ਸਟਾਫ ਰਿਪੋਰਟਰ, ਖੰਨਾ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਅਧੀਨ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਹ ਮਾਮਲਾ ਚਰਨਜੀਤ ਕੌਰ ਪਤਨੀ ਹਰਜਿੰਦਰ ਸਿੰਘ ਵਾਸੀ ਖੰਨਾ ਖੁਰਦ ਦੀ ਸ਼ਿਕਾਇਤ ‘ਤੇ ਗੁਰਿੰਦਰਜੀਤ ਸਿੰਘ ਤੇ ਦਲਵੀਰ ਸਿੰਘ ਖ਼ਿਲਾਫ਼ ਦਰਜ ਕੀਤਾ ਗਿਆ। ਪੁਲਿਸ ਕੋਲ ਦਰਜ ਕਰਵਾਈ ਰਿਪੋਰਟ ਰਾਹੀਂ ਚਰਨਜੀਤ ਕੌਰ ਨੇ ਦੱਸਿਆ ਉਸ ਦੀ ਲੜਕੀ ਹਰਸ਼ਪ੍ਰਰੀਤ ਕੌਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਗੁਰਿੰਦਰਜੀਤ ਸਿੰਘ ਤੇ ਦਲਵੀਰ ਸਿੰਘ ਨੇ 18 ਲੱਖ ਰੁਪਏ ਦੀ ਧੋਖਾਧੜੀ ਕੀਤੀ, ਜਿੰਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।