ ਕੋਲੰਬੀਆ ‘ਚ ਸਿੱਖਾਂ ਨੂੰ ਵੋਟ ਦਾ ਅਧਿਕਾਰ ਮਿਲੇ ਨੂੰ 70 ਸਾਲ ਹੋ ਜਾਣਗੇ ਤੇ ਇਸ ਮੌਕੇ ‘ਤੇ ਸਿੱਖ ਭਾਈਚਾਰੇ ਦੇ ਦੋ ਉਮੀਦਵਾਰ ਬ੍ਰਿਟਿਸ਼ ਕੋਲੰਬੀਆ ‘ਚ 9 ਮਈ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ‘ਚ ਜਿੱਤ ਦਰਜ ਕਰਵਾ ਕੇ ਇਤਿਹਾਸ ਸਿਰਜਣਾਂ ਚਾਹੁੰਦੇ ਹਨ।ਐਨ.ਡੀ.ਪੀ. ਉਮੀਦਵਾਰ ਅਮਨ ਸਿੰਘ ਬੀ.ਸੀ. ਵਿਧਾਨ ਸਭਾ ਚੋਣਾਂ ‘ਚ ਆਪਣੀ ਸੀਟ ਜਿੱਤ ਕੇ ਪਹਿਲੇ ਦਸਤਾਰਧਾਰੀ ਸਿੱਖ ਹੋਣ ਦਾ ਖ਼ਿਤਾਬ ਹਾਸਲ ਕਰਨ ਦੀਆਂ ਕੋਸ਼ਿਸ਼ ‘ਚ ਹਨ।ਅਮਨਪ੍ਰੀਤ ਸਿੰਘ ਨੇ ਸ਼ਨਿੱਚਰਵਾਰ ਨੂੰ ਵਿਸਾਖੀ ਸਮਾਗਮ ਦੌਰਾਨ ਲੋਕਾਂ ‘ਚ ਚੋਣ ਪ੍ਰਚਾਰ ਕੀਤਾ।

ਰਿਚਮੰਡ ਕੁਈਨਜ਼ਬੋਰੋ ਸੀਟ ਤੋਂ ਚੋਣ ਮੈਦਾਨ ‘ਚ ਐਨ.ਡੀ.ਪੀ. ਉਮੀਦਵਾਰ ਅਮਨ ਸਿੰਘ ਨੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਇਸ ਖੇਤਰ ਤੋਂ ਇਸ ਤੋਂ ਪਹਿਲਾਂ ਕੋਈ ਸਿੱਖ ਚੋਣਾਂ ਕਿਉਂ ਨਹੀਂ ਜਿੱਤ ਸਕਿਆ, ਇਸ ਬਾਰੇ ਉਹ ਕੁਝ ਵੀ ਨਹੀਂ ਕਹਿ ਸਕਦੇ ਪਰ ਉਹ ਪਹਿਲੇ ਸਿੱਖ ਵਿਧਾਇਕ ਬਣਨਾ ਪਸੰਦ ਕਰਨਗੇ। ਉਨਾਂ ਹੱਥ ਹਿਲਾ ਕੇ ਸਾਰੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਸਹਿਯੋਗ ਮੰਗਿਆ। ਉਨਾਂ ਕਿਹਾ, ” ਮੈਨੂੰ ਬਹੁਤ ਖ਼ੁਸ਼ੀ ਹੈ ਕਿ ਮੇਰੀ ਪਾਰਟੀ ਨੇ ਮੇਰੇ ‘ਤੇ ਭਰੋਸਾ ਕਰ ਕੇ ਮੈਨੂੰ ਇਤਿਹਾਸ ਸਿਰਜਨ ਦਾ ਮੌਕਾ ਦਿੱਤਾ ਹੈ। ਜੇ ਮੈਂ ਜਿੱਤ ਕੇ ਬ੍ਰਿਟਿਸ਼ ਕਲੰਬੀਆ ਦੀ ਵਿਧਾਨ ਸਭਾ ‘ਚ ਜਾਂਦਾ ਹਾਂ ਤਾਂ ਇਹ ਸਾਡੇ ਭਾਈਚਾਰੇ ਦੀ ਵੱਡੀ ਜਿੱਤ ਹੋਵੇਗੀ।” ਰਿਚਮੰਡ ਕੁਈਨਜ਼ਬੋਰੋ ਸੀਟ ਤੋਂ ਚੋਣ ਮੈਦਾਨ ‘ਚ ਐਨ.ਡੀ.ਪੀ. ਉਮੀਦਵਾਰ ਅਮਨਪ੍ਰੀਥ ਸਿੰਘ ਨੂੰ ਵੀ ਲਿਬਰਲ ਉਮੀਦਵਾਰ ਜੱਸ ਜੌਹਲ ਦੀ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੋਂ ਗਰੀਨ ਪਾਰਟੀ ਦੇ ਮਾਈਕਲ ਵੁਲਫੇ ਚੋਣ ਮੈਦਾਨ ‘ਚ ਹਨ ਜੋ ਅਧਿਆਪਕ ਅਤੇ ਵਾਤਾਵਰਣ ਪ੍ਰੇਮੀ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.