ਜਾਸ, ਚਮੋਲੀ: ਉੱਤਰਾਖੰਡ ’ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਰ ਦੇ ਕਿਵਾੜ ਬੰਦ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦੋਵਾਂ ਧਾਰਮਿਕ ਅਸਥਾਨਾਂ ਦੇ ਕਿਵਾੜ 11 ਅਕਤੂਬਰ ਨੂੰ ਦੁਪਹਿਰ ਡੇਢ ਵਜੇ ਬੰਦ ਕੀਤੇ ਜਾਣੇ ਹਨ। ਕਿਵਾੜ ਬੰਦ ਕਰਨ ਮੌਕੇ ਰਾਜਪਾਲ ਲੈਫ. ਜਨਰਲ ਗੁਰਮੀਤ ਸਿੰਘ (ਸੇਵਾ ਮੁਕਤ) ਦਾ ਵੀ ਗੁਰਦੁਆਰਾ ਹੇਮਕੁੰਟ ਸਾਹਿਬ ਪੁੱਜਣ ਦਾ ਪ੍ਰੋਗਰਾਮ ਹੈ। ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਨੇ ਗੋਬਿੰਦਘਾਟ ’ਚ ਉਕਤ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿਵਾੜਬੰਦੀ ਦਾ ਗਵਾਹ ਬਣਨ ਲਈ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਤੋਂ ਤੀਰਥ ਯਾਤਰੀ ਵੱਡੀ ਗਿਣਤੀ ਗੋਬਿੰਦਘਾਟ ਤੇ ਘਾਂਘਰੀਆ ਪੁੱਜਣ ਲੱਗੇ ਹਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



