Ad-Time-For-Vacation.png

ਭਾਰਤ ਸਰਕਾਰ ਨੇ 100 ਤੋਂ ਜ਼ਿਆਦਾ ਸਿੱੱਖਾਂ ਦਾ ਨਾਂ ਬਲੈਕ ਲਿਸਟ ਤੋਂ ਹਟਾਇਆ

ਨਵੀਂ ਦਿੱਲੀ— ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਰਕਾਰ ਨੇ 100 ਤੋਂ ਜ਼ਿਆਦਾ ਸਿੱਖਾਂ ਤੋਂ ਪਾਬੰਦੀ ਹਟਾ ਦਿੱਤੀ ਹੈ, ਜਿਨ੍ਹਾਂ ਨੂੰ ਪੰਜਾਬ ‘ਚ ਅੱਤਵਾਦ ਫੈਲਾਉਣ ਦੇ ਬਾਅਦ ਬਲੈਕ ਲਿਸਟ ‘ਚ ਪਾ ਦਿੱਤਾ ਗਿਆ ਸੀ ਅਤੇ ਉਹ ਹੁਣ ਭਾਰਤ ਦੀ ਯਾਤਰਾ ਕਰ ਸਕਣਗੇ। ਇਸ ਦੌਰਾਨ ਉਨ੍ਹਾਂ ਨੇ ਦਾਅਵਾ ਕੀਤਾ ਕਿ ਭਾਜਪਾ ਨੀਤ ਐੱਨ.ਡੀ.ਏ. ਸਰਕਾਰ ਦਿੱਲੀ ‘ਚ 1984 ਦੇ ਕਤਲੇਆਮ ਦੇ ਪੀੜਤਾਂ ਲਈ ਨੀਆਂ ਸਮੇਤ ਸਿੱਖ ਭਾਈਚਾਰੇ ਦੀਆਂ ਮੰਗਾਂ ਦੇ ਪ੍ਰਤੀ ਹਮੇਸ਼ਾ ਸੰਵੇਦਨਸ਼ੀਲ ਰਹੀ ਹੈ।ਗ੍ਰਹਿ ਮੰਤਰੀ ਨੇ ਕਿਹਾ ਕਿ ਸੱਤਾ ਸੰਭਾਲਣ ਦੇ ਬਾਅਦ, ਸਰਕਾਰ ਨੇ ਮਾਮਲੇ ਦੀ ਜਾਂਚ ਲਈ ਇੱਕ ਐੱਸ.ਆਈ.ਟੀ. ਦਾ ਗਠਨ ਕੀਤਾ ਸੀ। ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਵਿੰਦ ਸਿੰਘ ਜੀ ਦੇ ਇਸ ਸਾਲ 350ਵੇਂ ਜਨਮ ਦਿਵਸ ਨੂੰ ਲੈ ਕੇ ਰਾਸ਼ਟਰੀ ਸਵੈ-ਸੇਵਕ ਸੰਘ ਦੀ ਸਹਬੱਧ ਰਾਸ਼ਟਰੀ ਸਿੱਖ ਸੰਗਤ ਦੁਆਰਾ ਆਜੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਰਾਜਨਾਥ ਨੇ ਕਿਹਾ ਕਿ ਕੁੱਝ ਮਾਮਲਿਆਂ ‘ਚ ਚਾਰਜਸ਼ੀਟ ਦਰਜ ਕੀਤੀ ਗਈ ਹੈ, ਜਦਕਿ ਕੁੱਝ ਹੋਰ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।ਰਾਜਨਾਥ ਨੇ ਕਿਹਾ, ‘ਵੱਖ-ਵੱਖ ਦੇਸ਼ਾਂ ਦੇ ਕਈ ਲੋਕਾਂ (ਸਿੱਖ ਭਾਈਚਾਰੇ ਨਾਲ ਜੁੜੇ) ਨੂੰ ਕਾਲੀ ਸੂਚੀ ‘ਚ ਪਾ ਦਿੱਤਾ ਗਿਆ ਸੀ ਅਤੇ ਉਹ ਭਾਰਤ ਦੀ ਯਾਤਰਾ ਨਹੀਂ ਕਰ ਸਕਦੇ ਸੀ।ਮੈਂ ਤੁਹਾਨੂੰੰ ਦੱਸਣਾ ਚਾਹੁੰਦਾ ਹਾਂ ਕਿ 100 ਤੋਂ ਵੀ ਜ਼ਿਆਦਾ ਸਿੱਖਾਂ ਨੂੰ ਇਸ ਸੂਚੀ ਤੋਂ ਹਟਾ ਦਿੱਤਾ ਗਿਆ ਹੈ। ‘ਇਸ ਮੌਕੇ ‘ਤੇ ਆਰ.ਐੱਸ.ਐੱਸ. ਪ੍ਰਮੁੱਖ ਮੋਹਨ ਭਾਗਵਤ ਵੀ ਮੌਜੂਦ ਸਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ

ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.