ਅੰਗਰੇਜ਼ ਭੁੱਲਰ, ਫਿਰੋਜ਼ਪੁਰ: ਪੰਜਾਬ ਸਰਕਾਰ ਵੱਲੋ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਅਤੇ ਵਿਕਟੇਮਾਈਜੇਸ਼ਨ ਬਦਲੀਆਂ ਦੇ ਖਿਲਾਫ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸੀਪੀਐੱਫ ਕਰਮਚਾਰੀਆਂ ਨੇ ਜਗਸੀਰ ਸਿੰਘ ਭਾਂਗਰ ਜ਼ਿਲ੍ਹਾ ਪ੍ਰਧਾਨ ਅਤੇ ਸੋਨੂੰ ਕਸ਼ਅਪ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦਾ ਅਰਥੀ ਫੂਕ ਮੁਜ਼ਾਹਰਾ ਕਰਕੇ ਆਪਣੇ ਰੋਸ ਦਾ ਇਜ਼ਹਾਰ ਕੀਤਾ।
ਇਸ ਅਰਥੀ ਫੂਕ ਮੁਜ਼ਾਹਰੇ ਵਿਚ ਓਮ ਪ੍ਰਕਾਸ਼ ਰਾਣਾ ਸੂਬਾਈ ਮੀਤ ਪ੍ਰਧਾਨ ਸੀਪੀਐੱਫ ਕਰਮਚਾਰੀ ਯੂਨੀਅਨ, ਗੁਰਪ੍ਰਰੀਤ ਸਿੰਘ ਅੌਲਖ ਪ੍ਰਧਾਨ ਜਲ ਸਰੋਤ ਵਿਭਾਗ, ਵੀਰਪਾਲ ਕੌਰ ਸੀਨੀਅਰ ਮੀਤ ਪ੍ਰਧਾਨ ਸੀਪੀਐੱਫ ਕਰਮਚਾਰੀ ਯੂਨੀਅਨ, ਅਮਨਦੀਪ ਸਿੰਘ ਅਤੇ ਹਰਪ੍ਰਰੀਤ ਦੁੱਗਲ ਜ਼ਿਲ੍ਹਾ ਖਜ਼ਾਨਾ ਦਫਤਰ, ਵਿਸ਼ਾਲ ਮਹਿਤਾ ਜਨਰਲ ਸਕੱਤਰ ਡੀਸੀ ਦਫਤਰ, ਸ਼ਿਵਾਲ ਖੰਨਾ, ਰਾਹੁਲ ਕੁਮਾਰ, ਨਵਜੋਤ ਸਿੰਘ, ਸ਼ੀਤਲ ਅਸੀਜਾ, ਵਿਜੇ ਕੁਮਾਰ, ਰਾਕੇਸ਼ ਕੁਮਾਰ ਲੋਕ ਨਿਰਮਾਣ ਵਿਭਾਗ, ਸਮੀਰ ਮਾਨਕਟਾਲਾ ਆਯੁਰਵੈਦਿਕ ਵਿਭਾਗ, ਸਰਬਜੀਤ ਸਿੰਘ ਭੂਮੀ ਰੱਖਿਆ ਵਿਭਾਗ, ਸੁਖਚੈਨ ਸਿੰਘ ਖੇੜੀਬਾੜੀ ਵਿਭਾਗ, ਜਰਨੈਲ ਸਿੰਘ ਸਿਆਲ, ਅਮਰਬੀਰ ਸਿੰਘ ਜਲ ਸਰੋਤ ਵਿਭਾਗ, ਗੁਰਵਿੰਦਰ ਸਿੰਘ ਤਹਿਸੀਲ ਪ੍ਰਧਾਨ, ਚੇਤਨ ਰਾਣਾ, ਸੰਦੀਪ ਦਿਓਲ ਅਤੇ ਰੂਪ ਸਿੰਘ ਡੀਸੀ ਦਫਤਰ, ਸਿਮਰਨਜੀਤ ਸਿਘ ਪਟਵਾਰੀ, ਰੇਸ਼ਮ ਸਿੰਘ ਸ਼ੇਰ ਖਾਂ ਬੀਐੱਡ ਫਰੰਟ, ਸੁਰਿੰਦਰ ਕੁਮਾਰ ਲੋਕ ਸੰਪਰਕ ਵਿਭਾਗ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਹਾਜ਼ਰ ਸਨ।
ਇਸ ਮੌਕੇ ਮੁਲਾਜ਼ਮ ਆਗੂਆਂ ਨੇ ਸੁਖਜੀਤ ਸਿੰਘ ਸੂਬਾ ਪ੍ਰਧਾਨ ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਦੀ ਫਿਲੌਰ ਤੋ ਧਾਰ ਕਲਾਂ ਵਿਖੇ ਕੀਤੀ ਗਈ ਬਦਲੀ ਦੀ ਸਖਤ ਸ਼ਬਦਾਂ ਵਿਚ ਨਿਖੇਝੀ ਕੀਤੀ ਅਤੇ ਇਹ ਬਦਲੀ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਮੁਜ਼ਾਹਰਾਕਾਰੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਕੇ ਲਾਗੂ ਕੀਤੀ ਜਾਵੇ, ਸੀਪੀਐੱਫ ਕਰਮਚਾਰੀਆਂ ਨੇ ਐਲਾਨ ਕੀਤਾ ਕਿ ਪਹਿਲੀ ਅਕਤੂਬਰ ਨੂੰ ਦਿੱਲੀ ਵਿਖੇ ਪੁਰਾਣੀ ਪੈਨਸ਼ਨ ਦੀ ਬਹਾਲੀ ਸਬੰਧੀ ਹੋਣ ਜਾ ਰਹੀ ਦੇਸ਼ ਪੱਧਰੀ ਰੈਲੀ ਵਿਚ ਵੱਧ ਚੜ੍ਹਕੇ ਸ਼ਾਮਲ ਹੋਣਗੇ ਅਤੇ ਪੰਜਾਬ ਸਰਕਾਰ ਵੱਲੋ ਬੋਲੇ ਜਾ ਰਹੇ ਝੂਠ ਦਾ ਪਰਦਾਫਾਸ਼ ਕਰਨਗੇ। ਇਸ ਅਰਥੀ ਫੂਕ ਮੁਜ਼ਾਹਰੇ ਦੌਰਾਨ ਮੁਲਾਜ਼ਮਾਂ ਦੇ ਇਕੱਠ ਵੱਲੋ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ਅਤੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ।



