ਮੋਦੀ ਸਰਕਾਰ ਵੱਲੋਂ ਭਾਰਤੀ ਫੌਜ ‘ਚ 1,50,000 ਨੌਕਰੀਆਂ ‘ਤੇ ਕੁਹਾੜਾ

ਨਵੀਂ ਦਿੱਲੀ: ਆਉਣ ਵਾਲੇ ਚਾਰ ਤੋਂ ਪੰਜ ਸਾਲਾਂ ਵਿੱਚ ਭਾਰਤੀ ਫ਼ੌਜ ਸਿਪਾਹੀਆਂ ਦੀ ਗਿਣਤੀ ਨੂੰ 1,50,000 ਤਕ ਘਟਾਉਣ ਜਾ ਰਹੀ ਹੈ। ਫ਼ੌਜ ਵਿੱਚ ਵਿਆਪਕ ਪੱਧਰ ‘ਤੇ ਕਾਡਰ ਰਿਵੀਊ ਕੀਤਾ ਜਾ ਰਿਹਾ ਹੈ। ਇਸ ਕਦਮ ਨਾਲ ਫ਼ੌਜ ਨੂੰ ਭਵਿੱਖ ਦੀਆਂ ਜੰਗਾਂ ਲਈ ਤਿਆਰ ਕਰਨ ਦੀ ਤਜਵੀਜ਼ ਹੈ। ਇਸ ਸਮੇਂ ਭਾਰਤ ਕੋਲ ਤਕਰੀਬਨ 42 ਲੱਖ ਸੁਰੱਖਿਆ ਜਵਾਨ ਹਨ, ਜਿਨ੍ਹਾਂ ਵਿੱਚ ਹਰ ਰੈਂਕ ਦੇ ਜਵਾਨ ਤੇ ਅਫ਼ਸਰ ਸ਼ਾਲਮ ਹਨ।
ਲੈਫ਼ਟੀਨੈਂਟ ਜਨਰਲ ਜੇ.ਐਸ. ਸੰਧੂ ਦੀ ਅਗਵਾਈ ਵਾਲੇ 11 ਮੈਂਬਰੀ ਪੈਨਲ ਇਹ ਸਮੀਖਿਆ ਕਰ ਰਿਹਾ ਹੈ। ਇਸ ਸਾਲ ਦੇ ਨਵੰਬਰ ਤਕ ਫ਼ੌਜ ਮੁਖੀ ਬਿਪਨ ਰਾਵਤ ਨੂੰ ਰਿਪੋਰਟ ਵੀ ਸੌਂਪਣੀ ਹੈ। ਸਬੰਧਤ ਅਧਿਕਾਰੀਆਂ ਮੁਤਾਬਕ ਆਉਂਦੇ ਦੋ ਸਾਲਾਂ ਵਿੱਚ ਸਿਪਾਹੀਆਂ ਦੀ ਗਿਣਤੀ ਨੂੰ 50,000 ਤੇ 2022-23 ਤਕ ਨਫ਼ਰੀ 1,00,000 ਤਕ ਘਟਾ ਦਿੱਤੀ ਜਾਵੇਗੀ।
ਸਿਪਾਹੀਆਂ ਦੀਆਂ ਨੌਕਰੀਆਂ ਵਿੱਚ ਕਟੌਤੀ ਆਰਮੀ ਹੈੱਡਕੁਆਟਰਾਂ, ਰਸਦ ਇਕਾਈਆਂ, ਸੰਚਾਰ ਵਿਭਾਗ, ਮੁਰੰਮਤ ਦਾ ਕੰਮ ਦੇਖਣ ਵਾਲੇ ਵਿਭਾਗ ਤੇ ਹੋਰ ਪ੍ਰਸ਼ਾਸਨਿਕ ਤੇ ਸਹਾਇਕ ਖੇਤਰਾਂ ਵਿੱਚੋਂ ਕੀਤੀ ਜਾਵੇਗੀ। ਕਾਡਰ ਰਿਵੀਊ ਆਰਡਰ ਤਹਿਤ ਆਉਣ ਵਾਲੇ ਸਾਲਾਂ ਵਿੱਚ ਤਕਨਾਲੋਜੀ ਦਾ ਵੱਧ ਤੋਂ ਵੱਧ ਪਸਾਰ ਕੀਤਾ ਜਾਵੇਗਾ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.