ਹੈਪੀ ਬਰਾੜ, ਫਰੀਦਕੋਟ : ਮੇਵਾ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਫਰੀਦਕੋਟ ਨੇ ਇਕ ਦਿਨ ਲਈ ਵੀਰਇੰਦਰਜੋਤ ਸਿੰਘ ਬਰਾੜ ਜ਼ਲਿ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫਰੀਦਕੋਟ ਦੀ ਕੁਰਸੀ ‘ਤੇ ਬਿਠਾ ਕੇ ਬੱਚੇ ਨੂੰ ਸ਼ੁਭ ਇਛਾਵਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਉਨਾਂ੍ਹ ਦਾ ਇਹ ਕਰਨ ਦਾ ਮਕਸਦ ਹੈ ਕਿ ਬੱਚੇ ਭਵਿੱਖ ਵਿੱਚ ਬਹੁਤ ਜ਼ਿਆਦਾ ਪੜ੍ਹ ਲਿਖ ਕੇ ਵੱਡੇ ਅਫਸਰ ਬਣਨ ਅਤੇ ਬੱਚਿਆਂ ਦਾ ਇਸ ਨੂੰ ਦੇਖ ਕੇ ਮਨੋਬਲ ਵਧੇ। ਉਨਾਂ੍ਹ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸਰਕਾਰੀ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਵਿੱਚ ਬਦਲ ਕੇ ਬੱਚਿਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨਾਂ੍ਹ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਵਿੱਚ 03 ਸਕੂਲ ਆਫ ਐਮੀਨਾਸ ਬਣਾਏ ਜਾਣਗੇ। ਉਨਾਂ੍ਹ ਕਿਹਾ ਕਿ ਪੰਜਾਬ ਸਰਕਾਰ ਦਾ ਸਾਰੇ ਪੰਜਾਬ ਦੇ ਬੱਚਿਆਂ ਨੂੰ ਸਿੱਖਿਆ ਦੇਣਾ ਹੀ ਮੰਤਵ ਨਹੀਂ ਹੈ, ਬਲਕਿ ਅਜਿਹੀ ਸਿੱਖਿਆ ਦੇਣੀ ਹੈ, ਜਿਸ ਨਾਲ ਉਹ ਪੰਜਾਬ ਦਾ ਨਾਮ ਰੋਸ਼ਨ ਕਰ ਸਕਣ। ਉਨਾਂ੍ਹ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਦਾ ਗਠਨ ਕੀਤਾ ਹੈ, ਉਦੋਂ ਤੋਂ ਹੀ ਸਰਕਾਰ ਦਾ ਮੁੱਖ ਟੀਚਾ ਸਿੱਖਿਆ ਦੇ ਪੱਧਰ ਨੂੰ ਉੱਚਾ ਕਰਨ ਦੇ ਲੱਗਿਆ ਹੋਇਆ ਹੈ। ਉਨਾਂ੍ਹ ਕਿਹਾ ਕਿ ਇਨਾਂ੍ਹ ਬੱਚਿਆਂ ਨੇ ਹੀ ਵੱਡੇ ਹੋ ਕੇ ਉੱਚੇ ਅਹੁਦਿਆਂ ਤੇ ਬਿਰਾਜਮਾਨ ਹੋਣਾ ਹੈ। ਇਸ ਮੰਤਵ ਲਈ ਉਨਾਂ੍ਹ ਨੂੰ ਸ਼ੁਰੂ ਤੋਂ ਹੀ ਤਿਆਰ ਕਰਨ ਦੇ ਉਪਰਾਲੇ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ, ਅਤੇ ਇਸ ਉਪਰਾਲੇ ਤਹਿਤ ਹੀ ਅੱਜ ਸਰਕਾਰੀ ਸਕੂਲ ਦੇ ਬੱਚੇ ਨੂੰ ਇੱਕ ਦਿਨ ਲਈ ਡੀ.ਈ.ਓ ਦੀ ਕੁਰਸੀ ਤੇ ਬੈਠਣ ਦਾ ਮੌਕਾ ਦਿੱਤਾ ਗਿਆ।