ਜੇਐੱਨਐੱਨ, ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ ਦੋ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਮੁਲਜ਼ਮ ਬਣਾਏ ਗਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ੁੱਕਰਵਾਰ ਨੂੰ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ।

ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਸੀਬੀਆਈ ਮਾਮਲੇ ਦੀ ਸੁਣਵਾਈ ਕਰਦਿਆਂ ਮਨੀਸ਼ ਸਿਸੋਦੀਆ ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 5 ਫਰਵਰੀ ਤੱਕ ਵਧਾ ਦਿੱਤੀ ਹੈ।

ਇਸ ਦੇ ਨਾਲ ਹੀ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੂੰ ਜਾਂਚ ਦੀ ਤਾਜ਼ਾ ਸਥਿਤੀ ਰਿਪੋਰਟ ਦਾਖ਼ਲ ਕਰਨ ਲਈ ਵੀ ਕਿਹਾ ਹੈ।