ਪੱਤਰ ਪੇ੍ਰਰਕ, ਮਲੋਟ : ਇਲਾਕੇ ਦੀ ਨਾਮਵਰ ਸਹਿ ਵਿੱਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਦੀ ਸੁਚੱਜੀ ਅਗਵਾਈ ‘ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਕੀਤਾ ਗਿਆ ਇਸ ਮੌਕੇ ਮੁੱਖ ਮਹਿਮਾਨ ਵਜੋਂ ਐੱਸਐੱਸਪੀ ਹਰਮਨਬੀਰ ਸਿੰਘ ਗਿੱਲ, ਐੱਸਪੀ ਡੀ ਰਮਨਦੀਪ ਸਿੰਘ ਭੁੱਲਰ, ਡੀਐੱਸਪੀ ਫ਼ਤਹਿ ਸਿੰਘ ਬਰਾੜ, ਐੱਸਐੱਮਓ ਡਾ. ਸੁਨੀਲ ਬਾਂਸਲ, ਐੱਸਐੱਚਓ ਸਦਰ ਜਸਵੀਰ ਸਿੰਘ, ਕਾਲਜ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ ਨੇ ਸ਼ਿਰਕਤ ਕੀਤੀ। ਮੰਚ ਸੰਚਾਲਨ ਕਰਦਿਆਂ ਪੋ੍. ਹਿਰਦੇਪਾਲ ਸਿੰਘ ਨੇ ਕਾਲਜ ਦੇ ਇਤਿਹਾਸ ਬਾਰੇ ਆਏ ਮਹਿਮਾਨਾਂ ਨੂੰ ਜਾਣਕਾਰੀ ਦਿੰਦਿਆਂ ਜੀ ਆਇਆਂ ਨੂੰ ਕਿਹਾ। ਐਸਐਸਪੀ ਦਫਤਰ ਜਾਗਰੂਕਤਾ ਟੀਮ ਦੇ ਮੈਂਬਰ ਗੁਰਜੰਟ ਸਿੰਘ ਨੇ ਨਸ਼ਾ ਛੁਡਾਊ ਮੁਹਿੰਮ ਬਾਰੇ ਜਾਣਕਾਰੀ ਸਾਂਝੀ ਕੀਤੀ। ਨਾਇਬ ਸਿੰਘ ਨੂਰੀ ਨੇ ਨਸ਼ਿਆਂ ਦੀ ਅਲਾਮਤ ਬਾਰੇ ਗੀਤ ਸਾਂਝਾ ਕੀਤਾ। ਕਾਲਜ ਦੇ ਵਿਦਿਆਰਥੀਆਂ ਨੇ ਇਸ ਮੌਕੇ ਨਸ਼ਿਆਂ ਦੇ ਖਿਲਾਫ਼ ਗੀਤ ਪੇਸ਼ ਕੀਤੇ। ਐੱਸਐੱਮਓ ਡਾ. ਸੁਨੀਲ ਬਾਂਸਲ ਨੇ ਸਿਵਲ ਹਸਪਤਾਲ ਵਿਖੇ ਨਸ਼ਿਆਂ ਨੂੰ ਛੱਡਣ ਲਈ ਤਤਪਰ ਨੌਜਵਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।

ਐਸਪੀ ਡੀ ਰਮਨਦੀਪ ਸਿੰਘ ਭੁੱਲਰ ਨੇ ਵਿਦਿਆਰਥੀਆਂ ਨਾਲ ਜੀਵਨ ਨੂੰ ਸਫ਼ਲ ਬਣਾਉਣ ਲਈ ਚਾਰ ਨੁਕਤੇ ਸਾਂਝੇ ਕਰਦਿਆਂ ਆਪਣੇ ਯਕੀਨ ਤੇ ਆਪਣੇ ਨਿਸ਼ਾਨੇ ਨੂੰ ਧਿਆਨ ਦਾ ਕੇਂਦਰੀ ਨੁਕਤਾ ਬਣਾਉਣ ਦੀ ਹਦਾਇਤ ਕੀਤੀ ਤੇ ਕਾਲਜ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਜਿਨਾਂ੍ਹ ਨੇ ਬੜੇ ਉਚੇਚ ਨਾਲ ਇਹ ਸੈਮੀਨਾਰ ਉਲੀਕਿਆ। ਪਿੰ੍ਸੀਪਲ ਡਾ. ਰਜਿੰਦਰ ਸਿੰਘ ਸੇਖੋਂ ਨੇ ਪੁਲਿਸ ਪ੍ਰਸ਼ਾਸਨ ਨੂੰ ਸੰਸਥਾ ਵੱਲੋਂ ਹਰ ਪ੍ਰਕਾਰ ਦਾ ਸਹਿਯੋਗ ਦੇਣ ਦੀ ਗੱਲ ਕਰਦਿਆਂ ਵਿਦਿਆਰਥੀਆਂ ਨੂੰ ਆਏ ਮਹਿਮਾਨਾਂ ਨੂੰ ਆਪਣੇ ਰੋਲ ਮਾਡਲ ਬਣਾਉਣ ਦੀ ਗੱਲ ਆਖੀ।

ਐੱਸਐੱਸਪੀ ਹਰਮਨਬੀਰ ਸਿੰਘ ਗਿੱਲ ਨੇ ਨੌਜਵਾਨਾਂ ਨੂੰ ਇਸ ਅਲਾਮਤ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦਾ ਸਾਥ ਦੇਣ ਲਈ ਪੇ੍ਰਿਤ ਕੀਤਾ। ਉਨਾਂ੍ਹ ਮੁਕਤਸਰ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾਖੋਰੀ ਦੇ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ। ਕਾਲਜ ਮੈਨੇਜਮੈਂਟ ਦੇ ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ ਨੇ ਆਈਆਂ ਹੋਈਆਂ ਸਾਰੀਆਂ ਮਾਣਮੱਤੀਆਂ ਸਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਰਨਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ, ਪਿੰ੍ਸੀਪਲ ਡਾ. ਰਜਿੰਦਰ ਸਿੰਘ ਸੇਖੋਂ ਨੇ ਆਏ ਮਹਿਮਾਨਾਂ ਦਾ ਸਨਮਾਨ ਕੀਤਾ।