Ad-Time-For-Vacation.png

ਲੁਧਿਆਣਾ ‘ਚੋਂ ਫੜੀ ਦੋ ਅਰਬ ਦੀ ਹੈਰੋਇਨ 

ਲੁਧਿਆਣਾ: ਐਸਟੀਐਫ ਲੁਧਿਆਣਾ ਦੀ ਟੀਮ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਦੋ ਅਰਬ ਰੁਪਏ ਮੁੱਲ ਦੀ 40 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲ਼ਿਸ ਨੇ ਸੂਹ ਦੇ ਅਧਾਰ ‘ਤੇ ਹੀ ਉਸ ਨੂੰ ਗ੍ਰਿਫਤਾਰ ਕੀਤਾ ਹੈ। ਉਹ ਪਹਿਲਾਂ ਵੀ ਨਸ਼ੇ ਦਾ ਕਾਰੋਬਾਰ ਕਰਦਾ ਰਿਹਾ ਹੈ।

ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪਾਲ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਉਸ ਕੋਲੋਂ ਹੋਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਮੰਨਣਾ ਹੈ ਕਿ ਇਸ ਵਿਅਕਤੀ ਕੋਲੋਂ ਆਉਣ ਵਾਲੇ ਦਿਨਾਂ ‘ਚ ਵੱਡੇ ਖੁਲਾਸੇ ਹੋ ਸਕਦੇ ਹਨ।

ਇਸ ਤੋਂ ਪਹਿਲਾਂ ਸਪੈਸ਼ਲ ਟਾਸਕ ਫੋਰਸ ਨੇ ਥਾਣਾ ਕੂੰਮਕਲਾਂ ਕੋਲੋਂ ਮੋਟਰਸਾਈਕਲ ਸਵਾਰ ਨਸ਼ਾ ਤਸਕਰ ਨੂੰ 260 ਗ੍ਰਾਮ ਹੈਰੋਇਨ ਅਤ 47 ਹਜ਼ਾਰ ਰੁਪਏ ਨਗਦੀ ਸਮੇਤ ਗ੍ਰਿਫ਼ਤਾਰ ਕੀਤਾ ਸੀ। ਕਾਬੂ ਕੀਤੇ ਗਏ ਕੁਲਵੰਤ ਸਿੰਘ ਉਰਫ ਕਾਲਾ ਵਾਸੀ ਪਿੰਡ ਚੌਂਤਾ (ਲੁਧਿਆਣਾ) ਕੋਲੋਂ ਵੀ ਪੁਲ਼ਿਸ ਨੂੰ ਕਈ ਸੁਰਾਗ ਮਿਲੇ ਸੀ।

ਐਸਟੀਐਫ ਲੁਧਿਆਣਾ ਨੇ ਕਿਹਾ ਹੈ ਕਿ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਪ੍ਰਦੇਸ਼ ਨੂੰ ਨਸ਼ਾ ਮੁਕਤ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਮੁਤਾਬਕ ਆਉਣ ਵਾਲੇ ਦਿਨਾਂ ‘ਚ ਹੋਰ ਤਸਕਰ ਵੀ ਗ੍ਰਿਫਤਾਰ ਹੋਣਗੇ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.