Ad-Time-For-Vacation.png

ਭਾਰਤੀ ਧੀਆਂ ਨੇ ਕਰਵਾਈ ਦੇਸ਼ ਦੀ ਬੱਲੇ-ਬੱਲੇ

ਗੋਲਡ ਕੋਸਟ (ਸੁਰਿੰਦਰਪਾਲ ਸਿੰਘ ਖੁਰਦ, ਯੂ. ਐੱਨ. ਆਈ., ਭਾਸ਼ਾ) : ਭਾਰਤੀ ਮਹਿਲਾ ਖਿਡਾਰੀਆਂ  ਨੌਜਵਾਨ ਨਿਸ਼ਾਨੇਬਾਜ਼ ਮਨੂ ਭਾਕਰ, ਵੇਟ ਲਿਫਟਰ ਪੂਨਮ ਯਾਦਵ ਤੇ ਮਹਿਲਾ ਟੇਬਲ ਟੈਨਿਸ ਟੀਮ ਨੇ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ 21ਵੀਆਂ ਰਾਸ਼ਟਰਮੰਡਲ ਖੇਡਾਂ ਦੇ ਚੌਥੇ ਦਿਨ ਐਤਵਾਰ ਨੂੰ ਭਾਰਤ ਦੀ ਝੋਲੀ ਵਿਚ 3 ਸੋਨ ਤਮਗੇ ਪਾ ਦਿੱਤੇ। ਭਾਰਤ ਨੇ ਇਸਦੇ ਇਲਾਵਾ 1 ਚਾਂਦੀ ਤੇ 2 ਕਾਂਸੀ ਤਮਗੇ ਵੀ ਜਿੱਤੇ। ਭਾਰਤ ਹੁਣ ਅੰਕ ਸੂਚੀ ਵਿਚ 7 ਸੋਨ, 2 ਚਾਂਦੀ ਤੇ 3 ਕਾਂਸੀ ਸਮੇਤ 12 ਤਮਗੇ ਜਿੱਤ ਕੇ ਚੌਥੇ ਸਥਾਨ ‘ਤੇ ਪਹੁੰਚ ਗਿਆ ਹੈ।
ਭਾਰਤੀ ਨਿਸ਼ਾਨੇਬਾਜ਼ੀ ਦੀ ਨਵੀਂ ਸਨਸਨੀ 16 ਸਾਲ ਦੀ ਮਨੂ ਭਾਕਰ ਨੇ ਚਮਤਕਾਰੀ ਪ੍ਰਦਰਸ਼ਨ ਕਰਦਿਆਂ 10 ਮੀਟਰ ਏਅਰ ਪਿਸਟਲ ਪ੍ਰਤੀਯੋਗਿਤਾ ਵਿਚ ਸੋਨ ਤਮਗਾ ਜਿੱਤ ਲਿਆ ਜਦਕਿ ਤਜਰਬੇਕਾਰ ਨਿਸ਼ਾਨੇਬਾਜ਼ ਹਿਨਾ ਸਿੱਧੂ ਨੇ ਇਸ ਪ੍ਰਤੀਯੋਗਿਤਾ ਵਿਚ ਚਾਂਦੀ ਤੇ ਰਵੀ ਕੁਮਾਰ ਨੇ 10 ਮੀਟਰ ਏਅਰ ਰਾਈਫਲ ਪ੍ਰਤੀਯੋਗਿਤਾ ਵਿਚ ਕਾਂਸੀ ਤਮਗਾ ਜਿੱਤਿਆ। ਸਾਨੀਆ ਸ਼ੇਖ ਮਹਿਲਾ ਸਕੀਟ ਪ੍ਰਤੀਯੋਗਿਤਾ ਵਿਚ ਚੌਥੇ ਸਥਾਨ ‘ਤੇ ਰਹੀ।

ਭਾਰਤ ਦੀ ਪੂਨਮ ਯਾਦਵ ਨੇ ਵੇਟ ਲਿਫਟਰਾਂ ਦੀ ਸੁਨਹਿਰੀ ਮੁਹਿੰਮ ਨੂੰ ਜਾਰੀ ਰੱਖਿਆ ਤੇ ਮਹਿਲਾਵਾਂ ਦੇ 69 ਕਿ. ਗ੍ਰਾ. ਭਾਰ ਵਰਗ ਵਿਚ ਦੇਸ਼ ਨੂੰ ਸੋਨ ਤਮਗਾ ਦਿਵਾ ਦਿੱਤਾ, ਜਦਕਿ ਵਿਕਾਸ ਠਾਕੁਰ ਨੇ ਪੁਰਸ਼ਾਂ ਦੇ 94 ਕਿ. ਗ੍ਰਾ.  ਭਾਰ ਵਰਗ ਵਿਚ ਕਾਂਸੀ ਤਮਗਾ ਜਿੱਤਿਆ ਪਰ ਸੀਮਾ 75 ਕਿ. ਗ੍ਰਾ. ਵਿਚ ਛੇਵੇਂ ਸਥਾਨ ‘ਤੇ ਰਹਿ ਗਈ।

ਮਣਿਕਾ ਬੱਤਰਾ ਨੇ ਜ਼ਬਰਦਸਤ ਖੇਡ ਨਾਲ ਭਾਰਤੀ ਮਹਿਲਾ ਟੇਬਲ ਟੈਨਿਸ ਟੀਮ ਲਈ ਇਤਿਹਾਸਕ ਪ੍ਰਦਰਸ਼ਨ ਕਰਦਿਆਂ ਮਜ਼ਬੂਤ ਸਿੰਗਾਪੁਰ ਨੂੰ 3-1 ਨਾਲ ਹਰਾ ਕੇ ਸੋਨ ਤਮਗਾ ਜਿੱਤ ਲਿਆ। ਭਾਰਤੀ ਟੀਮ ਨੇ ਇਕ ਹੀ ਦਿਨ ਵਿਚ ਆਪਣੇ ਸੈਮੀਫਾਈਨਲ ਤੇ ਫਾਈਨਲ ਮੁਕਾਬਲੇ ਜਿੱਤ ਕੇ ਪਹਿਲੀ ਵਾਰ ਟੀਮ ਪ੍ਰਤੀਯੋਗਿਤਾ ਦਾ ਸੋਨ ਤਮਗਾ ਜਿੱਤ ਲਿਆ। ਭਾਰਤ ਨੇ ਸੈਮੀਫਾਈਨਲ ਵਿਚ ਇੰਗਲੈਂਡ ਨੂੰ 3-0 ਨਾਲ ਤੇ ਫਾਈਨਲ ਵਿਚ ਸਿੰਗਾਪੁਰ ਨੂੰ 3-1 ਨਾਲ ਹਰਾਇਆ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.