Ad-Time-For-Vacation.png

ਭਾਰਤੀ ਸੰਵਿਧਾਨ ਦੀ ਲਕੀਰ ਟੱਪਣ ਲਈ ਮਜ਼ਬੂਰ ਨਾ ਕੀਤਾ ਜਾਵੇ: ਮਨਜੀਤ ਸਿੰਘ ਜੀ.ਕੇ

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁਖਮੰਤਰੀ ਬੇਅੰਤ ਸਿੰਘ ਕਤਲ ਕਾਂਡ ‘ਚ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਭਾਰਤੀ ਅਦਾਲਤ ਵਲੋਂ ਸੁਣਾਈ ਗਈ ਤਾਅ ਉਮਰ ਕੈਦ ਸਜ਼ਾ ‘ਤੇ ਪ੍ਰਤੀਕਰਮ ਦਿੰਦਿਆਂ ਦਿੱਲੀ ਸਿੱਖ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਦੋਸ਼ ਲਾਇਆ ਕਿ ਸੀ.ਬੀ.ਆਈ. ਅਤੇ ਨਿਆਪਾਲਿਕਾ ਸਿੱਖਾਂ ਦੇ ਖਿਲਾਫ਼ ਚਲਦੇ ਮੁੱਕਦਮਿਆਂ ’ਚ ਬੜੀ ਤੇਜ਼ੀ ਨਾਲ ਕਾਰਵਾਈ ਕਰਦੀਆਂ ਹਨ, ਪਰ ਉਨ੍ਹਾਂ ਦੀ ਤੇਜ਼ੀ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਅਤੇ ਕਮਲਨਾਥ ਦੇ ਖਿਲਾਫ਼ ਲਾਪਤਾ ਹੋ ਜਾਂਦੀ ਹੈ। ਮਨਜੀਤ ਸਿੰਘ ਜੀ.ਕੇ. ਨੇ ਸੋਸ਼ਲ ਮੀਡੀਆ ’ਤੇ ਆਪਣਾ ਦਰਦ ਬਿਆਨ ਕਰਦੇ ਹੋਏ ਭਾਈ ਤਾਰਾ ਨੂੰ ਹੋਈ ਸਜ਼ਾ ਦੀ ਤੁਲਨਾ 1984 ਸਿੱਖ ਕਤਲੇਆਮ ’ਚ ਇਨਸਾਫ਼ ਨਾ ਮਿਲਣ ਨਾਲ ਕਰਕੇ ਭਾਰਤੀ ਸੰਵਿਧਾਨ ਦੇ ਦਾਇਰੇ ’ਚੋਂ ਬਾਹਰ ਨਿਕਲਣ ਦੀ ਵੀ ਏਜੰਸੀਆਂ ਨੂੰ ਚੇਤਾਵਨੀ ਦਿੱਤੀ ਹੈ।

ਕਮੇਟੀ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਜੀ.ਕੇ. ਨੇ ਦੋਸ਼ ਲਗਾਇਆ ਕਿ ਇੱਕ ਪਾਸੇ ਅਦਾਲਤ ’ਚ ਟਾਈਟਲਰ ਦੇ ਖਿਲਾਫ਼ ਅਹਿਮ ਗਵਾਹ ਅਭਿਸ਼ੇਕ ਵਰਮਾ ਲਾਈ ਡਿਟੈਕਟਰ ਟੈਸ਼ਟ ਕਰਾਉਣ ਲਈ ਬਾਰ-ਬਾਰ ਸੀ.ਬੀ.ਆਈ. ਦੇ ਸਾਹਮਣੇ ਬੇਨਤੀ ਕਰ ਰਿਹਾ ਹੈ। ਪਰ ਟਾਈਟਲਰ ਨੂੰ 3 ਵਾਰ ਕਲੀਨ ਚਿੱਟ ਦੇਣ ਵਾਲੀ ਸੀ.ਬੀ.ਆਈ. ਅਭਿਸ਼ੇਕ ਵਰਮਾ ਦਾ ਲਾਈ ਡਿਟੈਕਟਰ ਟੈਸਟ ਕਰਾਉਣ ’ਚ ਨਕਾਮ ਸਾਬਤ ਹੁੰਦੀ ਹੈ। ਦੂਜੇ ਪਾਸੇ ਉਹੀ ਸੀ.ਬੀ.ਆਈ. ਭਾਈ ਤਾਰਾ ਨੂੰ ਜੇਲ ’ਚ ਡੱਕਣ ਲਈ ਸ਼ਿਕਾਰੀ ਅੱਖ ਨਾਲ ਕਾਰਜ ਕਰਦੀ ਹੈ।

ਜੀ.ਕੇ. ਨੇ ਕਿਹਾ ਕਿ 1984 ’ਚ ਸਿੱਖਾਂ ਦੇ ਕਤਲ, ਲੁਟਪਾਟ ਅਤੇ ਬਲਾਤਕਾਰ ਦੇ ਮਾਮਲਿਆਂ ’ਚ 1 ਵੀ ਦੋਸ਼ੀ ਨੂੰ ਸਜ਼ਾ ਨਾ ਦਿਵਾਉਣ ਵਾਲੀ ਸੀ.ਬੀ.ਆਈ. ਹਰ ਵਾਰ ਸਿੱਖਾਂ ਦੇ ਖਿਲਾਫ਼ ਮੁੱਕਦਮਿਆਂ ’ਤੇ ਦੁਗਣੀ ਤਾਕਤ ਨਾਲ ਕਾਰਜ ਕਰਦੀ ਹੈ। ਜੀ.ਕੇ. ਨੇ ਸਿੱਖਾਂ ਨੂੰ ਇੱਕ ਅੱਖ ਨਾਲ ਵੇਖਣ ਦੀ ਜਾਂਚ ਏਜੰਸੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਏਜੰਸੀਆਂ ਸਾਡੇ ਸਬਰ ਦਾ ਨਾਜਾਇਜ਼ ਫਾਇਦਾ ਚੁੱਕ ਰਹੀਆਂ ਹਨ। ਉਹ ਦਿਨ ਹਿੰਦੁਸਤਾਨ ਲਈ ਸਭ ਤੋਂ ਖਰਾਬ ਹੋਵੇਗਾ ਜਦੋਂ ਇਨਸਾਫ਼ ਲੈਣ ਲਈ ਸਾਨੂੰ ਭਾਰਤੀ ਸੰਵਿਧਾਨ ਦੀ ਲੀਕ ਨੂੰ ਟੱਪਣਾ ਪਵੇਗਾ। ਇਸ ਲਈ ਸਿੱਖਾਂ ਨਾਲ ਦੂਜੇ ਦਰਜ਼ੇ ਦੇ ਸ਼ਹਿਰੀ ਦਾ ਵਿਹਾਰ ਕਰਨ ਤੋਂ ਏਜੰਸੀਆਂ ਨੂੰ ਬਾਜ਼ ਆਉਣਾ ਚਾਹੀਦਾ ਹੈ।

ਜੀ.ਕੇ. ਨੇ ਕਿਹਾ ਕਿ ਇੱਕ ਪਾਸੇ ਤਾਂ ਭਾਰਤੀ ਪੁਲਿਸ 1978 ’ਚ ਜਹਾਜ਼ ਅਗਵਾ ਕਰਨ ਵਾਲੇ ਪਾਂਡੇ ਭਰਾਵਾਂ ਨੂੰ ਨਾ ਸਿਰਫ਼ ਬਾਈਇੱਜਤ ਬਰੀ ਕਰਵਾਉਂਦੀ ਹੈ ਸਗੋਂ ਕਾਂਗਰਸ ਪਾਰਟੀ ਉਨ੍ਹਾਂ ਨੂੰ ਯੂ.ਪੀ. ਵਿਧਾਨ ਪਰਿਸ਼ਦ ਦਾ ਮੈਂਬਰ ਥਾਪਦੀ ਹੈ। ਪਰ ਸਿੱਖਾਂ ਦੀ ਕਿਸੇ ਭਾਵਨਾਤਮਕ ਗਲਤੀ ਨੂੰ ਭੰਡਣ ਦਾ ਕੋਈ ਮੌਕਾ ਹਥੋਂ ਖਾਲੀ ਨਹੀਂ ਜਾਣ ਦਿੰਦੀ। ਜੀ.ਕੇ. ਨੇ ਬੀਤੇ ਦਿਨੀਂ ਦਿੱਲੀ ਏਅਰਪੋਰਟ ’ਤੇ ਪੁਲਿਸ ਵੱਲੋਂ ਸਿੱਖਾਂ ਨੂੰ ਅੱਤਵਾਦੀ ਦੱਸਣ ਵਾਲੇ ਲਗਾਏ ਗਏ ਪੋਸਟਰਾਂ ’ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਸਿੱਖਾਂ ਦੇ ਖਿਲਾਫ਼ ਕੌਮਾਂਤਰੀ ਪੱਧਰ ’ਤੇ ਭੰਡੀ ਪ੍ਰਚਾਰ ਕਰਨ ਦਾ ਪੁਲਿਸ ’ਤੇ ਦੋਸ਼ ਲਗਾਇਆ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.