ਐਂਟਰਟੇਨਮੈਂਟ ਡੈਸਕ, ਨਈ ਦੁਨੀਆ :Shehnaaz Gill and Raghav Juyal at Badrinath Temple:ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਹਿਨਾਜ਼ ਗਿੱਲ ਹੌਲੀ-ਹੌਲੀ ਬਾਲੀਵੁੱਡ ‘ਚ ਆਪਣੀ ਜਗ੍ਹਾ ਬਣਾ ਰਹੀ ਹੈ। ਉਹ ਹਰ ਰੋਜ਼ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਇਨ੍ਹੀਂ ਦਿਨੀਂ ਰਾਘਵ ਜੁਆਲ ਨਾਲ ਬਦਰੀਨਾਥ ਮੰਦਰ ਜਾਣ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਸ ਦੇ ਨਾਲ ਹੀ ਹੁਣ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰ ਕੇ ਟ੍ਰੋਲਰਾਂ ਨੂੰ ਕਰਾਰਾ ਜਵਾਬ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਰਾਘਵ ਜੁਆਲ ਅਤੇ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਉੱਤਰਾਖੰਡ ‘ਚ ਛੁੱਟੀਆਂ ਦਾ ਆਨੰਦ ਮਾਣ ਰਹੇ ਹਨ। ਦੋਵੇਂ ਆਪਣੀ ਛੁੱਟੀਆਂ ਦੀਆਂ ਝਲਕੀਆਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ। ਸ਼ਹਿਨਾਜ਼ ਗਿੱਲ ਹਾਲ ਹੀ ‘ਚ ਬਦਰੀਨਾਥ ਮੰਦਰ ਗਈ ਸੀ।


