ਦਲਵਿੰਦਰ ਸਿੰਘ ਰਛੀਨ, ਰਾਏਕੋਟ : ਐੱਨਆਰਆਈ ਮਾਨਵ ਸੇਵਾ ਸੁਸਾਇਟੀ ਵੱਲੋਂ ਅਗਰਵਾਲ ਮਾਰਕੀਟ ਰਾਏਕੋਟ ਵਿਖੇ 26 ਨਵੰਬਰ ਐਤਵਾਰ ਨੂੰ ਸਵੇਰੇ 10 ਤੋਂ 2 ਵਜੇ ਤਕ ਅੱਖਾਂ ਦਾ ਮੁਫ਼ਤ ਜਾਂਚ ਤੇ ਆਪੇ੍ਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਕੈਂਪ ਸਮਾਜ ਸੇਵੀ ਕੰਵਰਜੀਤ ਸਿੰਘ ਜਵੰਦਾ ਦੀ ਸਰਪ੍ਰਸਤੀ ਹੇਠ ਡਾ. ਰਮੇਸ਼ ਸੁਪਰਸਪੈਸ਼ਲਿਟੀ ਆਈ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਕੈਂਪ ‘ਚ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਨਿਰੀਖਣ ਕੀਤਾ ਜਾਵੇਗਾ ਤੇ ਲੋੜਵੰਦਾਂ ਦੇ ਲੈਨਜ਼ ਮੁਫ਼ਤ ਪਾਏ ਜਾਣਗੇ ਤੇ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ।
ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’ ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ
ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ


