ਮਮਤਾ ਬੈਨਰਜੀ ਕਾਂਗਰਸ ਤੋਂ ਬਿਨਾਂ, ਖੇਤਰੀ ਦਲਾਂ ਦਾ ਸੰਘੀ ਮੋਰਚਾ ਬਣਾਉਣ ਦੇ ਹੱਕ ਵਿਚ

ਦਿੱਲੀ :-2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਨੂੰ ਇਕਜੁਟ ਕਰਨ ਵਿਚ ਲੱਗੀ ਹੋਈ ਮਮਤਾ ਬੈਨਰਜੀ ਨੇ ਦਿੱਲੀ ਵਿਚ ਅੱਜ ਦਰਜਨਾਂ ਆਗੂਆਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਵਿਚ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ, ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ, ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖ਼ਰ ਦੀ ਧੀ ਕੇ ਕਵਿਤਾ ਅਤੇ ਲਾਲੂ ਯਾਦਵ ਦੀ ਧੀ ਮੀਸਾ ਭਾਰਤੀ ਸ਼ਾਮਲ ਸਨ। ਮਮਤਾ ਬੈਨਰਜੀ ਨੇ ਭਾਜਪਾ ਨੂੰ ਹਰਾਉਣ ਲਈ ਅੱਜ ਕਾਂਗਰਸ ਤੋਂ ਬਿਨਾਂ, ਖੇਤਰੀ ਦਲਾਂ ਦਾ ਸੰਘੀ ਮੋਰਚਾ ਬਣਾਉਣ ਦੀ ਵਕਾਲਤ ਕੀਤੀ ਤਾਕਿ ਰਾਜਾਂ ਵਿਚ ਸਿੱਧਾ ਮੁਕਾਬਲਾ ਹੋ ਸਕੇ। ਮਮਤਾ ਬੈਨਰਜੀ ਨੇ ਜਿਥੇ ਅੱਜ ਹੋਰ ਆਗੂਆਂ ਨਾਲ ਮੁਲਾਕਾਤ ਕੀਤੀ, ਉਥੇ ਉਹ ਕਾਂਗਰਸ ਪ੍ਰਧਾਨ ਨੂੰ ਨਾ ਮਿਲੀ। ਉਧਰ, ਕਾਂਗਰਸ ਨੇ ਕਿਹਾ ਕਿ ਸੋਨੀਆ ਗਾਂਧੀ ਦੀ ਤਬੀਅਤ ਖ਼ਰਾਬ ਹੋਣ ਕਾਰਨ ਮੁਲਾਕਾਤ ਨਹੀਂ ਹੋ ਸਕੀ।ਉਨ੍ਹਾਂ ਸੰਸਦ ਭਵਨ ਵਿਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਬੈਠਕਾਂ ਕੀਤੀਆਂ।ਬੈਠਕਾਂ ਦਾ ਦੌਰ ਖ਼ਤਮ ਹੋਣ ਪਿੱਛੋਂ ਮਮਤਾ ਨੇ ਕਿਹਾ ਕਿ ਮਾਇਆਵਤੀ-ਅਖਿਲੇਸ਼ ਯਾਦਵ ਵਾਲਾ ਨਮੂਨਾ ਕਈ ਹੋਰ ਰਾਜਾਂ ਵਿਚ ਵੀ ਲਾਗੂ ਕੀਤਾ ਜਾ ਸਕਦਾ ਹੈ। ਉਨ੍ਹਾਂ ਮਿਸਾਲਾਂ ਦਿੰਦਿਆਂ ਦਸਿਆ ਕਿ ਜਿਵੇਂ ਤੇਗਲੂ ਦੇਸਮ ਪਾਰਟੀ ਆਂਧਰਾ ਵਿਚ ਸੱਭ ਤੋਂ ਮਜ਼ਬੂਤ ਹੈ, ਤਮਿਲਨਾਡੂ ਵਿਚ ਡੀਐਮਕੇ ਹੈ, ਤੇਲੰਗਾਨਾ ਵਿਚ ਤੇਲੰਗਾਨਾ ਸਮਿਤੀ ਹੈ, ਬਿਹਾਰ ਵਿਚ ਆਰਜੇਡੀ ਹੈ ਅਤੇ ਉੜੀਸਾ ਵਿਚ ਬੀਜੇਡੀ ਹੈ। ਉਨ੍ਹਾਂ ਭਾਜਪਾ ਨੂੰ ਦੇਸ਼ ਦੀ ਸੱਭ ਤੋਂ ਵੱਡੀ ਫ਼ਿਰਕੂ ਪਾਰਟੀ ਦਸਿਆ। ਇਹ ਪੁੱਛੇ ਜਾਣ ‘ਤੇ ਕਿ ਦੂਜੇ ਆਗੂ ਉਨ੍ਹਾਂ ਨਾਲ ਸਹਿਮਤ ਹਨ ਤਾਂ ਉਨ੍ਹਾਂ ਕਿਹਾ ਕਿ ਹਰ ਕੋਈ ਸਹਿਮਤ ਹੈ ਕਿ ਭਾਜਪਾ ਵਿਰੋਧੀ ਵੋਟਾਂ ਦੀ ਵੰਡ ਘਟਾਉਣ ਲਈ ਵਿਰੋਧੀ ਧਿਰ ਨੂੰ ਇੰਜ ਹੀ ਅੱਗੇ ਵਧਣਾ ਚਾਹੀਦਾ ਹੈ।
888

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਬਣੇਗਾ 10,000 ਸੀਟਾਂ ਵਾਲਾ ਸਿਟੀ ਸੈਂਟਰ ਐਰੀਨਾ ਅਤੇ ਵੈਨਕੂਵਰ ਜਾਇੰਟਸ ਇਸਦੇ ਮੁੱਖ ਕਿਰਾਏਦਾਰ ਹੋਣਗੇ

ਸਰੀ, ਬੀ.ਸੀ. –  ਸਿਟੀ ਆਫ਼ ਸਰੀ ਅਤੇ ਸਰੀ ਸਿਟੀ ਡਿਵੈਲਪਮੈਂਟ ਕਾਰਪੋਰੇਸ਼ਨ ਨੇ 10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਅਤੇ ਕਲਚਰਲ ਈਵੈਂਟ ਸੈਂਟਰ ਲਈ ਇੱਕ ਸਿਧਾਂਤਕ ਤੌਰ ‘ਤੇ ਸਮਝੌਤੇ ਦਾ ਐਲਾਨ

ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ”:ਗੁਰਪ੍ਰ੍ਰਤਾਪ (ਗੁਰੀ) ਗਿੱਲ

ਰੂਪ ਨਗਰ ( ਰੋਪੜ)ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ

ਸਰੀ ਦੇ ਮੁਫ਼ਤ ਆਊਟਡੋਰ ‘ਸਾਊਂਡਜ਼ ਆਫ਼ ਸਮਰ’ ਸੰਗੀਤ ਸੀਰੀਜ਼ ‘ਚ ਪ੍ਰੋਗਰਾਮਾਂ ਦੀ ਹੋਵੇਗੀ ਭਰਮਾਰ

ਸਰੀ, ਬੀ.ਸੀ. – ਸਰੀ ਦੀ ਪ੍ਰਸਿੱਧ ਸਾਊਂਡਜ਼ ਆਫ਼ ਸਮਰ (Sounds of Summer) ਆਊਟਡੋਰ ਲਾਈਵ ਕਨਸਰਟ ਸੀਰੀਜ਼ ਇਸ ਜੁਲਾਈ ਮੁੜ ਵਾਪਸੀ ਕਰ ਰਹੀ ਹੈ। ਇਸ ਤਹਿਤ ਸ਼ਹਿਰ ਭਰ ਦੇ ਪਾਰਕਾਂ ਅਤੇ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.