ਵੈਨਕੂਵਰ ਵਿਚਾਰ ਮੰਚ ਵੱਲੋਂ ਸ਼ਾਇਰ ਰਵਿੰਦਰ ਸਹਿਰਾਅ ਅਤੇ ਹਰਦਿਆਲ ਸਿੰਘ ਚੀਮਾ ਨਾਲ ਸਾਹਿਤਕ ਮਿਲਣੀ

ਸਰੀ, 3 ਅਪ੍ਰੈਲ (ਹਰਦਮ ਮਾਨ)-ਬੀਤੇ ਦਿਨ ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵਿਖੇ ਵੈਨਕੂਵਰ ਵਿਚਾਰ ਮੰਚ ਵੱਲੋਂ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਤੋਂ ਆਏ ਨਾਮਵਰ ਸ਼ਾਇਰ ਰਵਿੰਦਰ ਸਹਿਰਾਅ ਅਤੇ ਸਿਆਟਲ ਤੋਂ ਬਹੁਪੱਖੀ ਸਾਹਿਤਕਾਰ ਹਰਦਿਆਲ ਸਿੰਘ ਚੀਮਾ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਸਾਹਿਤਕ ਮਿਲਣੀ ਵਿਚ ਹਰਦਿਆਲ ਸਿੰਘ ਚੀਮਾ ਨੇ ਆਪਣੀਆਂ ਸਾਹਿਤਕ ਅਤੇ ਨਿੱਜੀ ਪ੍ਰਾਪਤੀਆਂ ਜ਼ਿਕਰ ਕਰਦਿਆਂ ਆਪਣੀ ਸਵੈ-ਜੀਵਨੀ ਦੇ ਕੁਝ ਅੰਸ਼ਾਂ ਰਾਹੀਂ ਹਾਜ਼ਰੀਨ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਆਪਣੇ ਬਚਪਨ ਦੇ ਸੰਘਰਸ਼ਮਈ ਦਿਨਾਂ, ਕਲਕੱਤਾ ਵਿਖੇ ਕੀਤੀ ਨਿੱਜੀ ਨੌਕਰੀ ਅਤੇ ਬਾਅਦ ਵਿੱਚ ਇੰਡੀਅਨ ਏਅਰਲਾਈਨਜ਼ ਵਿੱਚ ਨਿਭਾਈਆਂ ਲੰਬੀਆਂ ਸਰਕਾਰੀ ਸੇਵਾਵਾਂ ਦੇ ਤਜ਼ਰਬਿਆਂ ਨੂੰ ਵਿਸਥਾਰ ਨਾਲ ਸਾਂਝਾ ਕੀਤਾ। ਇਸੇ ਲੜੀ ਵਿੱਚ ਸਰੀ ਦੇ ਵਸਨੀਕ ਅਤੇ ਇੰਡੀਅਨ ਏਅਰ ਫੋਰਸ ਤੋਂ ਸੇਵਾ ਮੁਕਤ ਅਧਿਕਾਰੀ ਰਣਜੀਤ ਸਿੰਘ ਚੀਮਾ ਨੇ ਆਪਣੀ ਜ਼ਿੰਦਗੀ ਦੇ ਅਹਿਮ ਪੜਾਵਾਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਆਪਣੇ ਸਕੂਲੀ ਜੀਵਨ ਦੇ ਕਿੱਸੇ, ਏਅਰ ਫੋਰਸ ਵਿੱਚ ਭਰਤੀ ਹੋਣ ਦੀ ਪ੍ਰੇਰਨਾਦਾਇਕ ਕਹਾਣੀ ਅਤੇ ਫੌਜੀ ਸੇਵਾ ਦੌਰਾਨ ਵਾਪਰੇ ਯਾਦਗਾਰੀ ਪਲ ਸਾਂਝਾ ਕਰਦਿਆਂ ਮਹਿਫਲ ਵਿੱਚ ਰੰਗ ਬੰਨ੍ਹ ਦਿੱਤਾ।

ਸਮਾਗਮ ਦੇ ਦੂਜੇ ਪੜਾਅ ਵਿੱਚ ਸ਼ਾਇਰ ਰਵਿੰਦਰ ਸਹਿਰਾਅ ਨੇ ਆਪਣੀ ਸਾਹਿਤਕ ਯਾਤਰਾ ਬਾਰੇ ਚਰਚਾ ਕਰਦਿਆਂ ਆਪਣੀਆਂ ਚਰਚਿਤ ਪੁਸਤਕਾਂ ‘ਲਾਹੌਰ ਨਾਲ ਗੱਲਾਂ’ ਅਤੇ ‘ਸੁਰਖ਼ ਰਾਹਾਂ ਦੇ ਹਮਸਫ਼ਰ’ ਦੇ ਵੱਖ-ਵੱਖ ਪਹਿਲੂਆਂ ‘ਤੇ ਰੌਸ਼ਨੀ ਪਾਈ। ਇਸ ਦੌਰਾਨ ਮੋਹਨ ਗਿੱਲ ਨੇ ਹਾਲ ਹੀ ਵਿੱਚ ਕੀਤੇ ਆਪਣੇ ਪੰਜਾਬ ਦੌਰੇ ਦੇ ਤਜਰਬੇ ਅਤੇ ਉਥੋਂ ਦੀਆਂ ਸਾਹਿਤਕ ਸਰਗਰਮੀਆਂ ਬਾਰੇ ਵਿਚਾਰ ਪੇਸ਼ ਕੀਤੇ। ਇਸ ਮਿਲਣੀ ਵਿੱਚ ਅੰਗਰੇਜ਼ ਸਿੰਘ ਬਰਾੜ, ਗੁਰਮੇਲ ਸਿੰਘ ਰਾਏ ਅਤੇ ਹਰਦਮ ਸਿੰਘ ਮਾਨ ਸਮੇਤ ਕਈ ਹੋਰ ਸਾਹਿਤ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਵੈਨਕੂਵਰ ਵਿਚਾਰ ਮੰਚ ਵੱਲੋਂ ਅੰਗਰੇਜ਼ ਸਿੰਘ ਬਰਾੜ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਇਸ ਮਿਲਣੀ ਨੂੰ ਸਾਹਿਤਕ ਸਾਂਝ ਮਜ਼ਬੂਤ ਕਰਨ ਵਾਲਾ ਉਪਰਾਲਾ ਦੱਸਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.