Ad-Time-For-Vacation.png

‘ਰੈਡੀਕਲ ਦੇਸੀ’ ਵੱਲੋਂ ਪੱਤਰਕਾਰ ਤੇ ਲੇਖਕ ਰਾਣਾ ਅਯੂਬ ਦਾ ਸਨਮਾਨ

ਸਰੀ, :-ਭਾਰਤ ਵਿੱਚ ਮੁਸਲਮਾਨਾਂ ਦੇ ਯੋਜਨਾਬੱਧ ਕਤਲਾਂ ਵਿੱਚ ਅਧਿਕਾਰੀਆਂ ਦੀ ਸ਼ਮੂਲੀਅਤ ਜੱਗ ਜ਼ਾਹਰ ਕਰਨ ਵਾਲੀ ਦਲੇਰ ਲੇਖਕ ਤੇ ਪੱਤਰਕਾਰ ਰਾਣਾ ਅਯੂਬ ਦਾ ਇੱਥੇ ‘ਰੈਡੀਕਲ ਦੇਸੀ’ ਨੇ ਸਨਮਾਨ ਕੀਤਾ।

ਸਰੀ ਸੈਂਟਰਲ ਲਾਇਬ੍ਰੇਰੀ ਦੇ ਡਾ. ਅੰਬੇਦਕਰ ਰੂਮ ਵਿੱਚ ਹੋਏ ਸਮਾਰੋਹ ਵਿੱਚ ਰਾਣਾ ਅਯੂਬ ਨੂੰ ‘ਸਾਹਸੀ ਪੱਤਰਕਾਰੀ ਲਈ ਐਵਾਰਡ’ ਦਿੱਤਾ ਗਿਆ। ਐਵਾਰਡ ਦੇਣ ਵਾਲਿਆਂ ਵਿੱਚ ਮਨੁੱਖੀ ਅਧਿਕਾਰ ਕਾਰਕੁਨ ਤੇ ਵਕੀਲ ਅਮਨਦੀਪ ਸਿੰਘ ਸ਼ਾਮਲ ਸੀ, ਜਿਨ੍ਹਾਂ ਨੂੰ ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਜੀ.ਐਨ. ਸਾਈਬਾਬਾ ਦੇ ਹੱਕ ਵਿੱਚ ਪਟੀਸ਼ਨ ਤਿਆਰ ਕਰਨ ਬਦਲੇ ਹਾਲ ਹੀ ਵਿੱਚ ‘ਰੈਡੀਕਲ ਦੇਸੀ’ ਨੇ ਸਨਮਾਨਿਤ ਕੀਤਾ ਸੀ। ਐਵਾਰਡ ਦੇਣ ਵਾਲਿਆਂ ਵਿੱਚ ‘ਰੈਡੀਕਲ ਦੇਸੀ’ ਦੇ ਬਾਨੀ ਪੁਰਸ਼ੋਤਮ ਦੁਸਾਂਝ ਅਤੇ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਸਾਹਿਬ ਥਿੰਦ ਸ਼ਾਮਲ ਸਨ।

‘ਗੁਜਰਾਤ ਫਾਈਲਜ਼’ ਨਾਂ ਦੀ ਪੁਸਤਕ ਦੀ ਲੇਖਕ ਰਾਣਾ ਅਯੂਬ ਨੇ ‘ਤਹਿਲਕਾ’ ਰਸਾਲੇ ਲਈ ਸਟਿੰਗ ਕਰਦਿਆਂ ਭਾਰਤ ਵਿੱਚ ਮੁਸਲਮਾਨਾਂ ਦੇ ਕਤਲਾਂ ਵਿੱਚ ਪ੍ਰਸ਼ਾਸਕੀ ਤੇ ਪੁਲੀਸ ਅਧਿਕਾਰੀਆਂ ਦੀ ਭੂਮਿਕਾ ਨੂੰ ਜੱਗ ਜ਼ਾਹਰ ਕੀਤਾ ਸੀ। ਇਕੱਠ ਦੌਰਾਨ ਰਾਣਾ ਅਯੂਬ ਨੇ ਦੱਸਿਆ ਕਿ ਸਟਿੰਗ ਅਪਰੇਸ਼ਨ ਦੌਰਾਨ ਉਸ ਨੇ ਕਿਵੇਂ ਇਕ ਹਿੰਦੂ ਔਰਤ ਦਾ ਭੇਖ ਧਾਰ ਕੇ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਦੋਸਤੀ ਗੰਢੀ। ਉਨ੍ਹਾਂ ਬਾਅਦ ਵਿੱਚ ਮੁਸਲਮਾਨਾਂ ਖ਼ਿਲਾਫ਼ ਹਿੰਸਾ ਅਤੇ ਇਨ੍ਹਾਂ ਜੁਰਮਾਂ ਵਿੱਚ ਭਾਜਪਾ ਸਰਕਾਰ ਅਤੇ ਮੋਦੀ ਦੀ ਸ਼ਮੂਲੀਅਤ ਬਾਰੇ ਦੱਸਿਆ। ਸਮਾਗਮ ਬਾਰੇ ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਰੂਮ ਵਿੱਚ ਇਹ ਪ੍ਰੋਗਰਾਮ ਕਰਵਾਉਣਾ ਭਾਰਤੀ ਸੰਵਿਧਾਨ ਨਿਰਮਾਤਾ ਨੂੰ ਢੁਕਵੀਂ ਸ਼ਰਧਾਂਜਲੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.