ਸੁਸ਼ੀਲ ਕੁਮਾਰ ਸ਼ਸ਼ੀ ,ਲੁਧਿਆਣਾ : ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਪੈਂਦੀ ਸੰਜੇ ਗਾਂਧੀ ਕਾਲੋਨੀ ‘ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਵਿਅਕਤੀਆਂ ਨੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਕਿ ਬਦਮਾਸ਼ ਸਵੇਰ ਵੇਲੇ ਲੁੱਟ ਦੀ ਨੀਅਤ ਨਾਲ ਨੌਜਵਾਨ ਨੂੰ ਨਿਸ਼ਾਨਾ ਬਣਾ ਰਹੇ। ਸੈਰ ਕਰ ਰਹੇ ਨੌਜਵਾਨ ਨੇ ਜਦ ਰੌਲਾ ਪਾਇਆ ਤਾਂ ਬਦਮਾਸ਼ਾਂ ਨੇ ਉਸ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਦਿੱਤੇ। ਸਿੱਟੇ ਵਜੋਂ ਉਸਦੀ ਥਾਂ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਜੇ ਗਾਂਧੀ ਕਾਲੋਨੀ ਵਾਸੀ ਦਿਨੇਸ਼ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਇਸ ਸਾਰੇ ਮਾਮਲੇ ਦੀ ਡੁੰਗਾਈ ਨਾਲ ਪੜਤਾਲ ਕਰਨ ਵਿੱਚ ਜੁੱਟ ਗਈ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


