ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬਲਾਕ ਬਰਨਾਲਾ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਬਾਬੂ ਸਿੰਘ ਖੁੱਡੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਬਾਰੇ ਬਲਾਕ ਜਨਰਲ ਸਕੱਤਰ ਕੁਲਵਿੰਦਰ ਸਿੰਘ ਉੱਪਲੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਲਾਕ ਪੱਧਰੀ ਇਸ ਮੀਟਿੰਗ ‘ਚ ਪਿੰਡ ਦੀਆਂ ਸਾਰੀਆਂ ਇਕਾਈਆਂ ਦੇ ਪ੍ਰਧਾਨ, ਸਕੱਤਰ ਤੇ ਖਜ਼ਾਨਚੀ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਏ।

ਐੱਸਕੇਐੱਮ ਵੱਲੋਂ ਹੜ੍ਹ ਪੀੜਤਾਂ ਦੀਆਂ ਮੰਗਾਂ ਦੀ ਪ੍ਰਰਾਪਤੀ ਲਈ ਭਾਜਪਾ ਤੇ ਆਮ ਆਦਮੀ ਪਾਰਟੀ ਦੀਆਂ ਰਿਹਾਇਸ਼ਾਂ ਅੱਗੇ ਤਿੰਨ ਰੋਜ਼ਾ ਧਰਨਿਆਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਭਾਕਿਯੂ ਏਕਤਾ (ਡਕੌਂਦਾ) ਵੱਲੋਂ ਬਰਨਾਲਾ ਜ਼ਿਲ੍ਹੇ ‘ਚ ਐੱਸਕੇਐੱਮ ਦੇ ਸੱਦੇ ਨੂੰ ਲਾਗੂ ਕਰਦਿਆਂ ਭਾਜਪਾ ਦੇ ਆਗੂ ਕੇਵਲ ਸਿੰਘ ਿਢੱਲੋਂ ਦੀ ਬਰਨਾਲਾ ਰਿਹਾਇਸ਼ ਅੱਗੇ ਵਿਸ਼ਾਲ ਤਿੰਨ ਰੋਜ਼ਾ ਧਰਨੇ ਸਬੰਧੀ ਸਮੂਹ ਪਿੰਡ ਇਕਾਈਆਂ ‘ਚੋਂ ਵੱਡੀ ਗਿਣਤੀ ‘ਚ ਸ਼ਮੂਲੀਅਤ ਉੱਤੇ ਤਸੱਲੀ ਪ੍ਰਗਟਾਈ ਗਈ। ਮੀਟਿੰਗ ‘ਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਜ਼ਿਲ੍ਹਾ ਆਗੂਆਂ ਸੁਖਵਿੰਦਰ ਸਿੰਘ ਉੱਪਲੀ ਤੇ ਰਾਣਾ ਸਿੰਘ ਉੱਪਲੀ ਨੇ ਕਿਹਾ ਕਿ ਕਿਉਂਕਿ ਹੜਾਂ੍ਹ ਤੋਂ ਪ੍ਰਭਾਵਿਤ ਹੋਏ ਕਿਸਾਨਾਂ ਤੇ ਆਮ ਲੋਕਾਂ ਦੀ ਪੰਜਾਬ ਅਤੇ ਕੇਂਦਰ ਸਰਕਾਰ ਦੋਵਾਂ ਨੇ ਹੀ ਬਾਂਹ ਨਹੀਂ ਫੜੀ, ਉਨਾਂ੍ਹ ਦੇ ਰਹਿਮੋ-ਕਰਮ ‘ਤੇ ਛੱਡ ਦਿੱਤਾ ਹੋਇਆ ਹੈ। ਕੁੰਭਕਰਨੀ ਨੀਂਦ ਸੁੱਤੇ ਕੇਂਦਰੀ ਤੇ ਸੂਬਾਈ ਹਾਕਮਾਂ ਨੂੰ ਜਗਾਉਣ ਤੇ ਮੁਆਵਜ਼ਾ ਹਾਸਲ ਕਰਨ ਲਈ ਇਹ ਵਿਸ਼ਾਲ ਤਿੰਨ ਰੋਜ਼ਾ ਧਰਨੇ ਦੇਕੇ ਮੰਗਾਂ ਮਨਵਾਉਣ ਲਈ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਿਆ ਸੀ। ਹੁਣ ਸੰਘਰਸ਼ ਦੇ ਅਗਲੇ ਪੜਾਅ ਵਜੋਂ 22 ਸਤੰਬਰ ਨੂੰ ਡੀਸੀ ਦਫ਼ਤਰ ਬਰਨਾਲਾ ਦੇ ਿਘਰਾਓ ‘ਚ ਵੱਡੀ ਗਿਣਤੀ ਵਿੱਚ ਮਰਦ-ਅੌਰਤਾਂ ਦੇ ਕਾਫ਼ਲਿਆਂ ਦੀ ਸ਼ਮੂਲੀਅਤ ਕਰਾਉਣ ਲਈ ਹੁਣੇ ਤੋਂ ਹੀ ਤਿਆਰੀਆਂ ‘ਚ ਜੁਟ ਜਾਣ ਦਾ ਸੱਦਾ ਦਿੱਤਾ।

ਇਸ ਮੀਟਿੰਗ ‘ਚ ਕੁਲਵੰਤ ਸਿੰਘ ਹੰਡਿਆਇਆ, ਹਰਪਾਲ ਸਿੰਘ ਹੰਡਿਆਇਆ, ਗੋਪਾਲ ਕ੍ਰਿਸ਼ਨ ਹਮੀਦੀ, ਰਾਜ ਸਿੰਘ ਹਮੀਦੀ, ਜਰਨੈਲ ਸਿੰਘ ਖੁੱਡੀਕਲਾਂ, ਬਲਵੰਤ ਸਿੰਘ ਠੀਕਰੀਵਾਲਾ, ਕੁਲਦੀਪ ਸਿੰਘ ਧੌਲਾ, ਮੱਖਣ ਸਿੰਘ, ਜੀਤ ਸਿੰਘ, ਜਗਦੇਵ ਸਿੰਘ ਖੁੱਡੀਕਲਾਂ, ਸਤਨਾਮ ਸਿੰਘ, ਗੁਰਮੀਤ ਸਿੰਘ ਬਰਨਾਲਾ, ਅਮਨਦੀਪ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ ਕੋਠੇ ਰਾਮਸਰ ਆਦਿ ਕਿਸਾਨ ਆਗੂ ਵੀ ਹਾਜ਼ਰ ਸਨ।