ਗੌਰਵ, ਗੜ੍ਹਦੀਵਾਲਾ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਪਾਰਟੀ ਹਾਈ ਕਮਾਂਡ ਵੱਲੋਂ ਅਰਵਿੰਦਰ ਸਿੰਘ ਰਸੂਲਪੁਰ ਨੂੰ ਵਿਧਾਨ ਸਭਾ ਹਲਕਾ ਟਾਂਡਾ ਉੜਮੜ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਤੇ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਅੱਜ ਉਨਾਂ੍ਹ ਦੇ ਸ਼ੁਭਚਿੰਤਕ ਅਤੇ ਸ਼ੋ੍ਮਣੀ ਅਕਾਲੀ ਦਲ ਆਗੂ ਸੰਦੀਪ ਸਿੰਘ ਸਹੋਤਾ ਸੋਨੂੰ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਸ. ਰਸੂਲਪੁਰ ਪਿਛਲੇ ਲੰਬੇ ਸਮੇ ਤੋਂ ਹਲਕੇ ਟਾਂਡਾ ਵਿਚ ਪਾਰਟੀ ਦੀ ਸੇਵਾ ਕਰ ਰਹੇ ਹਨ, ਉਹ ਬਹੁਤ ਹੀ ਨੇਕ ਅਤੇ ਇਮਾਨਦਾਰ ਇੰਨਸਾਨ ਹਨ। ਉਨ੍ਹਾਂ ਦੱਸਿਆ ਕਿ ਸਾਨੂੰ ਆਸ ਹੀ ਨਹੀਂ ਬਲਕਿ ਯਕੀਨ ਹੈ ਕਿ ਉਹ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਉਹ ਪਹਿਲਾਂ ਦੀ ਤਰਾਂ ਬਹੁਤ ਇਮਾਨਦਾਰੀ ਨਾਲ ਨਿਭਾਉਣਗੇ।

< bha> –< /bha> < bha> –< /bha> < bha> –< /bha> < bha> –< /bha> < bha> –< /bha> < bha> –< /bha> –