ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰੋਡਵੇਜ਼ ਪਨਬਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਵੀਰਵਾਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਿਉਂਕਿ ਮੁੱਖ ਮੰਤਰੀ ਅੰਮਿ੍ਤਸਰ ਅਤੇ ਜਲੰਧਰ ਵਿੱਚ ਉਦਯੋਗਪਤੀਆਂ ਨੂੰ ਮਿਲ ਰਹੇ ਹਨ। ਦੂਜੇ ਪਾਸੇ ਰੋਹ ਵਿੱਚ ਆ ਕੇ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਬੱਸ ਸਟੈਂਡ ਮੁਕਤਸਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਾਰ ਦੀ ਤਰ੍ਹਾਂ ਸਮਾਂ ਦਿੰਦੀ ਹੈ ਅਤੇ ਦਿਨ ਨੇੜੇ ਆਉਣ ‘ਤੇ ਮੀਟਿੰਗ ਮੁਲਤਵੀ ਕਰ ਦਿੰਦੀ ਹੈ। ਇਹ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ। ਯੂਨੀਅਨ ਦੇ ਸੂਬਾ ਆਗੂ ਗੁਰਪ੍ਰਰੀਤ ਸਿੰਘ ਿਢੱਲੋਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਨੂੰ ਤੰਗ ਪਰੇਸ਼ਾਨ ਕਰ ਰਹੀ ਹੈ। ਸੂਬੇ ਵਿੱਚ ਕਈ ਸਰਕਾਰਾਂ ਆਈਆਂ ਅਤੇ ਗਈਆਂ ਪਰ ਕਿਸੇ ਨੇ ਵੀ ਰੋਡਵੇਜ਼ ਦੇ ਆਰਜ਼ੀ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਨੇ ਇੱਕ-ਦੋ ਦਿਨਾਂ ਵਿੱਚ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਹ 20 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ ਕਰਨਗੇ। ਆਗੂਆਂ ਨੇ ਮੰਗ ਕੀਤੀ ਕਿ (1) ਸਰਕਾਰ ਪਨਬਸ/ਪੀਆਰਟੀਸੀ ਮੁਲਾਜ਼ਮਾਂ ਨੂੰ ਸਿਵਲ ਸਰਵਿਸ ਰੂਲਾ ਤਹਿਤ ਪੱਕਾ ਕਰੇ, ਠੇਕੇਦਾਰ (ਵਿਚੋਲੀਏ) ਨੂੰ ਬਾਹਰ ਕਰੇ ਅਤੇ ਵਿਭਾਗ ਦਾ 20-25 ਕਰੋੜ ਜੀਐੱਸਟੀ ਬਚਾਵੇ ਸਰਵਿਸ ਰੂਲਾਂ ਤਹਿਤ ਵਿਭਾਗਾਂ ਦੇ ਵਿੱਚ ਪੱਕਾ ਕਰੇ, ਸਰਕਾਰ ਬਰਾਬਰ ਕੰਮ ਬਰਾਬਰ ਤਨਖਾਹ ਸਾਰੀਆ ਕੈਟਾਗਰੀਆਂ ਤੇ ਲਾਗੂ ਕਰੇ, ਪੰਜਾਬ ਸਰਕਾਰ 5 ਫ਼ੀਸਦੀ ਦਾ ਵਾਧਾ ਤੇ ਤਨਖਾਹ ਦੇ ਵਿਚ ਇਕਸਾਰਤਾ ਕਰੇ, ਕਿਲੋਮੀਟਰ ਸਕੀਮ ਬੱਸਾਂ ਬੰਦ ਕਰੇ ਘੱਟੋ ਘੱਟ ਪੰਜਾਬ ਦੀ ਰੇਸ਼ੋ ਮੁਤਾਬਿਕ 10 ਹਜ਼ਾਰ ਸਰਕਾਰੀ ਬੱਸਾਂ ਦਾ ਪ੍ਰਬੰਧ ਕਰੇ, ਸਰਕਾਰ ਮਾਰੂ ਕੰਡੀਸ਼ਨਾ ਦੇ ਵਿੱਚ ਸੋਧ ਕਰੋ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰੋ ਅਤੇ ਕਿਸੇ ਵੀ ਮੁਲਾਜ਼ਮ ਦਾ ਰੋਜ਼ਗਾਰ ਖੋਹਿਆ ਨਾ ਜਾਵੇ।



