ਭਾਜਪਾ ਅਤੇ ਸੰਘ ਨਾਲ ਸਬੰਧਤ ਜਥੇਬੰਦੀਆਂ ਨੇ ਇਨਸਾਨੀ ਜ਼ਿੰਦਗੀ ਦੀ ਕੀਮਤ ਬਹੁਤ ਘਟਾ ਦਿਤੀ ਹੈ: ਓਵੈਸੀ

ਹੈਦਰਾਬਾਦ, ਰ: ਆਲ ਇੰਡੀਆ ਮਜਲਿਸ ਏ ਇਤੇਹਾਦ ਉਲ ਮੁਸਲੀਮੀਨ (ਏ. ਆਈ. ਐਮ. ਆਈ. ਐਮ.) ਦੇ ਮੁਖੀ ਅਸਦੁਦੀਨ ਓਵੈਸੀ ਨੇ ਗਊ ਰਖਿਆ ਦੇ ਨਾਮ ‘ਤੇ ਹਿੰਸਾ ਵਿਰੁਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਾਅਵੇ ਨੂੰ ਸਿਰਫ਼ ਬਿਆਨਬਾਜ਼ੀ ਕਰਾਰ ਦਿਤਾ ਅਤੇ ਕਿਹਾ ਕਿ ਭਾਜਪਾ ਅਤੇ ਸੰਘ ਨਾਲ ਸਬੰਧਤ ਜਥੇਬੰਦੀਆਂ ਨੇ ਇਨਸਾਨੀ ਜ਼ਿੰਦਗੀ ਦੀ ਕੀਮਤ ਬਹੁਤ ਘਟਾ ਦਿਤੀ ਹੈ।

ਹੈਦਰਾਬਾਦ ਤੋਂ ਲੋਕ ਸਭਾ ਮੈਂਬਰ ਓਵੈਸੀ ਨੇ ਕਿਹਾ ਕਿ ਇਹ ਵਖਰੀ ਗੱਲ ਹੈ ਕਿ ਪ੍ਰਧਾਨ ਮੰਤਰੀ ਵਲੋਂ ਇਸ ਮੁੱਦੇ ‘ਤੇ ਕੀਤੀ ਗਈ ਹਦਾਇਤ ਦਾ ਗਉੂ ਰਖਿਅਕਾਂ ‘ਤੇ ਕੋਈ ਅਸਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕਥਨੀ ਅਤੇ ਕਰਨੀ ਵਿਚ ਫ਼ਰਕ ਹੈ ਅਤੇ ਜ਼ਿਆਦਾਤਰ ਘਟਨਾਵਾਂ ਭਾਜਪਾ ਦੀਆਂ ਸਰਕਾਰਾਂ ਵਾਲੇ ਸੂਬਿਆਂ ਵਿਚ ਵਾਪਰ ਰਹੀਆਂ ਹਨ। ਉਨ੍ਹਾਂ ਸਵਾਲ ਕੀਤਾ, ”ਇਹ ਕਿਵੇਂ ਹੋ ਸਕਦਾ ਹੈ ਕਿ ਕੋਈ ਸਰਕਾਰ ਅਜਿਹੀਆਂ ਘਟਨਾਵਾਂ ਰੋਕਣ ਵਿਚ ਸਫ਼ਲ ਨਹੀਂ ਹੋ ਰਹੀ?

ਓਵੈਸੀ ਨੇ ਆਖਿਆ ਕਿ ਅਜਿਹੀਆਂ ਘਟਨਾਵਾਂ ਜਾਰੀ ਰਹਿਣਗੀਆਂ ਕਿਉਂਕਿ ਭਾਜਪਾ ਅਤੇ ਸੰਘ ਨਾਲ ਸਬੰਧਤ ਜਥੇਬੰਦੀਆਂ ਪਸ਼ੂ ਦੀ ਤੁਲਨਾ ਇਨਸਾਨੀ ਜ਼ਿੰਦਗੀ ਨਾਲ ਕਰ ਰਹੀਆਂ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ

ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ

ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ

ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.