ਮਣੀਸ਼ੰਕਰ ਅੱਯਰ ਨੇ ਮੋਦੀ ਨੂੰ ਆਖਿਆ ‘ਨੀਚ’:ਕਾਂਗਰਸ ਨੇ ਕੀਤਾ ਪਾਰਟੀ ਤੋਂ ਮੁਅੱਤਲ

ਨਵੀਂ ਦਿੱਲੀ (ਏਜੰਸੀਆਂ) ਕਾਂਗਰਸ ਨੇਤਾ ਮਣੀਸ਼ੰਕਰ ਅੱਯਰ ਦੀ ਇਕ ਵਾਰ ਫਿਰ ਜ਼ੁਬਾਨ ਫਿਸਲ ਗਈ। ਪੀ.ਐੱਮ. ਮੋਦੀ ‘ਤੇ ਇਤਰਾਜ਼ਯੋਗ ਟਿੱਪਣੀ ਕਰ ਕੇ ਉਨਾਂ ਨੇ ਵੱਡਾ ਵਿਵਾਦ ਖੜਾ ਕਰ ਦਿੱਤਾ ਹੈ। ਦਰਅਸਲ ਮੋਦੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੱਯਰ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਉਹ ਬਹੁਤ ਨੀਚ ਕਿਸਮ ਦਾ ਆਦਮੀ ਹੈ। ਉਨਾਂ ਨੂੰ ਇਸ ਕਿਸਮ ਦੀ ਗੰਦੀ ਰਾਜਨੀਤੀ ਕਰਨ ਦੀ ਕੀ ਲੋੜ ਹੈ। ਦਰਅਸਲ ਮਣੀਸ਼ੰਕਰ ਅੱਯਰ ਦਾ ਇਹ ਬਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ‘ਤੇ ਆਇਆ ਹੈ, ਜਿਸ ‘ਚ ਉਨਾਂ ਨੇ ਕਿਹਾ ਸੀ ਕਿ ਰਾਸ਼ਟਰ ਦੇ ਨਿਰਮਾਣ ‘ਚ ਬਾਬਾ ਸਾਹਿਬ ਅੰਬੇਡਕਰ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ।

ਉਨਾਂ ਨੇ ਦੋਸ਼ ਲਗਾਇਆ ਸੀ ਕਿ ਕਾਂਗਰਸ ਨੇ ਉਨਾਂ ਦੀ ਭੂਮਿਕਾ ਨੂੰ ਘੱਟ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਅਸਫ਼ਲ ਰਹੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਯਰ ਨੇ ਮੁਗਲਾਂ ਦਾ ਉਦਾਹਰਣ ਦੇ ਕੇ ਰਾਹੁਲ ਗਾਂਧੀ ਦੇ ਪੱਖ ‘ਚ ਇਕ ਬਿਆਨ ਦਿੱਤਾ ਸੀ, ਜਿਸ ਦਾ ਕਾਫੀ ਵਿਰੋਧ ਕੀਤਾ ਗਿਆ ਸੀ। ਉਨਾਂ ਨੇ ਰਾਹੁਲ ਦੀ ਤਾਜਪੋਸ਼ੀ ਨੂੰ ਲੈ ਕੇ ਕਿਹਾ ਸੀ ਕਿ ਕੀ ਮੁਗਲ ਕਾਲ ‘ਚ ਚੋਣਾਂ ਹੁੰਦੀਆਂ ਸਨ। ਜਹਾਂਗੀਰ ਤੋਂ ਬਾਅਦ ਸ਼ਾਹਜਹਾਂ ਆਏ ਤਾਂ ਕੀ ਚੋਣ ਹੋਈਆਂ ਸਨ। ਇਹ ਸਾਰਿਆਂ ਨੂੰ ਪਤਾ ਸੀ ਕਿ ਸ਼ਾਹਜਹਾਂ ਤੋਂ ਬਾਅਦ ਔਰੰਗਜੇਬ ਨੂੰ ਹੀ ਗੱਦੀ ਮਿਲੇਗੀ।ਕਾਂਗਰਸ ਦੇ ਸੀਨੀਅਰ ਨੇਤਾ ਮਣੀਸ਼ੰਕਰ ਅੱਯਰ ਦੀ ਪ੍ਰਧਾਨਮੰਤਰੀ ਨਰਿੰਦਰ ਮੋਦੀ ‘ਤੇ ਬਹੁਤ ਇਤਰਾਜ਼ਯੋਗ ਟਿੱਪਣੀ ‘ਤੇ ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਬਹੁਤ ਨਾਰਾਜ਼ ਹਨ। ਉਨਾਂ ਨੇ ਮਣੀਸ਼ੰਕਰ ਨੂੰ ਆਪਣੇ ਬਿਆਨ ਲਈ ਮੋਦੀ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਤੁਹਾਨੂੰ ਦੱਸ ਦਈਏ ਕਿ ਅੰਬੇਡਕਰ ਦੇ ਮੁੱਦੇ ‘ਤੇ ਪ੍ਰਧਾਨਮੰਤਰੀ ਮੋਦੀ ਦੀ ਆਲੋਚਨਾ ਕਰਦੇ ਹੋਏ ਅੱਯਰ ਨੇ ਉਨਾਂ ਨੂੰ ਨੀਚ ਆਦਮੀ ਤੱਕ ਕਹਿ ਦਿੱਤਾ। ਅੱਯਰ ਇੱਥੇ ਨਹੀਂ ਰੁੱਕੇ ਅਤੇ ਕਿਹਾ- ਉਸ ਆਦਮੀ ਨੂੰ ਕੋਈ ਸੱਭਿਅਤਾ ਨਹੀਂ ਹੈ। ਅੱਯਰ ਦੇ ਇਸ ਬਿਆਨ ‘ਤੇ ਭਾਜਪਾ ਵੱਲੋਂ ਤਿੱਖੀ ਪ੍ਰਤੀਕਿਰਿਆ ਹੋਈ।

 

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.