ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਲੁਧਿਆਣਾ-ਦਿੱਲੀ ਹਾਈਵੇ ‘ਤੇ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਰੂਪ ‘ਚ ਫੱਟੜ ਹੋ ਗਏ। ਹਾਦਸਾ ਸ਼ੇਰਪੁਰ ਚੌਕ ‘ਚ ਦਾਦਾ ਮੋਟਰਜ਼ ਦੇ ਬਿਲਕੁਲ ਸਾਹਮਣੇ ਵਾਪਰਿਆ। ਹਾਦਸਾ ਇਸ ਕਦਰ ਭਿਆਨਕ ਸੀ ਕਿ ਸਵਿਫਟ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਵਾਲੀ ਥਾਂ ਦੇ ਕੋਲ ਮੌਜੂਦ ਕੁਝ ਲੋਕਾਂ ਦਾ ਕਹਿਣਾ ਹੈ ਕਿ ਤੇਜ਼ ਰਫਤਾਰ ਹੀ ਕਾਰਨ ਸਵਿਫਟ ਕਾਰ ਆਪਣਾ ਸੰਤੁਲਨ ਗੁਆ ਬੈਠੀ। ਕਾਰ ਦੀ ਰਫਤਾਰ ਇਸ ਕਦਰ ਤੇਜ਼ ਸੀ ਕਿ ਉਸਨੇ ਇਕ ਰਿਕਸ਼ਾ, ਸਾਈਕਲ ਤੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਸਿੱਟੇ ਵਜੋਂ ਰਿਕਸ਼ਾ ਚਾਲਕ ਦੀ ਮੌਤ ਹੋ ਗਈ ਜਦਕਿ ਗੰਭੀਰ ਰੂਪ ‘ਚ ਫੱਟੜ ਹੋਏ ਦੋ ਵਿਅਕਤੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਹਾਦਸੇ ਦੌਰਾਨ ਮਾਰੇ ਗਏ ਵਿਅਕਤੀ ਦੀ ਪਛਾਣ ਹੈਬੋਵਾਲ ਵਾਸੀ ਦਲੀਪ ਸ਼ਾਹ ਵਜੋਂ ਹੋਈ ਹੈ। ਫੱਟੜ ਹੋਏ ਵਿਅਕਤੀ ਪ੍ਰਤਾਪ ਨਗਰ ਦੇ ਵਾਸੀ ਰਾਮ ਬਚਨ ਅਤੇ ਪ੍ਰੇਮ ਚੰਦ ਦਾ ਇਲਾਜ ਸਿਵਲ ਹਸਪਤਾਲ ਵਿੱਚ ਕੀਤਾ ਜਾ ਰਿਹਾ। ਜ਼ਖ਼ਮੀਆਂ ਦਾ ਕਹਿਣਾ ਹੈ ਕਿ ਜਦੋਂ ਉਹ ਕੰਮ ਤੋਂ ਵਾਪਸ ਆ ਰਹੇ ਸਨ ਤਾਂ ਉਹ ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆ ਗਏ। ਹਾਦਸਾ ਇਸ ਕਦਰ ਭਿਆਨਕ ਸੀ ਕਿ ਟੱਕਰ ਵੱਜਦੇ ਹੀ ਕਾਰ ਦੇ ਏਅਰਬੈਗ ਖੁੱਲ੍ਹ ਗਏ ਤੇ ਡਰਾਈਵਰ ਬਚ ਗਿਾ। ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਇਸ ਸਾਰੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


