ਭਾਸ਼ਣ ਤੇ ਪ੍ਰਗਟਾਵੇ ਦੀ ਆਜ਼ਾਦੀ ਅਸੀਮਿਤ ਅਧਿਕਾਰ ਨਹੀਂ : ਹਾਈ ਕੋਰਟ

ਮੁੰਬਈ (ਏਜੰਸੀ) : ਬਾਂਬੇ ਹੋਈ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੰਵਿਧਾਨ ਦੀ ਧਾਰਾ 19 ਤਹਿਤ ਭਾਸ਼ਣ ਤੇ ਪ੍ਰਗਟਾਵੇ ਦੀ ਆਜ਼ਾਦੀ ਸੀਮਿਤ ਜਾਂ ਪੂਰਨ ਅਧਿਕਾਰ ਨਹੀਂ ਹਨ। ਹਾਈ ਕੋਰਟ ਨੇ ਇਹ ਟਿੱਪਣੀ ਇਕ ਮਹਿਲਾ ਸੁਨਯਨਾ ਹੋਲੇ ਨੂੰ ਗਿ੍ਫ਼ਤਾਰੀ ਤੋਂ ਅੰਤਿ੍ਮ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਕੀਤੀ। ਸੁਨਯਨਾ ਖ਼ਿਲਾਫ਼ ਮੁੰਬਈ ਤੇ ਪਾਲਘਰ ਪੁਲਿਸ ਨੇ ਮੁੱਖ ਮੰਤਰੀ ਊਧਵ ਠਾਕਰੇ ਤੇ ਉਨ੍ਹਾਂ ਦੇ ਪੁੱਤਰ ਆਦਿੱਤਿਆ ਠਾਕਰੇ ਖ਼ਿਲਾਫ਼ ਟਵਿਟਰ ‘ਤੇ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਦਰਜ ਕੀਤੇ ਹਨ।

ਜਸਟਿਸ ਐੱਸਐੱਸ ਸ਼ਿੰਦੇ ਤੇ ਜਸਟਿਸ ਐੱਮਐੱਸ ਕਾਰਨਿਕ ਦੇ ਬੈਂਚ ਨੇ ਮਹਾਰਾਸ਼ਟਰ ਸਰਕਾਰ ਦੇ ਇਸ ਜ਼ੁਬਾਨੀ ਭਰੋਸੇ ਨੂੰ ਸਵੀਕਾਰ ਕਰ ਲਿਆ ਹੈ ਕਿ ਸੁਨਯਨਾ ਨੂੰ ਘੱਟੋ ਘੱਟ ਅਗਲੇ ਦੋ ਹਫ਼ਤਿਆਂ ਤਕ ਗਿ੍ਫ਼ਤਾਰ ਨਹੀਂ ਕੀਤਾ ਜਾਵੇਗਾ। ਪਰ ਉਨ੍ਹਾਂ ਨੂੰ ਪੁੱਛਗਿੱਛ ਲਈ ਮੁੰਬਈ ਦੇ ਆਜ਼ਾਦ ਮੈਦਾਨ ਤੇ ਪਾਲਘਰ ਦੇ ਤੁਲਿੰਜ ਪੁਲਿਸ ਸਟੇਸ਼ਨਾਂ ‘ਚ ਪੇਸ਼ ਹੋਣਾ ਪਵੇਗਾ ਤੇ ਪੁਲਿਸ ਨੂੰ ਉਸ ਦੀ ਜਾਂਚ ‘ਚ ਸਹਿਯੋਗ ਦੇਣਾ ਪਵੇਗਾ। ਬੈਂਚ ਨੇ ਸੁਨਯਨਾ ਨੂੰ ਇਸ ਗੱਲ ਦੀ ਇਜਾਜ਼ਤ ਦਿੱਤੀ ਹੈ ਕਿ ਜੇਕਰ ਪੁਲਿਸ ਇਸ ਦੌਰਾਨ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਕਰਨ ਦਾ ਫ਼ੈਸਲਾ ਕਰੇ ਤਾਂ ਉਹ ਕਿਸੇ ਵੀ ਸਮੇਂ ਅਦਾਲਤ ਆ ਸਕਦੀਆਂ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਦੀ ਉਸਾਰੀ ਵੱਲ ਵੱਡਾ ਕਦਮ:

ਸਾਈਟ ‘ਤੇ ਮੌਜੂਦ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਸ਼ੁਰੂ ਸਰੀ, ਬੀ.ਸੀ. – 10,000 ਸੀਟਾਂ ਵਾਲੇ ਪ੍ਰਸਤਾਵਿਤ ਸਿਟੀ ਸੈਂਟਰ ਐਰੀਨਾ ਵਾਲੀ ਜਗ੍ਹਾ ’ਤੇ ਢੋਆ-ਢੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ।

ਸਰੀ ਸਿਟੀ ਵੱਲੋਂ ਯੋਗ ਵੋਟਰਾਂ ਨੂੰ 17 ਅਕਤੂਬਰ 2026 ਦੀਆਂ ਮਿਊਂਸੀਪਲ ਚੋਣਾਂ ਵਿੱਚ ਵੋਟ ਪਾਉਣ ਦੀ ਅਪੀਲ

ਸਰੀ ਸਿਟੀ ਵੱਲੋਂ ਯੋਗ ਵੋਟਰਾਂ ਨੂੰ 17 ਅਕਤੂਬਰ 2026 ਦੀਆਂ ਮਿਊਂਸੀਪਲ ਚੋਣਾਂ ਵਿੱਚ ਵੋਟ ਪਾਉਣ ਦੀ ਅਪੀ ਸਰੀ, ਬੀ.ਸੀ. – ਸਰੀ ਸਿਟੀ ਸਾਰੇ ਯੋਗ ਵੋਟਰਾਂ ਨੂੰ

ਗ਼ਜ਼ਲ ਮੰਚ ਸਰੀ ਵੱਲੋਂ ਸਾਲਾਨਾ ‘ਸ਼ਾਇਰਾਨਾ ਸ਼ਾਮ 2026’ 19 ਸਤੰਬਰ ਨੂੰ

ਸਰੀ, (ਹਰਦਮ ਮਾਨ)- ਗ਼ਜ਼ਲ ਮੰਚ ਸਰੀ ਵੱਲੋਂ ਪੰਜਾਬੀ ਸ਼ਾਇਰੀ ਨੂੰ ਸਮਰਪਿਤ ਸਾਲਾਨਾ ‘ਸ਼ਾਇਰਾਨਾ ਸ਼ਾਮ 2026’ 19 ਸਤੰਬਰ, ਦਿਨ ਸ਼ਨੀਵਾਰ ਨੂੰ ਸਰੀ ਆਰਟਸ ਸੈਂਟਰ ਵਿਖੇ ਕਰਵਾਈ ਜਾ ਰਹੀ ਹੈ। ਇਸ ਮੌਕੇ ਵਿਸ਼ੇਸ਼ ਕਵੀ ਦਰਬਾਰ ਕਰਵਾਇਆ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.