ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਪੰਜਾਬ ਰੋਡਵੇਜ਼/ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਡਿਪੂਆਂ ਤੇ ਵਿਭਾਗ ਵੱਲੋਂ ਮੰਨੀਆ ਮੰਗਾਂ ਲਾਗੂ ਨਾ ਕਰਨ ਅਤੇ 14 ਸਤੰਬਰ ਦੀ ਮੀਟਿੰਗ ਤੋਂ ਭੱਜਣ ਵਾਲੀ ਸਰਕਾਰ ਦੇ ਰੋਸ ਵਜੋਂ ਪੁਤਲੇ ਫੂਕੇ ਗਏ।
ਮੋਗਾ ਡਿਪੂ ਤੇ ਪੁਤਲਾ ਫੂਕ ਮੁਜਹਾਰਾ ਕਰਨ ਤੋਂ ਬਆਦ ਸੂਬਾ ਕੈਸ਼ੀਅਰ ਬਲਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿਚ ਫੇਲ੍ਹ ਸਾਬਤ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਯੂਨੀਅਨ ਨੂੰ 3 ਤੋਂ 4 ਮੀਟਿੰਗ ਦੇ ਕੇ ਭੱਜ ਚੁੱਕੇ ਹਨ ਅਤੇ 15 ਤੋਂ 16 ਮੀਟਿੰਗਾਂ ਅਸੀਂ ਵਿਭਾਗ ਦੇ ਅਧਿਕਾਰੀਆਂ ਤੇ ਟਰਾਂਸਪੋਰਟ ਸੈਕਟਰੀ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਕਰ ਚੁੱਕੇ ਹਾਂ। ਉਨਾਂ੍ਹ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮਿ੍ਤਸਰ ਰੈਲੀ ਲਈ 1064 ਦੇ ਕਰੀਬ ਪਨਬੱਸ ਅਤੇ ਪੀਆਰਟੀਸੀ ਦੀਆਂ ਸਰਕਾਰੀ ਬੱਸਾਂ ਵਰਤੀਆਂ ਗਈਆਂ ਹਨ, ਕੱਚੇ ਮੁਲਾਜ਼ਮਾਂ ਨੂੰ ਸਿਆਸੀ ਰੈਲੀਆਂ ਤੇ ਲੋਕ ਲਿਜਾਣ ਸਮੇਂ ਹੀ ਯਾਦ ਕੀਤਾ ਜਾਂਦਾ ਹੈ ਪੰ੍ਤੂ ਮੰਗਾਂ ਹੱਲ ਕਰਨ ਲਈ ਇਨਾਂ੍ਹ ਮੁਲਾਜ਼ਮਾਂ ਲਈ ਸਰਕਾਰ ਕੋਲ ਕੋਈ ਸਮਾਂ ਨਹੀਂ ਹੈ। ਡੀਪੂ ਪ੍ਰਧਾਨ ਸੂਬਾ ਸਿੰਘ, ਸੈਕਟਰੀ ਗੁਰਪ੍ਰਰੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪਿੱਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਕੰਟਰੈਕਟ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਘੱਟ ਤਨਖਾਹ ਵਾਲੇ ਮੁਲਾਜ਼ਮਾਂ ਤੇ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਨਹੀਂ ਕੀਤਾ ਜਾ ਰਿਹਾ, ਕੱਢੇ ਮੁਲਾਜ਼ਮਾਂ ਨੂੰ ਬਹਾਲ ਨਹੀਂ ਕੀਤਾ ਜਾ ਰਿਹਾ ਅਤੇ ਜ਼ੋ ਪਿਛਲੇ ਸਮੇਂ ਵਿਚ 5 ਫ਼ੀਸਦੀ ਤਨਖ਼ਾਹ ਦਾ ਵਾਧਾ ਵਰਕਰਾਂ ਨੂੰ ਹਰ ਸਾਲ ਦਾ ਦਿੱਤਾ ਗਿਆ ਸੀ ਉਸ ਨੂੰ ਵਿਭਾਗ ਵੱਲੋਂ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੇ ਵਿਚ ਮੱਤਾ ਪਾਸ ਕੀਤਾ ਗਿਆ ਸੀ। ਪਰ ਲਗਪਗ ਉਸ ਮੱਤੇ ਨੂੰ 2 ਸਾਲ ਦੇ ਕਰੀਬ ਸਮਾਂ ਹੋ ਚੁੱਕਾ ਹੈ, ਪਰ ਮਨੇਜਮੈਂਟ ਉਸ ਨੂੰ ਲਾਗੂ ਨਹੀਂ ਕਰ ਰਹੀ। ਉਲਟਾ ਵਿਭਾਗ ਦੀ ਠੇਕੇਦਾਰ ਕਾਰਨ ਜੀਐੱਸਟੀ ਅਤੇ ਕਮਿਸ਼ਨ ਰਾਹੀ 20 ਤੋਂ 25 ਕਰੋੜ ਰੁਪਏ ਦੀ ਲੁੱਟ ਹੋ ਰਹੀ ਹੈ, ਇਸ ਨੂੰ ਰੋਕਣ ਦੀ ਬਜਾਏ ਵਿਭਾਗ ਵਿਚ ਨਵੇਂ ਭਰਤੀ ਵਰਕਰ ਨੂੰ ਬਹੁਤ ਘੱਟ ਤਨਖਾਹ ਤੇ ਭਰਤੀ ਕੀਤਾ ਜਾ ਰਿਹਾ ਹੈ। ਉਨਾਂ੍ਹ ਕਿਹਾ ਜੇਕਰ ਸਰਕਾਰ ਨੇ ਸਾਡੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਅਸੀਂ ਮਜ਼ਬੂਰਨ 20 ਤੋਂ ਪਨਬਸ ਤੇ ਪੀਆਰਟੀਸੀ ਦਾ ਚੱਕਾ ਜਾਮ ਕਰਕੇ ਮੁੱਖ ਮੰਤਰੀ, ਟਰਾਂਸਪੋਰਟ ਮੰਤਰੀ ਪੰਜਾਬ ਦੀ ਰਹਾਇਸ਼ ਦੇ ਪੋ੍ਗਰਾਮ ਸਮੇਤ ਪੰਜਾਬ ਬੰਦ ਅਤੇ ਤਿੱਖੇ ਸੰਘਰਸ਼ ਕਰਾਂਗੇ ਅਤੇ ਜਿਸ ਦੀ ਜ਼ਮਿੇਵਾਰੀ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਬਚਿੱਤਰ ਸਿੰਘ, ਰਾਜਵਿੰਦਰ ਸਿੰਘ, ਗੁਰਜੰਟ ਸਿੰਘ, ਸੁਖਦੀਪ ਸਿੰਘ, ਚਮਕੌਰ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ।



