ਸੁਨਾਮ ਊਧਮ ਸਿੰਘ ਵਾਲਾ (ਦਰਸ਼ਨ ਸਿੰਘ ਚੌਹਾਨ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦਾ ਮੁੱਖ ਮੰਤਰੀ ਪੰਜਾਬੀ ਚਿਹਰਾ ਹੋਣ ਦੇ ਪੁੱਛੇ ਸਵਾਲ ਦੇ ਜਵਾਬ ਵਿਚ ਸਪਸ਼ਟ ਕੀਤਾ ਹੈ ਕਿ ਰਾਜ ਅੰਦਰ ਆਪ ਪਾਰਟੀ ਦੀ ਬਣਨ ਵਾਲੀ ਸਰਕਾਰ ਦਾ ਮੁੱਖ ਮੰਤਰੀ ਰਾਜ ਦੇ ਲੋਕਾਂ ਦੀਆਂ ਇੱਛਾਵਾਂ ਮੁਤਾਬਕ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਪੈਸੇ ਦੇ ਜ਼ੋਰ ‘ਤੇ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੇ ਹਨ ਜਦਕਿ ਆਮ ਆਦਮੀ ਪਾਰਟੀ ਲੋਕਾਂ ਦੀ ਸ਼ਕਤੀ ਨਾਲ ਚੋਣ ਮੈਦਾਨ ਵਿਚ ਉਤਰੀ ਹੈ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


