ਲੌਕਡਾਊਨ ‘ਚ ਨੌਕਰੀਆਂ ਤੋਂ ਵਾਂਝੇ ਜੋੜੇ ਨੇ ਆਪਣੀ ਢਾਈ ਮਹੀਨੇ ਦੀ ਬੱਚੀ ਵੇਚੀ

ਕੋਲਕਾਤਾ: ਪੱਛਮੀ ਮਿਦਨਾਪੁਰ ਜ਼ਿਲ੍ਹੇ ਵਿੱਚ ਰਹਿ ਰਹੇ ਬੇਰੁਜ਼ਗਾਰ ਜੋੜੇ ਦੀ ਦਿਲ ਦਹਿਲਾ ਦੇਣ ਵਾਲੀ ਸਥਿਤੀ ਸਾਹਮਣੇ ਆਈ ਹੈ। ਬੇਰੁਜ਼ਗਾਰੀ ਤੇ ਭੁੱਖਮਰੀ ਤੋਂ ਪ੍ਰੇਸ਼ਾਨ ਇਸ ਜੋੜੇ ਨੂੰ ਜਦੋਂ ਕੋਈ ਰਾਹ ਨਾ ਲੱਭਾ ਤਾਂ ਇਨ੍ਹਾਂ ਆਪਣੀ ਢਾਈ ਮਹੀਨੇ ਦੀ ਬੱਚੀ 3000 ਰੁਪਏ ‘ਚ ਵੇਚ ਦਿੱਤੀ।
ਇੱਕ ਘਰੇਲੂ ਕੰਮ ਕਰਨ ਵਾਲੀ ਮਹਿਲਾ ਜੋ ਪਿਛਲੇ ਤਿੰਨ ਮਹੀਨੀਆਂ ਤੋਂ ਬੇਰੁਜ਼ਗਾਰ ਸੀ, ਕਿਉਂਕਿ ਉਸ ਦੇ ਮਾਲਕ ਨੇ ਕੋਵਿਡ-19 ਦੇ ਡਰ ਤੋਂ ਉਸ ਨੂੰ ਕੰਮ ਤੇ ਆਉਣ ਤੋਂ ਮਨ੍ਹਾਂ ਕਰ ਦਿੱਤੀ। ਉਸ ਦਾ ਦਿਹਾੜੀ ਮਜ਼ਦੂਰੀ ਕਰਨ ਵਾਲਾ ਪਤੀ ਵੀ ਲੌਕਡਾਊਨ ਕਾਰਨ ਕੰਮ ਤੋਂ ਵਾਂਝਾ ਸੀ।
ਦਿਲ ਚੀਰਨ ਵਾਲਾ ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਬੀਤੇ ਵੀਰਵਾਰ ਪੁਲਿਸ ਨੇ ਇੱਕ ਐਨਜੀਓ ਨਾਲ ਮਿਲ ਕਿ ਢਾਈ ਮਹੀਨੇ ਦੀ ਬੱਚੀ ਨੂੰ ਹਾਵੜਾ ਦੇ ਇੱਕ ਘਰ ‘ਚੋਂ ਬਰਾਮਦ ਕਿਤਾ। ਇਸ ਤੋਂ ਬਾਅਦ ਬੱਚੀ ਨੂੰ ਇੱਕ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਉਸ ਦੇ ਮਾਪੇ ਅਜੇ ਵੀ ਉਸ ਤੋਂ ਕਾਫ਼ੀ ਦੂਰ ਹਨ।
ਪੁਲਿਸ ਮੁਤਾਬਕ ਬੱਚੀ ਨੂੰ ਉਸ ਦੇ ਅਸਲੀ ਮਾਪਿਆਂ ਦੇ ਦੂਰ ਦੀ ਰਿਸ਼ਤੇਦਾਰੀ ਦੇ ਇੱਕ ਜੋੜੇ ਕੋਲ ਪਾਇਆ ਗਿਆ ਹੈ। ਪੁੱਛਗਿੱਛ ਤੇ ਜਾਂਚ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਬੱਚੀ ਦੇ ਮਾਪਿਆਂ ਨੇ ਉਸ ਨੂੰ ਸਿਰਫ 3 ਹਜ਼ਾਰ ਰੁਪਏ ‘ਚ ਵੇਚ ਦਿੱਤਾ ਸੀ।
ਇੱਕ ਚਸ਼ਮਦੀਦ ਨੇ ਪੁਲਿਸ ਨੂੰ ਦੱਸਿਆ ਕਿ ਬੱਪਨ ਧਾਰਾ ਤੇ ਉਸ ਦੀ ਪਤਨੀ ਤਾਪਸੀ, ਜੋ ਮਿਦਨਾਪੁਰ ਜ਼ਿਲ੍ਹੇ ਦੇ ਘੱਟਲ ਦੇ ਵਸਨੀਕ ਹਨ, ਲੌਕਡਾਊਨ ਦੌਰਾਨ ਬੇਰੁਜ਼ਗਾਰ ਹੋ ਗਏ ਸਨ।
ਪੁਲਿਸ ਨੂੰ ਮਿਲੀ ਜਾਣਕਾਰੀ ਮੁਤਾਬਕ ਇਹ ਜੋੜਾ ਬੇਰੋਜ਼ਗਾਰ ਹੋ ਗਿਆ ਸੀ ਤੇ ਇਨ੍ਹਾਂ ਕੋਲ ਬੱਚੀ ਨੂੰ ਪਾਲਣ ਤੱਕ ਦੇ ਪੈਸੇ ਨਹੀਂ ਸਨ। ਬੱਚੀ ਨੂੰ ਦੁੱਧ ਪੀਲਾਉਣ ਲਈ ਵੀ ਉਨ੍ਹਾਂ ਨੂੰ ਮੁਸ਼ਕਲਾਂ ਆ ਰਹੀਆਂ ਸਨ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਦੀਪ ਕੁਮਾਰ ਬੋਸ ਨੇ ਦੱਸਿਆ ਕਿ ਬੱਚੇ ਨੂੰ ਤਿੰਨ ਤੋਂ ਚਾਰ ਦਿਨ ਹਸਪਤਾਲ ਵਿੱਚ ਰੱਖਿਆ ਜਾਵੇਗਾ। “ਇਸ ਤੋਂ ਬਾਅਦ ਅਸੀਂ ਬੱਚੇ ਨੂੰ ਸਰਕਾਰੀ ਤੌਰ ‘ਤੇ ਚੱਲਣ ਵਾਲੇ ਘਰ ਭੇਜਾਂਗੇ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.