ਗੁਰਜੀਤ ਸਿੰਘ ਖ਼ਾਲਸਾ, ਰਾੜਾ ਸਾਹਿਬ : ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਦੇ ਸੁਚੱਜੇ ਪ੍ਰਬੰਧਾਂ ਹੇਠ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਏ ਗਏ। ਅੰਮਿ੍ਤ ਵੇਲੇ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ। ਜਿਸ ‘ਚ ਭਾਈ ਮਨਵੀਰ ਸਿੰਘ ਨੇ ਇਕੱਤਰ ਹੋਈ ਸੰਗਤ ਨੂੰ ਸਿੱਖਾਂ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਕਰਵਾਇਆ ਤੇ ਗੁਰਬਾਣੀ ਦੇ ਇਲਾਹੀ ਕੀਰਤਨ ਵਿਖਿਆਨ ਦੁਆਰਾ ਸੰਗਤ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਨਾਲ ਜੋੜਿਆ।
ਸਮਾਗਮ ‘ਚ ਸ਼ਾਮਲ ਹੋਈਆਂ ਸਮੂਹ ਸ਼ਖ਼ਸੀਅਤਾਂ ਦਾ ਸਨਮਾਨ ਮੁੱਖ ਗੰ੍ਥੀ ਗਿਆਨੀ ਅਜਵਿੰਦਰ ਸਿੰਘ ਨੇ ਕੀਤਾ ਤੇ ਭਾਈ ਹਰਦੇਵ ਸਿੰਘ ਦੋਰਾਹਾ ਨੇ ਇਕੱਤਰ ਹੋਈ ਸੰਗਤ ਦਾ ਧੰਨਵਾਦ ਕੀਤਾ। ਰਾੜਾ ਸਾਹਿਬ ਦੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ 12 ਨਵੰਬਰ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬੰਦੀਛੋੜ ਦਿਵਸ ਦੇ ਸਮਾਗਮ ਹੋਣਗੇ ਤੇ ਇਸ ਪਾਵਨ ਦਿਹਾੜੇ ਤੇ ਦੇਸ਼-ਵਿਦੇਸ਼ ਦੀ ਸੰਗਤ ਨਤਮਸਤਕ ਹੋ ਕੇ ਆਪਣਾ ਜੀਵਨ ਸਫ਼ਲਾ ਕਰੇਗੀ। ਇਸ ਮੌਕੇ ਰਾੜਾ ਸਾਹਿਬ ਦੇ ਮੁੱਖ ਕਥਾਵਾਚਕ ਬਾਬਾ ਅਮਰ ਸਿੰਘ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਟਰੱਸਟੀ ਭਾਈ ਗੁਰਨਾਮ ਸਿੰਘ ਅੜੈਚਾਂ, ਟਰੱਸਟੀ ਭਾਈ ਮਲਕੀਤ ਸਿੰਘ ਪਨੇਸ਼ਰ, ਭਾਈ ਮਨਿੰਦਰਜੀਤ ਸਿੰਘ ਬਾਵਾ, ਬਾਬਾ ਮੋਹਣ ਸਿੰਘ, ਜਥੇਦਾਰ ਬਲਦੇਵ ਸਿੰਘ, ਭਾਈ ਬਾਵਾ ਸਿੰਘ, ਭਾਈ ਕੁਲਦੀਪ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਜਸਵੰਤ ਸਿੰਘ, ਭਾਈ ਸੁਖਵੀਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਜੀਤਾ ਸਿੰਘ, ਭਾਈ ਪੁਸ਼ਪਿੰਦਰ ਸਿੰਘ, ਭਾਈ ਲਖਵੀਰ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਪਰਮਜੀਤ ਸਿੰਘ ਪੰਮਾਂ, ਭਾਈ ਗੋਬਿੰਦ ਸਿੰਘ, ਭਾਈ ਰਣਵੀਰ ਸਿੰਘ, ਭਾਈ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।


