ਰਾਜੀਵ ਗਾਂਧੀ ਨੂੰ ਮਾਰਨ ਵਾਲੇ ਦੀ ਸਰਕਾਰ ਨੂੰ ਗੁਹਾਰ : ਰਿਹਾਈ ਨਹੀਂ ਦੇ ਸਕਦੇ ਤਾਂ ਮੌਤ ਦੇ ਦਿਓ

ਨਵੀਂ ਦਿੱਲੀ,: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਦੇ ਮੁੱਖ ਦੋਸ਼ੀਆਂ ਵਿੱਚੋਂ ਇੱਕ ਸ੍ਰੀਲੰਕਾਈ ਨਾਗਰਿਕ ਰਾਬਰਟ ਪਾਇਸ ਨੇ ਮੁੱਖ ਮੰਤਰੀ ਕੇ. ਪਲਾਨੀਸਵਾਮੀ ਨੂੰ ਲਿਖੇ ਭਾਵੁਕ ਖ਼ਤ ਵਿੱਚ ਕਿਹਾ ਕਿ ਉਸ ਨੂੰ ਰਹਿਮ ਦੇ ਆਧਾਰ ‘ਤੇ ਮੌਤ ਦੇ ਦੇਣੀ ਚਾਹੀਦੀ ਅਤੇ ਉਸ ਦੀ ਲਾਸ਼ ਉਸ ਦੇ ਪਰਿਵਾਰ ਨੂੰ ਸੌਂਪ ਦੇਣੀ ਚਾਹੀਦੀ ਹੈ। ਪਾਇਸ ਨੇ ਦੱਸਿਆ ਕਿ ਉਸ ਨੇ ਰਹਿਮ ਦੀ ਪਟੀਸ਼ਨ ਪੁਝਲ ਜੇਲ੍ਹ ਅਧਿਕਾਰੀਆਂ ਦੇ ਮਾਧਿਅਮ ਨਾਲ ਸਰਕਾਰ ਦੇ ਸਾਹਮਣੇ ਭੇਜੀ ਹੈ। ਕੇਂਦਰ ਅਤੇ ਸਾਬਕਾ ਯੂਪੀਏ ਸਰਕਾਰ ‘ਤੇ ਦੋਸ਼ ਲਗਾਉਂਦੇ ਹੋਏ ਪਾਇਸ ਨੇ ਲਿਖਿਆ ਕਿ ਸਾਬਕਾ ਮਰਹੂਮ ਮੁੱਖ ਮੰਤਰੀ ਜੈਲਲਿਤਾ ਨੇ ਤਮਿਲਾਂ ਦੀ ਮੰਗ ‘ਤੇ ਦੋਸ਼ੀਆਂ ਦੀ ਰਿਹਾਈ ਦਾ ਫ਼ੈਸਲਾ ਕੀਤਾ ਸੀ। ਪਰ ਕੇਂਦਰ ਨੇ ਫ਼ੈਸਲਾ ਲਿਆ ਕਿ ਸਾਡੀ ਜ਼ਿੰਦਗੀ ਜੇਲ੍ਹ ਵਿੱਚ ਹੀ ਖਤਮ ਹੋਵੇਗੀ।

ਜੇਲ੍ਹ ‘ਚ ਹੋ ਗਏ 26 ਸਾਲ : ਰਾਬਰਟ ਪਾਇਸ ਨੇ ਕਿਹਾ ਕਿ ਅੱਜ ਕੇਂਦਰ ਅਤੇ ਰਾਜ ਸਰਕਾਰ ਦੋਵੇਂ ਖਾਮੋਸ਼ ਹਨ। ਹੁਣ ਉਨ੍ਹਾਂ ਨੂੰ ਦੱਸਣਾ ਹੋਵੇਗਾ ਕਿ ਕੀ ਸਾਡੀ ਜ਼ਿੰਦਗੀ ਸਿਰਫ਼ ਜੇਲ੍ਹ ਵਿੱਚ ਖ਼ਤਮ ਹੋਵੇਗੀ। ਹਾਲਾਂਕਿ ਮੈਨੂੰ ਪਤਾ ਹੈ ਕਿ ਦੋਵੇਂ ਸਰਕਾਰਾਂ ਇਸ ‘ਤੇ ਕੀ ਸੋਚਦੀਆਂ ਹਨ। ਇਹ ਵੀ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਮੇਰੇ ਜੀਣ ਦਾ ਹੁਣ ਕੋਈ ਮਤਲਬ ਨਹੀਂ ਹੈ, ਕਿਉਂਕਿ ਮੇਰੀ ਰਿਹਾਈ ਨਹੀਂ ਹੋ ਸਕਦੀ। ਉਸ ਨੇ ਕਿਹਾ ਕਿ ਮੈਨੂੰ ਜੇਲ੍ਹ ਵਿੱਚ 26 ਸਾਲ ਹੋ ਗਏ ਹਨ, ਹੁਣ ਮੈਂ ਮੌਤ ਚਾਹੁੰਦਾ ਹਾਂ। ਉੱਥੇ ਪਾਇਸ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਸਾਲ 1999 ਵਿੱਚ ਸੁਪਰੀਮ ਕੋਰਟ ਦੇ ਜੱਜ ਜਸਟਿਸ ਵਾਧਵਾ ਨੇ ਮੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ ਸੀ, ਪਰ ਫਿਰ ਵੀ ਮੈਂ ਸਜ਼ਾ ਕੱਟ ਰਿਹਾ ਹਾਂ।ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 21 ਮਈ 1999 ਵਿੱਚ ਤਮਿਲਨਾਡੂ ਵਿੱਚ ਇੱਕ ਚੋਣ ਰੈਲੀ ਵਿੱਚ ਆਤਮਘਾਤੀ ਹਮਲੇ ਵਿੱਚ ਮੌਤ ਹੋ ਗਈ ਸੀ। ਜਿਸ ਦੀ ਸਾਜ਼ਿਸ਼ ਲਿੱਟੇ ਨੇ ਰਚੀ ਸੀ। ਇਸ ਮਾਮਲੇ ਵਿੱਚ ਨਲਿਨੀ ਅਤੇ ਉਸ ਦੇ ਪਤੀ ਮੁਰੁਗਨ ਸਮੇਤ ਤਿੰਨ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਹਾਲਾਂਕਿ ਬਾਅਦ ਵਿੱਚ ਤਮਿਲਨਾਡੂ ਦੇ ਗਵਰਨਰ ਨੇ ਨਲਿਨੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.