ਨੈਸ਼ਨਲ ਡੈਸਕ : ਰਾਜਸਥਾਨ ਵਿੱਚ ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅਸਤੀਫਾ ਦੇ ਦਿੱਤਾ ਹੈ। ਸੂਬੇ ‘ਚ ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ ਅਸ਼ੋਕ ਗਹਿਲੋਤ ਨੇ ਐਤਵਾਰ ਸ਼ਾਮ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ਗਿਣਤੀ ਦੇ 11 ਘੰਟੇ ਦੇ ਕਰੀਬ ਰੁਝਾਨ ਸਥਿਰ ਹੋਣ ‘ਤੇ ਅਸ਼ੋਕ ਗਹਿਲੋਤ ਰਾਜਪਾਲ ਕਲਰਾਜ ਮਿਸ਼ਰਾ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ।