ਭਾਰਤ ਨਾਲ ਸਬੰਧ ਸੁਧਾਰਨ ਲਈ ਸੰਯੁਕਤ ਰਾਸ਼ਟਰ ਵਿਚੋਲਾ ਬਣੇਂ

ਦਿੱਲੀ :-ਭਾਰਤ ਉੱਪਰ ਦੁਵੱਲੇ ਸਬੰਧ ਸੁਧਾਰਨ ਲਈ ਗੱਲਬਾਤ ਦੇ ਸਾਰੇ ਦਰਵਾਜ਼ੇ ਬੰਦ ਕਰਨ ਦੇ ਦੋਸ਼ ਲਗਾਉਂਦਿਆਂ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਕਸ਼ਮੀਰ ਸਮੇਤ ਵਿਵਾਦਤ ਮਸਲੇ ਸੁਲਝਾਉਣ ਲਈ ਵਿਚੋਲੇ ਦੀ ਭੂਮਿਕਾ ਅਦਾ ਕੀਤੀ ਜਾਵੇ। ਪਾਕਿਸਤਾਨ ਨੇ ਕਿਹਾ ਹੈ ਕਿ ਕੌਮਾਂਤਰੀ ਸੰਸਥਾ ਹੋਣ ਕਾਰਨ ਸੰਯੁਕਤ ਰਾਸ਼ਟਰ ਦੀ ਇਹ ਨੈਤਿਕ ਜ਼ਿੰਮੇਵਾਰੀ ਵੀ ਬਣਦੀ ਹੈ। ਵਿਦੇਸ਼ ਮਾਮਲਿਆਂ ਵਿੱਚ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਵਿਸ਼ੇਸ਼ ਸਹਾਇਕ ਸਈਅਦ ਤਾਰਿਕ ਫਾਤਿਮੀ ਨੇ ਆਪਣੀ ਇੱਕ ਦਿਨਾ ਯਾਤਰਾ ਦੌਰਾਨ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਵਜੋਂ ਨਿਯੁਕਤ ਹੋਏ ਐਨਤੋਨੀਓ ਗੁਤਾਰੇਸ, ਉਪ ਜਨਰਲ ਸਕੱਤਰ ਜੇਲ ਇਲਿਆਸਨ ਅਤੇ ਰਾਜਨੀਤਕ ਮਾਮਲਿਆਂ ਦੇ ਅੰਡਰ ਸੈਕਟਰੀ ਜਨਰਲ ਜੇਫਰੀ ਨਾਲ ਮੁਲਾਕਾਤ ਕੀਤੀ। ਫਾਤਮੀ ਨੇ ਸੰਯੁਕਤ ਰਾਸ਼ਟਰ ਦੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਭਾਰਤੀ ਫੌਜੀ ਬਲਾਂ ਨੇ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਖਾਸ ਕਰਕੇ ਉੱਥੋਂ ਦੇ ਆਮ ਲੋਕਾਂ ਦੇ ਹੱਕਾਂ ਦੇ ਘਾਣ ਦੀਆਂ ਘਟਨਾਵਾਂ ਤੋਂ ਵਿਸ਼ਵ ਦਾ ਧਿਆਨ ਪਾਸੇ ਕਰਨ ਲਈ ਜੰਗਬੰਦੀ ਦੀ ਉਲੰਘਣਾ ਕਰਦਿਆਂ ਕੰਟਰੋਲ ਰੇਖਾ ‘ਤੇ ਅੰਨੇਵਾਹ ਹਿੰਸਾ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੁਵੱਲੇ ਸਬੰਧਾਂ ਨੂੰ ਆਮ ਵਰਗੇ ਬਣਾਉਣ ਦੀ ਥਾਂ ਭਾਰਤ ਨੇ ਗੱਲਬਾਤ ਦੇ ਸਾਰੇ ਦਰਵਾਜ਼ੇ ਬੰਦ ਕਰ ਲਏ ਹਨ। ਕਸ਼ਮੀਰੀ ਲੋਕਾਂ ਉੱਪਰ ਜ਼ੁਲਮ-ਜ਼ਬਰ ਕਰਨ ਦੌਰਾਨ ਭਾਰਤੀ ਫੌਜ ਨੇ ਕਸ਼ਮੀਰ ਵਿੱਚ ਸੈਂਕੜੇ ਲੋਕ ਮਾਰ ਦਿੱਤੇ ਹਨ ਅਤੇ ਹਜ਼ਾਰਾਂ ਜ਼ਖਮੀਂ ਹੋਏ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.