ਰਾਜਨ ਮਹਿਰਾ, ਅੰਮਿ੍ਤਸਰ : ਭਗਵਾਨ ਵਾਲਮੀਕਿ ਆਦਿ ਧਰਮ ਸਮਾਜ ਦੇ ਸੰਤ ਗੁਰੂ ਯੋਗੀ ਨਾਥ ਨਿਰਦੇਸ਼ਕ ਦੀ ਅਗਵਾਈ ਵਿਚ ਮੀਟਿੰਗ ਹੋਈ, ਜਿਸ ਵਿਚ ਮੁੱਖ ਸੰਚਾਲਕ ਸਵਾਮੀ ਮੇਘਨਾਥ ਵਿਸ਼ੇਸ਼ ਤੌਰ ‘ਤੇ ਪਹੁੰਚੇ। ਸਵਾਮੀ ਮੇਘਨਾਥ ਨੇ ਭਗਵਾਨ ਵਾਲਮੀਕਿ ਆਦਿ ਧਰਮ ਸਮਾਜ ਸੰਸਥਾ ਨੂੰ ਜ਼ਿਲ੍ਹਾ ਪੱਧਰ ‘ਤੇ ਮਜ਼ਬੂਤ ਕਰਦੇ ਹੋਏ ਗੁਰਪ੍ਰਰੀਤ ਸਿੰਘ ਗੋਪੀ ਨੂੰ ਸਹਾਇਕ ਜਿਲ੍ਹਾ ਪ੍ਰਧਾਨ, ਸੁਨੀਤਾ ਵਿਰਾਗਨੀ ਵਾਰਡ 30 ਪ੍ਰਧਾਨ ਮਹਿਲਾ ਵਿੰਗ, ਹਰਪ੍ਰਰੀਤ ਸਿੰਘ ਵਾਰਡ 28 ਪ੍ਰਧਾਨ, ਲਖਬੀਰ ਸਿੰਘ ਸਹਾਇਕ ਹਲਕਾ ਪ੍ਰਧਾਨ ਪੂਰਬੀ ਨਿਯੁਕਤ ਕੀਤਾ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸਮਾਜ ਦੇ ਲੋਕਾਂ ‘ਤੇ ਅੱਤਿਆਚਾਰ ਕਰਨ ਵਾਲਿਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨਾਂ੍ਹ ਕਿਹਾ ਕਿ ਚੋਣਾਂ ਦੌਰਾਨ ਵੋਟਾਂ ਹੜੱਪਣ ਦੀ ਖਾਤਰ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਦੀਆਂ ਹਨ, ਪਰ ਸੱਤਾ ਹਾਸਲ ਕਰਨ ਤੋਂ ਬਾਅਦ ਲੋਕਾਂ ਦੀ ਸਾਰ ਨਹੀਂ ਲੈਂਦੀਆਂ ਹਨ। ਉਨ੍ਹਾਂ ਕਿਹਾ ਪੰਜਾਬ ਵਿਚ ਕੁਝ ਸ਼ਰਾਰਤੀ ਲੋਕਾਂ ਵਲੋਂ ਸਮਾਜ ਦੇ ਲੋਕਾਂ ਨਾਲ ਧੱਕੇਸ਼ਾਹੀ ਕਰਨ ਦੇ ਮਾਮਲੇ ਵਧਦੇ ਜਾ ਰਹੇ ਹਨ, ਜਿਸ ਦੇ ਬਾਵਜੂਦ ਮਾਨ ਸਰਕਾਰ ਧਿਆਨ ਨਹੀਂ ਦੇ ਰਹੀ ਹੈ, ਜੋ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਅੱਜ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਤੇ ਅਹੁਦੇਦਾਰ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਮੌਕੇ ਸੁਖਜੀਤ ਸਿੰਘ, ਮਲਕੀਤ ਸਿੰਘ ਤੇ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।