ਸਟਾਫ ਰਿਪੋਰਟਰ, ਖੰਨਾ : ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ‘ਚ ਪਿੰ੍ਸੀਪਲ ਅੰਜੂ ਭਾਟੀਆ ਤੇ ਚੇਅਰਮੈਨ ਸੁਰਿੰਦਰ ਸ਼ਾਹੀ ਦੀ ਮੌਜੂਦਗੀ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵ ਨਾਲ ਮਨਾਇਆ ਗਿਆ। ਪਿੰ੍ਸੀਪਲ ਅੰਜੂ ਭਾਟੀਆ ਤੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਗੁਰੂ ਜੀ ਦੀ ਤਸਵੀਰ ਅੱਗੇ ਜੋਤ ਜਗਾ ਕੇ ਸ਼ਰਧਾ ਭਾਵ ਭੇਟ ਕੀਤੇ।

ਇਸ ਦੌਰਾਨ ਵਿਸ਼ੇਸ਼ ਸਭਾ ‘ਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਸਬੰਧ ‘ਚ ਬੱਚਿਆਂ ਦੁਆਰਾ ਭਾਸ਼ਣ, ਕਵਿਤਾਵਾਂ ਦੁਆਰਾ ਤੇ ਸ਼ਬਦ ਗਾਇਨ ਕਰਕੇ ਗੁਰੂ ਜੀ ਅਦੁੱਤੀ ਦੇਣ ਨੂੰ ਯਾਦ ਕੀਤਾ ਗਿਆ। ਸਕੂਲ ਦੇ ਸੰਗੀਤ ਅਧਿਆਪਕ ਵੱਲੋਂ ਵੀ ਸ਼ਬਦ ਗਾਇਨ ਕੀਤਾ ਗਿਆ। ਪਿੰ੍ਸੀਪਲ ਅੰਜੂ ਭਾਟੀਆ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਬਾਰੇ ਜਾਣਕਾਰੀ ਦਿੱਤੀ। ਚੇਅਰਮੈਨ ਸੁਰਿੰਦਰ ਸ਼ਾਹੀ ਨੇ ਸਾਰਿਆਂ ਨੂੰ ਇਸ ਪਵਿੱਤਰ ਦਿਨ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।