ਲੱਖਾ ਸਧਾਣਾ ਦਾ ਸੰਘਰਸ਼ ਰੰਗ ਲਿਆਇਆ ,ਸਾਈਨ ਬੋਰਡਾਂ ‘ਤੇ ਹੁਣ ਨਹੀਂ ਦਿਖੇਗੀ ਇਹ ਭਾਸ਼ਾ

ਭਾਸ਼ਾ ਕੋਈ ਵੀ ਚੰਗੀ ਮਾੜੀ ਨਹੀਂ ਹੁੰਦੀ ਪਰ ਮਾਂ ਬੋਲੀ ਨੂੰ ਹਮੇਸ਼ਾ ਸਨਮਾਨ ਮਿਲਣਾ ਚਾਹੀਦਾ ਹੈ । ਅੰਮ੍ਰਿਤਸਰ ਕੌਮੀ ਸ਼ਾਹਰਾਹ ਉੱਤੇ ਲੱਗੇ ਨਵੇਂ ਸਾਈਨ ਬੋਰਡਾਂ ਵਿੱਚ ਹੁਣ ਪੰਜਾਬੀ ਭਾਸ਼ਾ ਪਟਰਾਣੀ ਬਣੇਗੀ। ਇਨ੍ਹਾਂ ਸਾਈਨ ਬੋਰਡਾਂ ‘ਤੇ ਹੁਣ ਹਿੰਦੀ ਭਾਸ਼ਾ ਨਹੀਂ ਦਿਖੇਗੀ। ਨਵੇਂ ਸਾਈਨ ਬੋਰਡਾਂ ‘ਚ ਪੰਜਾਬੀ ਤੇ ਅੰਗਰੇਜ਼ੀ ਭਾਸ਼ਾ ਦੇ ਹੀ ਦਰਸ਼ਨ ਹੋਣਗੇ, ਜਦਕਿ ਪੰਜਾਬੀ ਸਭ ਤੋਂ ਉਪਰ ਹੋਏਗੀ। ਰਾਜਸਥਾਨ ਵਿੱਚ ਨਵੇਂ ਸਾਈਨ ਬੋਰਡਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਨ੍ਹਾਂ ਨੂੰ 31 ਦਸੰਬਰ ਤੱਕ ਪੁਰਾਣੇ ਬੋਰਡਾਂ ਨਾਲ ਤਬਦੀਲ ਕਰ ਦਿੱਤਾ ਜਾਏਗਾ।ਜਾਣਕਾਰੀ ਅਨੁਸਾਰ ਲੋਕ ਨਿਰਮਾਣ ਵਿਭਾਗ ਨੇ ਦੋ ਦਿਨ ਪਹਿਲਾਂ ਸੜਕ ਉਸਾਰਨ ਵਾਲੀ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ, ਜਿਸ ਵਿੱਚ ਨਵੇਂ ਸਾਈਨ ਬੋਰਡ ਸਿਰਫ਼ ਪੰਜਾਬੀ ਤੇ ਅੰਗਰੇਜ਼ੀ ਭਾਸ਼ਾ ਵਿੱਚ ਲਿਖਣ ਦੇ ਹੁਕਮ ਕੀਤੇ ਗਏ ਹਨ।

ਕੌਮੀ ਸ਼ਾਹਰਾਹ ‘ਤੇ ਲੱਗੇ ਸਾਈਨ ਬੋਰਡਾਂ ਵਿੱਚ ਪੰਜਾਬੀ ਨੂੰ ਪਹਿਲਾਂ ਤੀਜੇ ਨੰਬਰ ‘ਤੇ ਰੱਖਿਆ ਹੋਇਆ ਸੀ, ਜਿਸ ਤੋਂ ਕਾਫ਼ੀ ਰੌਲਾ ਪਿਆ ਸੀ। ਮਾਲਵਾ ਯੂਥ ਫੈਡਰੇਸ਼ਨ ਦੇ ਪ੍ਰਧਾਨ ਲੱਖਾ ਸਧਾਣਾ ਦੀ ਅਗਵਾਈ ਵਿੱਚ ਨੌਜਵਾਨਾਂ ਨੇ ਇਨ੍ਹਾਂ ਬੋਰਡਾਂ ‘ਤੇ ਕਾਲਖ ਫੇਰ ਦਿੱਤੀ ਸੀ। ਇਸ ਮਗਰੋਂ ਬਠਿੰਡਾ ਪੁਲੀਸ ਨੇ ਲੱਖਾ ਸਧਾਣਾ ਅਤੇ ਬਾਬਾ ਹਰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਸੀ।

ਲੋਕ ਨਿਰਮਾਣ ਵਿਭਾਗ ਨੇ ਹੁਣ ਨਵੇਂ ਫ਼ੈਸਲੇ ਤਹਿਤ ਹਿੰਦੀ ਭਾਸ਼ਾ ਨੂੰ ਨਵੇਂ ਸਾਈਨ ਬੋਰਡਾਂ ਤੋਂ ਬਾਹਰ ਕਰ ਦਿੱਤਾ ਹੈ। ਬਠਿੰਡਾ-ਅੰਮ੍ਰਿਤਸਰ ਮਾਰਗ ‘ਤੇ 120 ਕਿਲੋਮੀਟਰ ਦੇ ਦਾਇਰੇ ਵਾਲੇ ਸਾਈਨ ਬੋਰਡ ਤਬਦੀਲ ਹੋਣੇ ਹਨ। ਬਠਿੰਡਾ ਜ਼ੀਰਕਪੁਰ ਸੜਕ ਮਾਰਗ ‘ਤੇ ਜਿਹੜੇ ਸਾਈਨ ਬੋਰਡ ਲੱਗੇ ਹਨ, ਉਨ੍ਹਾਂ ਵਿੱਚ ਪੰਜਾਬੀ ਭਾਸ਼ਾ ਉਪਰ ਹੈ ਅਤੇ ਹੇਠਾਂ ਅੰਗਰੇਜ਼ੀ ਭਾਸ਼ਾ ਹੈ।ਬਠਿੰਡਾ ਅੰਮ੍ਰਿਤਸਰ ਕੌਮੀ ਸ਼ਾਹਰਾਹ ਦੇ ਨੋਡਲ ਅਧਿਕਾਰੀ ਅੰਗਰੇਜ਼ ਸਿੰਘ ਨੇ ਕਿਹਾ ਕਿ ਨਵੇਂ ਸਾਈਨ ਬੋਰਡ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਤੇ ਜਲਦੀ ਹੀ ਸੜਕਾਂ ‘ਤੇ ਨਵੇਂ ਬੋਰਡ ਨਜ਼ਰ ਪੈਣਗੇ। ਲੋਕ ਨਿਰਮਾਣ ਵਿਭਾਗ ਦੇ ਮੁੱਖ ਇੰਜਨੀਅਰ ਏ.ਕੇ.ਸਿੰਗਲਾ ਨੇ ਕਿਹਾ ਕਿ 31 ਦਸੰਬਰ ਤੱਕ ਸਾਰੇ ਸਾਈਨ ਬੋਰਡ ਤਬਦੀਲ ਹੋ ਜਾਣਗੇ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.