ਬੇਅੰਤ ਸਿੰਘ ਦੇ ਪੋਤੇ ਬਿੱਟੂ ਨੂੰ ਖਾਲਿਸਤਾਨੀਆਂ ਦੀ ‘ਧਮਕੀ’, ਸੁਰੱਖਿਆ ਏਜੰਸੀਆਂ ਚੌਕਸ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਤਾਜ਼ਾ ਧਮਕੀ ਮਿਲੀ ਹੈ। ਕੈਲੀਫੋਰਨੀਆ ਤੋਂ ਲੰਘੀ 10 ਜੂਨ ਨੂੰ “ਰੈਫਰੰਡਮ 2020-ਖਾਲਿਸਤਾਨ” ਦੇ ਸਮਾਗਮ ਦੌਰਾਨ ਹੋਈ ਇਸ ਘਟਨਾ ਕਾਰਨ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।

ਸਿੱਖਸ ਫਾਰ ਜਸਟਿਸ ਨਾਂ ਦੇ ਟਵਿੱਟਰ ਹੈਂਡਲ ‘ਤੇ ਲਿਖਿਆ ਗਿਆ ਹੈ ਕਿ ਰਵਨੀਤ ਬਿੱਟੂ ਅਮਰੀਕਾ ਤੇ ਕੈਨੇਡਾ ਆਧਾਰਤ “ਰੈਫਰੰਡਮ 2020-ਖਾਲਿਸਤਾਨ” ਮੁਹਿੰਮ ਨਾਲ ਜੁੜੇ ਲੋਕਾਂ ਨੂੰ ਅੱਤਵਾਦੀ ਐਲਾਨਣ ਵੱਲ ਤੁਰੇ ਹੋਏ ਹਨ। ਇਹ ਵੀ ਲਿਖਿਆ ਗਿਆ ਹੈ ਕਿ ਬਿੱਟੂ ਦੀਆਂ ਕੋਸ਼ਿਸ਼ਾਂ ਦਾ ਪੂਰੇ ਜ਼ੋਰ ਨਾਲ ਕਾਨੂੰਨੀ ਵਿਰੋਧ ਵੀ ਕੀਤਾ ਜਾਵੇਗਾ। ਟਵੀਟ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਟੈਗ ਕੀਤਾ ਗਿਆ ਹੈ।

ਉੱਧਰ ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਉਹ ਸਿੱਖਸ ਫਾਰ ਜਸਟਿਸ ਦੇ ਅਹੁਦੇਦਾਰਾਂ ਵਿਰੁੱਧ ਕੇਸ ਦਰਜ ਕਰਵਾਉਣ ਲਈ ਉਹ ਪੁਲਿਸ ਮੁਖੀ ਨੂੰ ਆਪਣੀ ਸ਼ਿਕਾਇਤ ਦੇਣਗੇ। ਇਨ੍ਹਾਂ ਮੁਲਜ਼ਮਾਂ ਨੂੰ ਭਾਰਤ ਲਿਆਉਣ ਲਈ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ  (ਰਣਜੀਤ ਸਿੰਘ ਸੰਘੇੜਾ)  ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.