ਲੰਡਨ ਦੇ ਧਨਾਢ ਸਿੱਖ ਵੱਲੋਂ ਪਾਕਿਸਤਾਨ ਦੇ ਗੁਰਦੁਆਰਿਆਂ ਲਈ 500 ਮਿਲੀਅਨ ਪੌਂਡ ਦੇ ਫੰਡ ਦਾ ਐਲਾਨ

ਲੰਡਨ:ਬ੍ਰਿਿਟਸ਼ ਦੇ ਇੱਕ ਨਾਮੀ ਸਿੱਖ ਵੱਲੋਂ ਪਾਕਿਸਤਾਨ ਵਿਚਲੇ ਗੁਰਦੁਆਰਿਆਂ ਲਈ 5੦੦ ਮਿਲੀਅਨ ਪੌਂਡ (44 ਅਰਬ ਰੁਪਏ) ਦੀ ਫੰਡ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।ਪੀਟਰ ਵਿਰਦੀ ਨਾਮੀ ਸਿੱਖ ਵੱਲੋਂ ਇਹ ਐਲਾਨ ਲੰਡਨ ‘ਚ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਵਿਚ ਪਾਕਿਸਤਾਨ ਟੂਰਿਜ਼ਮ ਬੋਰਡ ਦੇ ਚੇਅਰਮੈਨ ਜ਼ੁਲਫੀ ਬੁਖਾਰੀ ਅਤੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖ਼ਾਨ ਦੇ ਵਿਸ਼ੇਸ਼ ਸਹਾਇਕ ਸਾਹਮਣੇ ਕੀਤਾ ਗਿਆ।ਇਹ ਪ੍ਰੋਗਰਾਮ ਸਿੱਖ ਧਨਾਢ ਵਪਾਰੀ ਪੀਟਰ ਵਿਰਦੀ ਦੇ ਸਹਿਯੋਗ ਨਾਲ ਸੈਂਟਰਲ ਗੁਰਦੁਆਰਾ (ਖਾਲਸਾ ਜਥਾ) ਦੁਆਰਾ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਜੁਲਫ਼ੀ ਬੁਖਾਰੀ ਮੁੱਖ ਮਹਿਮਾਨ ਸਨ।ਪੀਟਰ ਵਿਰਦੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਂ ਹੇਠ ਟਰੱਸਟ ਦੀ ਸਥਾਪਨਾ ਦਾ ਐਲਾਨ ਕਰਕੇ ਵੱਡੀ ਵਿੱਤੀ ਵਚਨਬੱਧਤਾ ਦੁਹਰਾਈ, ਜਿਸ ਨੂੰ ਦੁਨੀਆਂ ਭਰ ਦੇ ਸਿੱਖ ਜਥਿਆਂ ਤੋਂ ਨੁਮਾਇੰਦਗੀ ਮਿਲੇਗੀ।’ਇੰਟਰਨੈਸ਼ਨਲ ਦ ਨਿਊਜ਼’ ਵੈੱਬਸਾਈਟ ‘ਤੇ ਛਪੀ ਖਬਰ ਮੁਤਾਬਕ ਸਿੱਖ ਬਿਜ਼ਨੈੱਸਮੈਨ ਨੇ ਘੋਸ਼ਣਾ ਕੀਤੀ ਕਿ ਉਨ੍ਹਾਂ ਦੀ ਆਪਣੀ ਚੈਰੀਟੇਬਲ ਸੰਸਥਾ ਪੀਟਰ ਵਿਰਦੀ ਫਾਊਂਡੇਸ਼ਨ, ਹੋਰਨਾਂ ਸਿੱਖ ਜਥੇਬੰਦੀਆਂ ਨਾਲ ਹੱਥ ਮਿਲਾ ਕੇ ਪਾਕਿਸਤਾਨ ਵਿਚ 500 ਮਿਲੀਅਨ ਪੌਂਡ ਲਗਾ ਕੇ ਗੁਰਦੁਆਰਿਆਂ ਦਾ ਨਵੀਨੀਕਰਨ ਅਤੇ ਉਨ੍ਹਾਂ ਨੂੰ ਆਧੁਨਿਕ ਬਣਾਉਣ ਲਈ ਸਥਾਨਕ ਅਰਥ ਵਿਵਸਥਾ ਨੂੰ ਹੁਲਾਰਾ ਦੇਣਗੇ।ਜ਼ਿਕਰਯੋਗ ਹੈ ਕਿ ਵਿਰਦੀ ਫਾਊਂਡੇਸ਼ਨ ਨੇ ਵੱਖੋ-ਵੱਖਰੇ ਦਾਨੀਆਂ/ਸੇਵਾਦਾਰਾਂ ਦੇ ਨਾਲ ਮਿਲ ਕੇ ਹਾਲ ਹੀ ਵਿਚ ਭਾਰਤ ਤੋਂ ਬਾਹਰ ਸਭ ਤੋਂ ਪੁਰਾਣੇ ਗੁਰਦੁਆਰਾ ਸੈਂਟਰਲ ਗੁਰਦੁਆਰਾ ਖਾਲਸਾ ਜਥਾ ਦੀ ਪੂਰੀ ਮੁਰੰਮਤ ਕੀਤੀ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.