ਰਾਵਣ ਨੇ ਉਡਾਇਆ ਸੀ ਪਹਿਲਾ ਜਹਾਜ਼! ਸ਼੍ਰੀਲੰਕਾ 5 ਸਾਲ ‘ਚ ਕਰੇਗਾ ਸਾਬਤ

ਸ਼੍ਰੀਲੰਕਾ ਦੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜ ਹਜ਼ਾਰ ਸਾਲ ਪਹਿਲਾਂ ਰਾਵਣ ਨੇ ਪਹਿਲੀ ਵਾਰ ਜਹਾਜ਼ ਦੀ ਵਰਤੋਂ ਕੀਤੀ ਸੀ। ਹਾਲ ਹੀ ਵਿੱਚ ਸ਼੍ਰੀਲੰਕਾ ਸਰਕਾਰ ਨੇ ਇੱਕ ਇਸ਼ਤਿਹਾਰ ਜਾਰੀ ਕੀਤਾ ਹੈ ਜਿਸ ਵਿੱਚ ਲੋਕਾਂ ਨੂੰ ਰਾਵਣ ਨਾਲ ਸਬੰਧਤ ਦਸਤਾਵੇਜ਼ ਸਾਂਝੇ ਕਰਨ ਲਈ ਕਿਹਾ ਗਿਆ ਹੈ। ਸ਼੍ਰੀਲੰਕਾ ਨੇ ਰਾਵਣ ਬਾਰੇ ਨਵੀਂ ਬਹਿਸ ਸ਼ੁਰੂ ਕਰ ਦਿੱਤੀ ਹੈ। ਸ਼੍ਰੀਲੰਕਾ ਦੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜ ਹਜ਼ਾਰ ਸਾਲ ਪਹਿਲਾਂ ਰਾਵਣ ਨੇ ਪਹਿਲੀ ਵਾਰ ਜਹਾਜ਼ ਦੀ ਵਰਤੋਂ ਕੀਤੀ ਸੀ। ਹਾਲ ਹੀ ਵਿੱਚ ਸ਼੍ਰੀਲੰਕਾ ਸਰਕਾਰ ਨੇ ਇੱਕ ਇਸ਼ਤਿਹਾਰ ਜਾਰੀ ਕੀਤਾ ਹੈ ਜਿਸ ਵਿੱਚ ਲੋਕਾਂ ਨੂੰ ਰਾਵਣ ਨਾਲ ਸਬੰਧਤ ਦਸਤਾਵੇਜ਼ ਸਾਂਝੇ ਕਰਨ ਲਈ ਕਿਹਾ ਗਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਇਸ਼ਤਿਹਾਰ ‘ਚ ਕਿਹਾ ਹੈ ਕਿ ਅਸੀਂ ਰਾਵਣ ਨਾਲ ਜੁੜੇ ਦਾਅਵਿਆਂ ਦੀ ਡੂੰਘਾਈ ਨਾਲ ਖੋਜ ਕਰਨਾ ਚਾਹੁੰਦੇ ਹਾਂ ਤੇ ਸਾਰਿਆਂ ਨੂੰ ਇਹ ਸਾਬਤ ਕਰਨਾ ਚਾਹੁੰਦੇ ਹਾਂ ਕਿ ਰਾਵਣ ਨੇ ਦੁਨੀਆ ਦੇ ਪਹਿਲੇ ਜਹਾਜ਼ ‘ਤੇ ਉਡਾਣ ਭਰੀ ਸੀ। ਸਾਲ 2016 ਵਿੱਚ ਕੋਲੰਬੋ ਵਿੱਚ ਕਰਵਾਈ ਨਾਗਰਿਕ ਹਵਾਬਾਜ਼ੀ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਹਵਾਬਾਜ਼ੀ ਮੰਤਰੀ ਨਿਰਮਲਾ ਸਿਰੀਪਾਲਾ ਨੇ ਕਿਹਾ ਕਿ ਭਾਵੇਂ ਆਧੁਨਿਕ ਹਵਾਬਾਜ਼ੀ ਦਾ ਇਤਿਹਾਸ ਰਾਈਟ ਬ੍ਰਦਰਜ਼ ਤੋਂ ਆਰੰਭ ਹੋਇਆ ਸੀ, ਪਰ ਰਾਵਣ ਸ੍ਰੀਲੰਕਾ ਦਾ ਬਹਾਦਰ ਰਾਜਾ ਸੀ, ਜੋ ਦਾਂਦੂ ਮੋਨਾਰਾ ਨਾਮ ਦਾ ਜਹਾਜ਼ ਉਡਾਉਂਦਾ ਸੀ। ਸ਼੍ਰੀਲੰਕਾ ਦੀ ਸਿਵਲ ਹਵਾਬਾਜ਼ੀ ਅਥਾਰਟੀ ਦੇ ਸਾਬਕਾ ਮੀਤ ਪ੍ਰਧਾਨ ਸ਼ਸ਼ੀ ਦਾਨੁਤੰਜ ਨੇ ਕਿਹਾ ਕਿ ਦੁਨੀਆ ਦਾ ਪਹਿਲਾ ਜਹਾਜ਼ ਰਾਵਣ ਨੇ ਉਡਾਇਆ ਸੀ, ਸਾਡੇ ਕੋਲ ਇਸ ਨੂੰ ਸਾਬਤ ਕਰਨ ਲਈ ਬਹੁਤ ਸਾਰੇ ਤੱਥ ਹਨ। ਅਸੀਂ ਅਗਲੇ ਪੰਜ ਸਾਲ ‘ਚ ਇਸ ਗੱਲ ਨੂੰ ਸਾਬਤ ਕਰ ਦਵਾਂਗੇ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.