ਰੁੱਖ ਵੱਢਣ ਤੋਂ ਰੋਕਿਆ ‘ਤੇ ਸਰਪੰਚ ਨੇ ਕੁੜੀ ਨੂੰ ਜਿਊਂਦਾ ਸਾੜਿਆ

ਜੋਧਪੁਰ: ਰਾਜਸਥਾਨ ਵਿੱਚ ਇੱਕ ਲੜਕੀ ਨੇ ਦਰਖ਼ਤ ਨੂੰ ਬਚਾਉਣ ਲਈ ਆਪਣੀ ਜਾਨ ਦੇ ਦਿੱਤੀ। ਮਾਮਲਾ ਜੋਧਪੁਰ ਨੇੜਲੇ ਪਿੰਡ ਪੀਪਠਾ ਦਾ ਹੈ ਜਿੱਥੇ ਇੱਕ ਲੜਕੀ ਨੇ ਆਪਣੇ ਖੇਤ ਦੇ ਕਿਨਾਰੇ ਲੱਗੇ ਦਰਖ਼ਤ ਨੂੰ ਕੱਟਣ ਦਾ ਜਦੋਂ ਵਿਰੋਧ ਕੀਤਾ ਤਾਂ ਪਿੰਡ ਦੇ ਸਰਪੰਚ ਤੇ ਕੁਝ ਨੌਜਵਾਨ ਨੇ ਉਸ ਨੂੰ ਤੇਲ ਪਾ ਕੇ ਜਿੰਦਾ ਸਾੜ ਦਿੱਤਾ। ਮਾਸੂਮ ਲੜਕੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਵਿੱਚ ਇੱਕ ਸੜਕ ਚੌੜੀ ਕੀਤੀ ਜਾ ਰਹੀ ਸੀ। ਇਹ ਸੜਕ ਮ੍ਰਿਤਕ ਲਲਿਤ ਦੇ ਖੇਤ ਨਾਲੋਂ ਹੋ ਕੇ ਜਾ ਰਹੀ ਸੀ। ਪਿੰਡ ਵਾਸੀਆਂ ਅਨੁਸਾਰ ਸੜਕ ਵਿਚਾਲੇ ਦਰਖ਼ਤ ਆ ਰਿਹਾ ਸੀ। ਪਿੰਡ ਦੇ ਸਰਪੰਚ ਤੇ ਕੁਝ ਹੋਰ ਨੌਜਵਾਨਾਂ ਨੇ ਦਰਖ਼ਤ ਨੂੰ ਕੱਟਣ ਦੀ ਕੋਸ਼ਿਸ਼ ਕੀਤਾ ਤਾਂ ਲਲਿਤ ਨੇ ਇਸ ਦਾ ਵਿਰੋਧ ਕੀਤਾ।

ਇਸ ਨੂੰ ਲੈ ਕੇ ਹੰਗਾਮਾ ਵੀ ਹੋਇਆ। ਮਾਮਲਾ ਜਦੋਂ ਜ਼ਿਆਦਾ ਵਧ ਗਿਆ ਤਾਂ ਪਿੰਡ ਦੇ ਨੌਜਵਾਨਾਂ ਨੇ ਲਲਿਤ ਉੱਤੇ ਪੈਟਰੋਲ ਪੈ ਕੇ ਉਸ ਨੂੰ ਅੱਗ ਲਾ ਦਿੱਤੀ। ਇਸ ਕਾਰਨ ਉਸ ਦਾ ਸਰੀਰ ਬੁਰੀ ਤਰ੍ਹਾਂ ਸੜ ਗਿਆ। ਲਲਿਤ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਜਿਸ ਸਮੇਂ ਇਹ ਘਟਨਾ ਹੋਈ ਤਾਂ ਉੱਥੇ ਪਿੰਡ ਦਾ ਸਰਪੰਚ ਤੇ ਪਟਵਾਰੀ ਵੀ ਮੌਜੂਦ ਸੀ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਉੱਤੇ ਪਿੰਡ ਦੇ ਸਰਪੰਚ, ਪਟਵਾਰੀ ਸਮੇਤ 10 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਪਰ ਅਜੇ ਤੱਕ ਕਿਸੇ ਦੀ ਵੀ ਗ੍ਰਿਫ਼ਤਾਰੀ ਨਹੀਂ ਹੋਈ। ਯਾਦ ਰਹੇ ਕਿ ਮਾਰਵਾੜ ਦੇ ਜਿਸ ਇਲਾਕੇ ਵਿੱਚ ਇਹ ਘਟਨਾ ਹੋਈ ਹੈ, ਉੱਥੇ ਦਰਖਤਾਂ ਨੂੰ ਬਚਾਉਣ ਦੀ ਰਵਾਇਤ ਹੈ। ਜੋਧਪੁਰ ਜ਼ਿਲ੍ਹੇ ਵਿੱਚ ਹੀ 1730 ਦਰਖ਼ਤ ਕੱਟਣ ਤੋਂ ਬਚਾਉਣ ਲਈ 363 ਲੋਕ ਆਪਣੀ ਜਾਨ ਹੁਣ ਤੱਕ ਦੇ ਚੁੱਕੇ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.