ਪੱਤਰ ਪੇ੍ਰਰਕ, ਚੜਿੱਕ : ਪਾਵਰਕਾਮ ਦੀ ਸਬ-ਡਿਵੀਜ਼ਨ ਚੜਿੱਕ ਵਿਖੇ ਜੁਆਇੰਟ ਫ਼ੋਰਮ ਦੇ ਸੱਦੇ ਤੇ ਸਮੂਹ ਕਰਮਚਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਲਾਏ ਗਏ ਐਸਮਾ ਐਕਟ ਵਿਰੁੱਧ ਰੋਸ ਰੈਲੀ ਕੀਤੀ ਗਈ। ਇਸ ਮੌਕੇ ਪ੍ਰਧਾਨ ਗੁਰਪ੍ਰਰੀਤ ਸਿੰਘ ਡਾਲਾ ਨੇ ਕਿਹਾ ਕਿ ਆਪ ਸਰਕਾਰ ਮੁਲਾਜ਼ਮ ਵਰਗ ਨਾਲ ਧੱਕਾ ਕਰਨਾ ਬੰਦ ਕਰੇ ਤੇ ਲਾਇਆ ਗਿਆ ਐਸਮਾ ਐਕਟ ਤੁਰੰਤ ਵਾਪਸ ਲਵੇ। ਇਸ ਮੌਕੇ ਸਬ-ਡਿਵੀਜ਼ਨ ਚੜਿੱਕ ਦੇ ਕਾਮਿਆਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਐਸਮਾ ਐਕਟ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਮੌਕੇ ਅਵਤਾਰ ਸਿੰਘ ਧੰਨਾ ਰਾਮੂੰਵਾਲਾ ਨਵਾਂ ਪ੍ਰਧਾਨ ਟੀਐੱਸਯੂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਐਕਟ ਵਾਪਸ ਨਾ ਲਿਆ ਤਾਂ ਭਰਾਤਰੀ ਮੁਲਾਜ਼ਮ ਜੱਥੇਬੰਦੀਆਂ ਦੇ ਸਹਿਯੋਗ ਨਾਲ ਹੋਰ ਵੀ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਐੱਸਡੀਓ ਜਗਰੂਪ ਸਿੰਘ, ਬੇਅੰਤ ਸਿੰਘ ਫੈਡਰੇਸ਼ਨ ਪ੍ਰਧਾਨ, ਨਰਿੰਦਰ ਸ਼ਰਮਾ, ਰਿੰਕੂ ਘਾਰੂ, ਜਸਵੰਤ ਸਿੰਘ, ਜਗਜੀਤ ਸਿੰਘ, ਗੁਰਜੰਟ ਸਿੰਘ, ਪ੍ਰਤਾਪ ਸਿੰਘ, ਜਗਸੀਰ ਸਿੰਘ, ਸੁਖਾ ਸਿੰਘ ਚੜਿੱਕ, ਰਾਜ ਕੁਮਾਰ, ਬਲਜੀਤ ਸਿੰਘ, ਓਂਕਾਰ ਸਿੰਘ, ਸੰਦੀਪ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।
ਸਰੀ ਨੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਰਿਹਾਇਸ਼ੀ ਟੀਚੇ ਪੂਰੇ ਕੀਤੇ
13,800 ਤੋਂ ਵੱਧ ਨਵੇਂ ਘਰਾਂ ਨੂੰ ਦਿੱਤੀ ਮਨਜ਼ੂਰੀ ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਆਪਣੇ ਰਿਹਾਇਸ਼ੀ ਟੀਚਿਆਂ ਤੋਂ ਵੱਧ ਪ੍ਰਾਪਤੀ ਹਾਸਲ ਕੀਤੀ ਹੈ। ਪਿਛਲੇ ਢਾਈ ਸਾਲਾਂ ਵਿੱਚ ਸ਼ਹਿਰ


