ਭੋਲਾ ਸ਼ਰਮਾ, ਜੈਤੋ : ਆਪਣੇ ਵਿਧਾਨ ਸਭਾ ਹਲਕੇ ਜੈਤੋ ‘ਚ ਉਲੀਕੇ ਲੋਕ ਮਿਲਣੀ ਪੋ੍ਗਰਾਮ ਤਹਿਤ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬੇ੍ਰਰੀ ਦੇ ਮੈਂਬਰ ਅਮੋਲਕ ਸਿੰਘ ਵੱਲੋਂ ਆਮ ਲੋਕਾਂ ਦੇ ਰੂਬਰੂ ਹੋ ਕੇ ਉਨਾਂ੍ਹ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਤੇ ਸਮੱਸਿਆਵਾ ਦਾ ਢੁੱਕਵਾਂ ਹੱਲ ਕੀਤਾ ਜਾ ਰਿਹਾ ਹੈ। ਨਿਰੰਤਰ ਜਾਰੀ ਲੋਕ ਮਿਲਣੀ ਪੋ੍ਗਰਾਮ ਤਹਿਤ ਬਾਜਾਖਾਨਾ ‘ਚ ਇਲਾਕੇ ਦੇ ਲੋਕਾਂ ਦੇ ਭਰਵੇਂ ਇਕੱਠ ਵਿਚ ਵਿਧਾਇਕ ਅਮੋਲਕ ਸਿੰਘ ਵੱਲੋਂ ਪੰਜਾਬ ਸਰਕਾਰ ਦੇ ਲੋਕਪੱਖੀ ਫ਼ੈਸਲਿਆਂ ਦੀ ਵੀ ਚਰਚਾ ਕੀਤੀ ਗਈ। ਇਸ ਦੌਰਾਨ ਇਲਾਕੇ ਦੇ ਲੋਕਾਂ ਦਾ ਭਰਵਾਂ ਇਕੱਠ ਹੋਇਆ ਤੇ ਆਮ ਲੋਕਾਂ ਵੱਲੋਂ ਵਿਧਾਇਕ ਅਮੋਲਕ ਸਿੰਘ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਜਿਸ ਉਪਰੰਤ ਵਿਧਾਇਕ ਅਮੋਲਕ ਸਿੰਘ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਦੇ ਢੁੱਕਵੇ ਹੱਲ ਕਰਨ ਲਈ ਨਿਰਦੇਸ਼ ਗਏ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪੋ੍ਗਰਾਮ ਉਲੀਕਿਆ ਹੈ, ਜਿਸ ਦਾ ਮਨੌਰਥ ਦੂਰ-ਦੂਰਾਂਡੇ ਪੇਂਡੂ ਖੇਤਰਾਂ ‘ਚ ਰਹਿ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਅਤੇ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਹੈ। ਉਨਾਂ੍ਹ ਨੇ ਕਿਹਾ ਕਿ ਆਮ ਤੌਰ ਤੇ ਉਪ ਮੰਡਲ ਤੇ ਜ਼ਿਲ੍ਹਾ ਦਫ਼ਤਰ ਦੂਰ ਹੋਣ ਕਾਰਨ ਬਹੁਤ ਸਾਰੇ ਲੋਕ ਆਉਣ ਜਾਣ ਦੀ ਖੱਜਲ ਖੁਆਰੀ, ਸਮੇਂ ਦੀ ਘਾਟ ਕਾਰਨ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ਤੋਂ ਵਾਂਝੇ ਰਹਿ ਜਾਂਦੇ ਹਨ ਪਰ ਹੁਣ ਸਰਕਾਰ ਨੇ ‘ਸਰਕਾਰ ਤੁਹਾਡੇ ਦੁਆਰ’ ਪੋ੍ਗਰਾਮ ਸ਼ੁਰੂ ਕਰਕੇ ਬੇਲੋੜੀ ਖੱਜਲ ਖੁਆਰੀ ਖ਼ਤਮ ਕਰਨ ਦਾ ਉਪਰਾਲਾ ਕੀਤਾ ਹੈ। ਉਨਾਂ੍ਹ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਕਿਸੇ ਨਾ ਕਿਸੇ ਪਿੰਡ ‘ਚ ਜਾ ਕੇ ਜਨਤਾ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਕੈਂਪ ਲਗਾਏ ਜਾਂਦੇ ਹਨ, ਜਿੱਥੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਬੰਧਿਤ ਉਪ ਮੰਡਲ ਦੇ ਅਧਿਕਾਰੀ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਦੇ ਹਨ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਇਨਾਂ੍ਹ ਕੈਂਪਾਂ ‘ਚ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਦਿੱਤੀ ਜਾਂਦੀ ਹੈ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਆਪਸੀ ਤਾਲਮੇਲ, ਮਿਲਵਰਤਨ ਤੇ ਲੋਕਾਂ ‘ਚ ਭਾਈਚਾਰਕ ਸਾਂਝ ਦੀ ਹਮਾਇਤ ਕਰਦੀ ਹੈ ਤੇ ਇਸ ਲਈ ਪ੍ਰਸ਼ਾਸਨ ਦੇ ਅਧਿਕਾਰੀ ਉਸਾਰੂ ਭੂਮਿਕਾ ਨਿਭਾ ਰਹੇ ਹਨ।