ਨਵੀਂ ਦਿੱਲੀ, (ਸੁਖਰਾਜ ਸਿੰਘ): ਗੁਰਮੁਖੀ ਲਿਪੀ ਦੇ ਵਿਕਾਸ ਲਈ ਸਿੱਖ ਗੁਰੂਆਂ ਦਾ ਯੋਗਦਾਨ ਵਿਸੇ ‘ਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ਵਲੋਂ ਇਕ ਸੈਮੀਨਾਰ ਕਰਵਾਇਆ ਗਿਆ। ਇੰਟਰਨੈਸ਼ਨਲ ਸੈਂਟਰ ਫ਼ਾਰ ਸਿੱਖ ਸਟਡੀਜ਼ ਵਲੋਂ ਕਰਵਾਏ ਜਾਂਦੇ ਮਾਸਿਕ ਸੈਮੀਨਾਰ ਦੀ ਲੜੀ ‘ਚ ਇਸ ਵਾਰ ਡਾ. ਬਲਬੀਰ ਸਿੰਘ ਸੈਂਟਰ ਦੇਹਰਾਦੂਨ ਦੇ ਡਾਇਰੈਕਟਰ ਡਾ. ਹਰਭਜਨ ਸਿੰਘ ਨੇ ਸਿੱਖ ਗੁਰੂਆਂ ਵਲੋਂ ਗੁਰਮੁਖੀ ਲਿਪੀ ਦੇ ਵਿਕਾਸ ‘ਚ ਪਾਏ ਗਏ ਯੋਗਦਾਨ ਦੀ ਜਾਣਕਾਰੀ ਦਿਤੀ।ਸੈਮੀਨਾਰ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਕੀਤੀ। ਡਾ. ਹਰਭਜਨ ਸਿੰਘ ਦੇ ਵਿਚਾਰਾਂ ਦਾ ਕੇਂਦਰੀ ਆਧਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੋਲੀ ਅਤੇ ਲਿਪੀ ਸੀ। ਡਾ. ਜਸਪਾਲ ਸਿੰਘ ਨੇ ਡਾ. ਹਰਭਜਨ ਸਿੰਘ ਦੇ ਵਿਚਾਰਾਂ ਦੀ ਪ੍ਰੋੜਤਾ ਕਰਦੇ ਹੋਏ ਪੰਜਾਬੀ ਭਾਸ਼ਾ ਨੂੰ ਵੇਦਾਂ ਤੋਂ ਪੁਰਾਣੀ ਭਾਸ਼ਾ ਦਸਿਆ। ਡਾ. ਹਰਭਜਨ ਸਿੰਘ ਨੇ ਦਸਿਆ ਕਿ ਗੁਰੂ ਨਾਨਕ ਸਾਹਿਬ ਵਲੋਂ ਲਿਪੀ ਦੀ ਕੀਤੀ ਗਈ ਸ਼ੁਰੂਆਤ ਨੂੰ ਗੁਰੂ ਅੰਗਦ ਦੇਵ ਜੀ ਵਲੋਂ ਸੰਪੂਰਣ ਕਰਨ ਦੀ ਗੱਲ ਕਰਦੇ ਹੋਏ ਉਨ੍ਹਾਂ ਨੇ ਵਿਸ਼ੇਸ਼ ਉਚਾਰਣ ਲਈ ਪੰਜਾਬੀ ਭਾਸ਼ਾ ਵਿਚ ਵਰਤੇ ਗਏ ਕਈ ਅਖਰਾਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਅਖਰਾਂ ਦੀ ਬਨਾਵਟ ਅਤੇ ਵਿਵਸਥਾ ਬਾਰੇ ਵੀ ਵਿਚਾਰ ਰੱਖੇ। ਅਦਾਰੇ ਦੇ ਚੇਅਰਮੈਨ ਸ. ਤਰਲੋਚਨ ਸਿੰਘ ਨੇ ਪਤਵੰਤੇ ਸੱਜਣਾਂ ਦਾ ਧਨਵਾਦ ਕੀਤਾ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


