ਪੀਟੀਆਈ, ਨਵੀਂ ਦਿੱਲੀ : ਦੇਸ਼ ਦੇ ਪੰਜ ਸੂਬਿਆਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਤੇ ਮਿਜ਼ੋਰਮ ਵਿੱਚ ਇਸ ਸਾਲ ਦੇ ਅਖੀਰਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ। ਅੱਜ ਦੁਪਹਿਰ 12 ਵਜੇ ਚੋਣ ਕਮਿਸ਼ਨ ਇਨ੍ਹਾਂ ਰਾਜਾਂ ਵਿੱਚ ਚੋਣਾਂ ਦੀ ਤਾਰੀਕ ਦਾ ਐਲਾਨ ਕਰਨ ਜਾ ਰਿਹਾ ਹੈ। ਕਮਿਸ਼ਨ ਨੇ ਅੱਜ ਬਾਅਦ ਦੁਪਹਿਰ ਪ੍ਰੈੱਸ ਕਾਨਫਰੰਸ ਬੁਲਾਈ ਹੈ।

ਵਿਧਾਨ ਸਭਾ ਚੋਣਾਂ 2023

ਰਾਜ ਵਿਧਾਨ ਸਭਾ ਸੀਟ

ਮੱਧ ਪ੍ਰਦੇਸ਼- 203

ਛੱਤੀਸਗੜ੍ਹ- 90

ਰਾਜਸਥਾਨ- 200

ਤੇਲੰਗਾਨਾ- 119

ਮਿਜ਼ੋਰਮ- 40

ਚੋਣ ਕਮਿਸ਼ਨਰ ਨੇ ਅਬਜ਼ਰਵਰਾਂ ਨਾਲ ਕੀਤੀ ਮੀਟਿੰਗ

ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਪੰਜ ਰਾਜਾਂ ‘ਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਨ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਨਾਲ ਅਬਜ਼ਰਵਰਾਂ ਦੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਤੈਅ ਕਰਨਾ ਹੋਵੇਗਾ ਕਿ ਚੋਣਾਂ ‘ਚ ਕੋਈ ਵੀ ਪੈਸੇ ਦੀ ਤਾਕਤ ਅਤੇ ਬਾਹੂਬਲੀ ਰਾਹੀਂ ਵੋਟਰਾਂ ਨੂੰ ਪ੍ਰਭਾਵਿਤ ਨਾ ਕਰਸ ਕੇ। ਮਾਡਲ ਕੋਡ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਗਿਆ ਹੈ। ਚੋਣਾਂ ਪੂਰੀ ਤਰ੍ਹਾਂ ਹਿੰਸਾ ਰਹਿਤ ਹੋਣੀਆਂ ਚਾਹੀਦੀਆਂ ਹਨ।

ਕਦੋਂ ਖਤਮ ਹੋ ਰਿਹਾ ਹੈ ਇਨ੍ਹਾਂ ਰਾਜਾਂ ਦਾ ਕਾਰਜਕਾਲ ?

ਮਿਜ਼ੋਰਮ ਵਿਧਾਨ ਸਭਾ ਦਾ ਕਾਰਜਕਾਲ ਇਸ ਸਾਲ 17 ਦਸੰਬਰ ਨੂੰ ਖਤਮ ਹੋ ਰਿਹਾ ਹੈ। ਇਸ ਦੇ ਨਾਲ ਹੀ ਤੇਲੰਗਾਨਾ, ਰਾਜਸਥਾਨ, ਛੱਤੀਸਗੜ੍ਹ ਤੇ ਰਾਜਸਥਾਨ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਅਗਲੇ ਸਾਲ ਜਨਵਰੀ ‘ਚ ਖਤਮ ਹੋ ਜਾਵੇਗਾ।

ਮੁੱਖ ਚੋਣ ਕਮਿਸ਼ਨਰ (ਸੀਈਸੀ) ਰਾਜੀਵ ਕੁਮਾਰ ਨੇ ਵੀਰਵਾਰ ਨੂੰ ਕਿਹਾ ਕਿ ਚੋਣ ਕਮਿਸ਼ਨ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਲਾਲਚ ਰਹਿਤ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਚੋਣਾਂ ਵਿੱਚ ਪੈਸੇ ਦੀ ਤਾਕਤ ਅਤੇ ਮੁਫਤ ਦੀਆਂ ਚੀਜ਼ਾਂ ਕਮਿਸ਼ਨ ਦੇ ਰਾਡਾਰ ‘ਤੇ ਰਹਿਣਗੀਆਂ।