Ad-Time-For-Vacation.png

ਬੱਚਿਆਂ ਨੂੰ ਸਕੂਲ ਭੇਜਣ ਵਾਲੀ ਮਾਂ ਦੇ ਖਾਤੇ ’ਚ ਸਿੱਧੇ ਟਰਾਂਸਫਰ ਹੋਣਗੇ 15000 ਰੁਪਏ

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ ਨੇ ਵੀਰਵਾਰ ਨੂੰ ਸੂਬਾ ਸਰਕਾਰ ਦੀ ਅਭਿਲਾਸ਼ੀ ਯੋਜਨਾ ‘ਅੰਮਾ ਵੋਡੀ’ ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਦਾ ਉਦੇਸ਼ ਲੱਖਾਂ ਗਰੀਬ ਅਤੇ ਲੋੜਵੰਦ ਮਾਵਾਂ ਨੂੰ ਆਪਣੇ ਬੱਚਿਆਂ ਨੂੰ ਸਿਖਲਾਈ ਦੇਣ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਰੈਡੀ ਨੇ ਲਗਭਗ 43 ਲੱਖ ਮਾਵਾਂ ਦੇ ਖਾਤਿਆਂ ਵਿੱਚ 15,000 ਰੁਪਏ ਸਾਲਾਨਾ ਵਿੱਤੀ ਸਹਾਇਤਾ ਨਾਲ ਸੂਬੇ ਦੇ 82 ਲੱਖ ਬੱਚਿਆਂ ਦੇ ਲਾਭ ਲਈ ਯੋਜਨਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਯੋਜਨਾ ਦੀ ਸ਼ੁਰੂਆਤ ਲੈਪਟਾਪ ਦਾ ਬਟਨ ਦਬਾ ਕੇ ਕੀਤੀ। ਤ੍ਰਿਪਤੀ ਤੋਂ ਲਗਭਗ 70 ਕਿਲੋਮੀਟਰ ਦੂਰ ਚਿਤੂਰ ਚ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਰੈਡੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅੱਜ ਸੂਬੇ ਦੇ 82 ਲੱਖ ਬੱਚਿਆਂ ਨੂੰ ਸਿੱਖਿਆ ਦੇਣ ਵਿੱਚ ਲਗਭਗ 43 ਲੱਖ ਮਾਵਾਂ ਦੀ ਸਹਾਇਤਾ ਲਈ ਇਸ ਯੋਜਨਾ ਤਹਿਤ 6,318 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅੰਮਾ ਵੋਡੀ ਯੋਜਨਾ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿਚ ਇਤਿਹਾਸਕ ਤਬਦੀਲੀਆਂ ਲਿਆਉਣ ਵਾਲੀ ਆਪਣੀ ਕਿਸਮ ਦੀ ਪਹਿਲੀ ਸਕੀਮ ਹੈ। ਉਨ੍ਹਾਂ ਦੀ ਸਰਕਾਰ ਸਰਕਾਰੀ ਵਿਦਿਅਕ ਅਦਾਰਿਆਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਪੂਰੀ ਤਰ੍ਹਾਂ ਬਦਲਣ ਲਈ ਵਚਨਬੱਧ ਹੈ। 14000 ਕਰੋੜ ਰੁਪਏ ਦੇ ਬਜਟ ਪ੍ਰਬੰਧ ਨਾਲ, ਸਰਕਾਰ ਨੇ ਪੜਾਅਵਾਰ 45 ਹਜ਼ਾਰ ਸਰਕਾਰੀ ਸਕੂਲਾਂ, 471 ਮਿਡਲ ਕਾਲਜਾਂ, 148 ਡਿਗਰੀ ਕਾਲਜਾਂ ਅਤੇ ਹੋਸਟਲਾਂ ਵਿੱਚ ਆਧੁਨਿਕੀਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਇਸ ਅਕਾਦਮਿਕ ਸੈਸ਼ਨ ਤੋਂ ਅੰਗਰੇਜ਼ੀ ਭਾਸ਼ਾ ਸਾਰੇ ਸਰਕਾਰੀ ਸਕੂਲਾਂ ਚ ਪਹਿਲੀ ਤੋਂ ਛੇਵੀਂ ਜਮਾਤ ਤਕ ਪੜ੍ਹਨ ਦਾ ਮਾਧਿਅਮ ਬਣੇਗੀ ਅਤੇ ਹਰ ਸਾਲ ਇਸ ਨੂੰ ਵਧਾ ਕੇ ਅੰਗਰੇਜ਼ੀ ਰਾਹੀਂ ਦਸਵੀਂ ਜਮਾਤ ਦੀ ਪ੍ਰੀਖਿਆ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇਗਾ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.