ਸ਼੍ਰੋਮਣੀ ਕਮੇਟੀ ਦੀ ਟਾਕਸ ਫੋਰਸ ਅਤੇ ਕਾਰਜਕਾਰੀ ਜੱਥੇਦਾਰਾਂ ਦੇ ਹਮਾਇਤੀਆਂ ‘ਚ ਟਕਰਾਅ

ਅੰਮ੍ਰਿਤਸਰ: (12 ਅਕਤੂਬਰ, 2017) ਦਰਬਾਰ ਸਾਹਿਬ ਚੌਗਿਰਦੇ ਦੇ ਮੁੱਖ ਦਰਵਾਜ਼ੇ ਕੋਲ ਪਿੰਡ ਚੱਬਾ ਵਿਖੇ 2015 ‘ਚ ਚੁਣੇ ਗਏ ਕਾਰਜਕਾਰੀ ਜੱਥੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਕਸ ਫੋਰਸ ਵਿਚਕਾਰ ਟਕਰਾਅ ਹੋ ਗਿਆ। ਇਸ ਟਕਰਾਅ ‘ਚ ਸ਼੍ਰੋਮਣੀ ਕਮੇਟੀ ਦੇ ਦੋ ਮੁਲਾਜ਼ਮ ਅਤੇ ਕਾਰਜਕਾਰੀ ਜਥੇਦਾਰਾਂ ਦੇ ਦੋ ਹਮਾਇਤੀ ਜਖ਼ਮੀ ਹੋ ਗਏ।ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ (12 ਅਕਤੂਬਰ) ਦਰਬਾਰ ਸਾਹਿਬ ਚੌਗਿਰਦੇ ਵਿੱਚ ਅਕਾਲ ਤਖਤ ਸਾਹਿਬ ਉੱਤੇ ਮੁਤਵਾਜ਼ੀ ਜਥੇਦਾਰਾਂ ਵਲੋਂ ਮੀਟਿੰਗ ਰੱਖੀ ਗਈ ਸੀ। ਇਸੇ ਦੌਰਾਨ ਦਰਬਾਰ ਸਾਹਿਬ ਦੀ ਪਰਿਕਰਮਾ ਤੋਂ ਬਾਹਰ ਦੇ ਖੇਤਰ ਵਿੱਚ ਮੁਤਵਾਜ਼ੀ ਜਥੇਦਾਰਾਂ ਦੇ ਸਮਰਥਕਾਂ ਦੀ ਸ਼੍ਰੋਮਣੀ ਕਮੇਟੀ ਦੀ ਟਾਸਕਫੋਰਸ ਨਾਲ ਝੜਪ ਸ਼ੁਰੂ ਹੋ ਗਈ। ਇਸ ਟਕਰਾਅ ਤੋਂ ਬਾਅਦ ਹਫੜਾ ਦਫ਼ੜੀ ਮੱਚ ਗਈ ਅਤੇ ਸੰਗਤਾਂ ਨੂੰ ਟਕਰਾਅ ਤੋਂ ਬਚਣ ਲਈ ਇੱਧਰ-ਉੱਧਰ ਭੱਜਣਾ ਪਿਆ।

ਸਥਿਤੀ ਉਸ ਵੇਲੇ ਗੰਭੀਰ ਹੋਈ ਜਦੋਂ ਮੁਤਵਾਜ਼ੀ ਜਥੇਦਾਰਾਂ ਦੇ ਸੱਦੇ ‘ਤੇ ਗੁਰਦੁਆਰਾ ਘੱਲੂਘਾਰਾ ਸਾਹਿਬ ਗੁਰਦਾਸਪੁਰ ਦੇ ਪ੍ਰਧਾਨ ਮਾਸਟਰ ਜੌਹਰ ਸਿੰਘ ਉਨ੍ਹਾਂ ਦੇ ਸਾਹਮਣੇ ਪੇਸ਼ ਹੋਣ ਲਈ ਅਕਾਲ ਤਖ਼ਤ ਸਾਹਿਬ ਵਿੱਚ ਪੁੱਜੇ। ਜਦੋਂ ਮਾਸਟਰ ਜੌਹਰ ਸਿੰਘ ਅਕਾਲ ਤਖ਼ਤ ਸਾਹਿਬ ਵਿਖੇ ਸੀ ਉਸ ਵੇਲੇ ਟਾਸਕ ਫੋਰਸ ਵਲੋਂ ਉਸਨੂੰ ਚੁੱਕ ਕੇ ਬਾਹਰ ਲਿਆਂਦਾ ਗਿਆ। ਜਦੋਂ ਭਾਈ ਸਤਨਾਮ ਸਿੰਘ ਮਨਾਵਾ ਅਤੇ ਜਰਨੈਲ ਸਿੰਘ ਸਖੀਰਾ ਮਾਸਟਰ ਜੌਹਰ ਸਿੰਘ ਨੂੰ ਦੁਬਾਰਾ ਅੰਦਰ ਲੈ ਕੇ ਜਾਣ ਲੱਗੇ ਤਾਂ ਟਾਸਕਫੋਰਸ ਦੇ ਕਰਮਚਾਰੀਆਂ ਅਤੇ ਮੁਤਵਾਜ਼ੀ ਜਥੇਦਾਰਾਂ ‘ਚ ਟਕਰਾਅ ਹੋ ਗਿਆ। ਜਰਨੈਲ ਸਿੰਘ ਸਖੀਰਾ ਨੇ ਦੋਸ਼ ਲਾਇਆ ਕਿ ਟਾਸਕ ਫੋਰਸ ਨੇ ਉਨ੍ਹਾਂ ਦੇ ਸਾਰੇ ਕੱਪੜੇ ਪਾੜ ਦਿੱਤੇ, ਮਨਾਵਾ ਦੇ ਖੱਬੇ ਹੱਥ ਦੇ ਉੱਪਰ ਕਿਰਪਾਨ ਲੱਗੀ। ਇਸਤੋਂ ਬਾਅਦ ਦੋਵੇਂ ਧਿਰਾਂ ਦੇ ਹਮਾਇਤੀ ਉੱਥੇ ਪਹੁੰਚ ਗਏ ਅਤੇ ਹੱਥੋਪਾਈ ਅਤੇ ਧੱਕਾਮੁੱਕੀ ਸ਼ੁਰੂ ਹੋ ਗਈ। ਟਾਸਕ ਫੋਰਸ ਵਲੋਂ ਕਰਮਚਾਰੀ ਅਮਰੀਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਿਜੈ ਸਿੰਘ ਨੂੰ ਵੀ ਸੱਟਾਂ ਲੱਗਣ ਦੀ ਖ਼ਬਰ ਮਿਲੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ

ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ

ਸਰੀ ਦੇ 19ਵੇਂ ਫਿਊਜ਼ਨ ਫ਼ੈਸਟੀਵਲ ਵਿੱਚ ਵਿਭਿੰਨ ਸੱਭਿਆਚਾਰਾਂ ਨੇ ਲਾਈ ਰੌਣਕ: 80,000 ਤੋਂ ਵੱਧ ਲੋਕਾਂ ਨੇ ਕੀਤੀ ਸ਼ਮੂਲੀਅਤ

ਕੁਲਵਿੰਦਰ ਬਿੱਲਾ ਅਤੇ 54•40 ਸਮੇਤ ਕਈ ਕਲਾਕਾਰਾਂ ਨੇ ਲੁੱਟਿਆ ਮੇਲਾ ਸਰੀ, ਬੀ.ਸੀ. – ਕੋਸਟ ਕੈਪੀਟਲ (Coast Capital) ਦੁਆਰਾ ਪੇਸ਼ ਕੀਤੇ ਗਏ ਸਰੀ ਦੇ ਫਿਊਜ਼ਨ ਫ਼ੈਸਟੀਵਲ ( Surrey Fusion Festival) ਵਿੱਚ

ਸਰੀ ਸੌਕਰ ਫੈਨ ਜ਼ੋਨਜ਼ ਵਿੱਚ ਫੀਫਾ ਵਿਸ਼ਵ ਕੱਪ 2026™ ਦੌਰਾਨ 175,000 ਤੋਂ ਵੱਧ ਪ੍ਰਸ਼ੰਸਕਾਂ ਨੇ ਕੀਤੀ ਸ਼ਮੂਲੀਅਤ

ਸਰੀ, ਬੀ.ਸੀ. – ਇਨ੍ਹਾਂ ਗਰਮੀਆਂ ਵਿੱਚ ਸਿਟੀ ਆਫ਼ ਸਰੀ ਵੱਲੋਂ ਆਯੋਜਿਤ ਫੀਫਾ ਵਿਸ਼ਵ ਕੱਪ 2026™ ਸੌਕਰ ਫੈਨ ਜ਼ੋਨਾਂ ਵਿੱਚ 175,000ਤੋਂ ਵੱਧ ਪ੍ਰਸ਼ੰਸਕ ਸਰੀ ਭਰ ਵਿੱਚ ਇਕੱਠੇ ਹੋਏ। ਛੇ ਹਫ਼ਤਿਆਂ ਅਤੇ ਚਾਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.