Ad-Time-For-Vacation.png

ਮਾਰਕ ਕਾਰਨੀ ਵੱਲੋਂ ਲਿਬਰਲ ਲੀਡਰਸ਼ਿਪ ਦੌੜ ਵਿਚ ਸ਼ਾਮਲ ਹੋਣ ਦਾ ਰਸਮੀ ਐਲਾਨ

ਐਡਮਿੰਟਨ : ਬੈਂਕ ਆਫ਼ ਕੈਨੇਡਾ ਦੇ ਸਾਬਕਾ ਗਵਰਨਰ ਮਾਰਕ ਕਾਰਨੀ ਵੱਲੋਂ ਆਖਰਕਾਰ ਲਿਬਰਲ ਲੀਡਰਸ਼ਿਪ ਦੌੜ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿਤਾ ਗਿਆ ਹੈ। ਐਡਮਿੰਟਨ ਵਿਖੇ ਕੀਤੇ ਇਕੱਠ ਦੌਰਾਨ ਮਾਰਕ ਕਾਰਨੀ ਨੇ ਕਿਹਾ ਕਿ ਕੈਨੇਡਾ ਦੁਨੀਆਂ ਦਾ ਬਿਹਤਰੀਨ ਮੁਲਕ ਹੈ ਪਰ ਇਸ ਨੂੰ ਹੋਰ ਵੀ ਚੰਗਾ ਬਣਾਇਆ ਜਾ ਸਕਦਾ ਹੈ ਅਤੇ ਇਸੇ ਕਰ ਕੇ ਉਨ੍ਹਾਂ ਨੇ ਸਿਆਸਤ ਵਿਚ ਕਦਮ ਰੱਖਣ ਦਾ ਫੈਸਲਾ ਲਿਆ। ਹਾਵਰਡ ਯੂਨੀਵਰਸਿਟੀ ਤੋਂ ਪੜ੍ਹੇ ਮਾਰਕ ਕਾਰਨੀ ਨੇ ਦਾਅਵਾ ਕੀਤਾ ਕਿ ਆਰਥਿਕ ਖੇਤਰ ਵਿਚ ਉਨ੍ਹਾਂ ਦਾ ਤਜਰਬਾ ਗੈਰਯਕੀਨੀ ਵਾਲੇ ਇਸ ਮਾਹੌਲ ਵਿਚੋਂ ਕੈਨੇਡਾ ਨੂੰ ਬਾਹਰ ਕੱਢਣ ਵਿਚ ਮਦਦ ਕਰੇਗਾ।   ਉਨ੍ਹਾਂ ਅੱਗੇ ਕਿਹਾ ਕਿ ਜਸਟਿਨ ਟਰੂਡੋ ਦੀ ਅਗਵਾਈ ਹੇਠ ਕੈਨੇਡੀਅਨ ਅਰਥਚਾਰਾ ਪੂਰੀ ਤਾਕਤ ਨਾਲ ਅੱਗੇ ਨਹੀਂ ਵਧ ਸਕਿਆ ਜਿਸ ਦੇ ਸਿੱਟੇ ਵਜੋਂ ਕਿਰਤੀਆਂ ਦੀਆਂ ਉਜਰਤ ਦਰਾਂ ਵਿਚ ਮਹਿੰਗਾਈ ਦੇ ਹਿਸਾਬ ਨਾਲ ਵਾਧਾ ਨਾ ਹੋਇਆ। ਇਥੇ ਦਸਣਾ ਬਣਦਾ ਹੈ ਕਿ ਪੜ੍ਹਾਈ ਮੁਕੰਮਲ ਕਰਲ ਮਗਰੋਂ ਮਾਰਕ ਕਾਰਨੀ ਵੱਲੋਂ ਨਿਊ ਯਾਰਕ ਵਿਖੇ ਇਨਵੈਸਟਮੈਂਟ ਬੈਂਕਰ ਵਜੋਂ ਆਪਣਾ ਪੇਸ਼ੇਵਰ ਸਫ਼ਰ ਆਰੰਭਿਆ ਗਿਆ। ਇਸ ਮਗਰੋਂ ਉਹ ਕੈਨੇਡਾ ਪਰਤ ਆਏ ਅਤੇ ਵਿੱਤ ਵਿਭਾਗ ਵਿਚ ਸੀਨੀਅਰ ਅਹੁਦੇ ਤੇ ਰਹੇ। 2008 ਵਿਚ ਉਨ੍ਹਾਂ ਨੂੰ ਬੈਂਕ ਆਫ਼ ਕੈਨੇਡਾ ਦਾ ਗਵਰਨਰ ਨਿਯੁਕਤ ਕੀਤਾ ਗਿਆ ਅਤੇ ਮੁਲਕ ਨੂੰ ਆਲਮੀ ਮੰਦੀ ਵਿਚੋਂ ਬਾਹਰ ਆਉਣ ਵਿਚ ਮਦਦ ਕੀਤੀ। ਕਾਰਨੀ ਦੇ ਕਾਰਜਕਾਲ ਦੌਰਾਨ ਕੋਈ ਕੈਨੇਡੀਅਨ ਬੈਂਕ ਦੀਵਾਲੀਆ ਨਹੀਂ ਹੋਇਆ ਜਦਕਿ ਅਮਰੀਕਾ ਵਿਚ ਹਾਲਾਤ ਬਿਲਕੁਲ ਵੱਖਰੇ ਨਜ਼ਰ ਆ ਰਹੇ ਸਨ। ਸਿਰਫ਼ ਐਨਾ ਹੀ ਨਹੀਂ, ਮਾਰਕ ਕਾਰਨੀ ਬਾਅਦ ਵਿਚ ਬੈਂਕ ਆਫ਼ ਇੰਗਲੈਂਡ ਦੇ ਗਵਰਨਰ ਵੀ ਰਹੇ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.