ਮੋਦੀ ਰਾਜ ‘ਚ ਹੋਇਆ 45 ਹਜ਼ਾਰ ਕਰੋੜ ਰੁਪਏ ਦਾ ਦੂਰਸੰਚਾਰ ਘਪਲਾ: ਕਾਂਗਰਸ

ਨਵੀਂ ਦਿੱਲੀ, ਕਾਂਗਰਸ ਨੇ 45000 ਕਰੋੜ ਰੁਪਏ ਦੇ ਘਪਲੇ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ‘ਚੁੱਪ-ਚੁਪੀਤੇ ਅਜਿਹੇ ਕਦਮ’ ਚੁੱਕ ਰਹੀ ਸੀ ਜਿਸ ਨਾਲ ਛੇ ਮਸ਼ਹੂਰ ਟੈਲੀਕਾਮ ਕੰਪਨੀਆਂ ਨੂੰ ਲਾਭ ਹੋਇਆ, ਜਿਨ੍ਹਾਂ ਦੀ ਸਰਕਾਰੀ ਖਜ਼ਾਨੇ ‘ਚ ਦੇਣਦਾਰੀ ਬਾਕੀ ਸੀ।ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਪਾਰਟੀ ਦੇ ਬੁਲਾਰੇ ਸ਼ਕਤੀਸਿਨ ਗੋਹਿਲ ਅਤੇ ਆਰ.ਪੀ.ਐਨ. ਸਿੰਘ ਨਾਲ ਕੀਤੀ ਸਾਂਝੀ ਪ੍ਰੈੱਸ ਕਾਨਫ਼ਰੰਸ ‘ਚ ਦੋਸ਼ ਲਾਇਆ ਕਿ ਲਗਭਗ 45000 ਕਰੋੜ ਰੁਪਏ ਦੇ ਟੈਲੀਕਾਮ ਘਪਲੇ ‘ਤੇ ਸਰਕਾਰ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਸੀ।ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਚੁੱਪ=ਚੁਪੀਤੇ ਅਜਿਹੇ ਕਦਮ ਚੁੱਕ ਰਹੀ ਹੈ ਜਿਸ ਨਾਲ ਛੇ ਪ੍ਰਮੁੱਖ ਟੈਲੀਕਾਮ ਕੰਪਨੀਆਂ ਨੂੰ ਅਜਿਹੀ ਅਦਾਇਗੀ ਨਾ ਕਰਨ ‘ਚ ਮਦਦ ਕੀਤੀ ਗਈ ਜੋ ਕਿ ਉਨ੍ਹਾਂ ਸਰਕਾਰ ਨੂੰ ਚੁਕਤਾ ਕਰਨੀ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ

ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ

ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ

ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.