ਦੀਪਕ ਅਗਨੀਹੋਤਰੀ, ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਰਿਆਤ-ਬਾਹਰਾ ਵਿਖੇ ਜ਼ਿਲ੍ਹਾ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ। ਇਸ ਦੌਰਾਨ ਜ਼ਿਲ੍ਹਾ ਪੱਧਰ ‘ਤੇ 196 ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਇੰਜਨੀਅਰ ਸੰਜੀਵ ਗੌਤਮ ਨੇ ਕਿਹਾ ਕਿ ਅਧਿਆਪਕ ਸਮਾਜ ਦੀ ਉਸਾਰੀ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਧਿਆਪਕ ਉਹ ਵਿਅਕਤੀ ਹੈ ਜੋ ਹਰ ਵਿਅਕਤੀ ਦੀ ਪ੍ਰਤਿਭਾ ਨੂੰ ਨਿਖਾਰਦਾ ਹੈ ਅਤੇ ਉਸ ਨੂੰ ਹੀਰੇ ਵਿਚ ਬਦਲਦਾ ਹੈ। ਉਨ੍ਹਾਂ ਨੇ ਪੜ੍ਹਾਈ ਦੇ ਨਾਲ-ਨਾਲ ਸਿਰਜਣਾਤਮਕ ਕਾਰਜ ਕਰਨ ਵਾਲੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਦੂਰ-ਦੁਰਾਡੇ ਰਹਿੰਦੇ ਲੋੜਵੰਦ ਬੱਚਿਆਂ ਨੂੰ ਸਿੱਖਿਆ ਨਾਲ ਜੋੜਨਾ ਤੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਅਧਿਆਪਕਾਂ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਗਮ ਦਾ ਮੁੱਖ ਮੰਤਵ ਅਧਿਆਪਕਾਂ ਦੇ ਵਿਲੱਖਣ ਯੋਗਦਾਨ ਨੂੰ ਮਨਾਉਣਾ ਤੇ ਉਨ੍ਹਾਂ ਅਧਿਆਪਕਾਂ ਨੂੰ ਸਨਮਾਨਿਤ ਕਰਨਾ ਹੈ ਜਿਨ੍ਹਾਂ ਨੇ ਆਪਣੀ ਵਚਨਬੱਧਤਾ ਅਤੇ ਲਗਨ ਸਦਕਾ ਨਾ ਸਿਰਫ਼ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ ਸਗੋਂ ਆਪਣੇ ਵਿਦਿਆਰਥੀਆਂ ਦੇ ਜੀਵਨ ਨੂੰ ਵੀ ਨਿਖਾਰਿਆ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਵੱਖ-ਵੱਖ ਤਰੀਕਿਆਂ ਨਾਲ ਲੜੀਵਾਰ ਪ੍ਰਕਿਰਿਆ ਪੂਰੀ ਕੀਤੀ ਜਾਂਦੀ ਹੈ। ਪਿੰ੍. ਸ਼ੈਲੇਂਦਰ ਠਾਕੁਰ ਨੇ ਕਿਹਾ ਕਿ ਅਧਿਆਪਕਾਂ ਨੂੰ ਅੱਜ ਹੀ ਨਹੀਂ ਸਗੋਂ 365 ਦਿਨਾਂ ਲਈ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ।ਇਸ ਮੌਕੇ ਬਲਾਕ ਪ੍ਰਰਾਇਮਰੀ ਸਿੱਖਿਆ ਅਫ਼ਸਰ ਅਮਨਿੰਦਰ ਿਢੱਲੋਂ, ਚਰਨਜੀਤ, ਜਸਵਿੰਦਰ ਬਾਂਸਲ, ਸੁਰਤੀ ਲਾਲ, ਰਾਜਕੁਮਾਰ, ਜ਼ਿਲ੍ਹਾ ਟਰੇਨਰ ਸੰਗੀਤਾ ਵਾਸੂਦੇਵ, ਸਟੇਟ ਕੋਆਰਡੀਨੇਟਰ ਸਮਰਥ ਹਰਮਿੰਦਰ ਸਿੰਘ, ਓਮਕਾਰ ਸਿੰਘ ਸੂਸ, ਵਰੁਣ ਜੈਨ, ਅੰਕੁਰ ਸ਼ਰਮਾ, ਜਗਜੀਤ ਸਿੰਘ, ਸਰਬਜੀਤ ਸਿੰਘ ਕੰਗ ਆਦਿ ਹਾਜ਼ਰ ਸਨ ਵੀ ਮੌਜੂਦ ਸਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



